ਜਲੰਧਰ- ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਓ. ਪੀ. ਸੋਨੀ ਦੀ ਅਗਵਾਈ ਹੇਠ ਹੋਈ ਸ਼ਿਕਾਇਤ ਨਿਵਾਰਣ ਕਮੇਟੀਆਂ ਦੀ ਬੈਠਕ ‘ਚ ਜਿੱਥੇ ਸਥਾਨਕ ਮੁੱਦੇ ਛਾਏ ਰਹੇ, ਉੱਥੇ ਹੀ ਪੀ. ਏ. ਪੀ. ਪੁਲ ਦੇ ਬੰਦ ਪਏ ਹਿੱਸੇ ਅਤੇ ਜਲੰਧਰ ਛਾਉਣੀ ਦੇ ਵਿਧਾਇਕ ਪ੍ਰਗਟ ਸਿੰਘ ਵਲੋਂ ਮੁੱਖ ਮੰਤਰੀ ਨੂੰ ਚਿੱਠੀ ਲਿਖ ਕੇ ਉਠਾਏ ਗਏ ਮੁੱਦਿਆਂ ‘ਤੇ ਵੀ ਬਹਿਸ ਹੋਈ। ਬਾਅਦ ‘ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਓ. ਪੀ. ਸੋਨੀ ਨੇ ਕਿਹਾ ਕਿ ਕਾਫ਼ੀ ਮੁੱਦਿਆਂ ਨੂੰ ਹੱਲ ਕਰ ਲਿਆ ਗਿਆ ਹੈ ਪਰ ਹਾਈਵੇਅ ਅਥਾਰਿਟੀ ਦੇ ਅਧਿਕਾਰੀ ਅੱਜ ਵੀ ਮੀਟਿੰਗ ‘ਚ ਨਹੀਂ ਆਏ, ਜਿਸ ਸੰਬੰਧੀ ਉਹ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੂੰ ਲਿਖਤੀ ਸ਼ਿਕਾਇਤ ਭੇਜਣਗੇ।