ਫਗਵਾੜਾ 9 ਅਪ੍ਰੈਲ (ਸ਼਼ਿਵ ਕੋੋੜਾ) ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਹਲਕਾ ਵਿਧਾਨਸਭਾ ਫਗਵਾੜਾ ਦੇ ਪਿੰਡ ਭਾਖੜੀਆਣਾ ਵਿਖੇ ਸਰਪੰਚ ਜੰਗ ਬਹਾਦਰ ਸਿੰਘ ਦੇ ਯਤਨਾ ਸਦਕਾ ਸਮਾਰਟ ਕਾਰਡ ਧਾਰਕਾਂ ਨੂੰ ਦੋ ਰੁਪਏ ਕਿਲੋ ਦੇ ਹਿਸਾਬ ਨਾਲ ਕਣਕ ਦੀ ਵੰਡ ਕੀਤੀ ਗਈ। ਵਧੇਰੇ ਜਾਣਕਾਰੀ ਦਿੰਦਿਆਂ ਸਰਪੰਚ ਜੰਗ ਬਹਾਦਰ ਸਿੰਘ ਅਤੇ ਨੰਬਰਦਾਰ ਤਰਲੋਚਨ ਸਿੰਘ ਭਾਖੜੀਆਣਾ ਨੇ ਦੱਸਿਆ ਕਿ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਦੀ ਦੇਖਰੇਖ ਹੇਠ ਕੁੱਲ 214 ਪਰਿਵਾਰਾਂ ਨੂੰ ਕਰੀਬ 263 ਬੋਰੀ ਸਸਤੀ ਕਣਕ ਦੀ ਵੰਡ ਕਰਵਾਈ ਗਈ ਹੈ। ਉਹਨਾਂ ਸੁਚੱਜੇ ਢੰਗ ਨਾਲ ਕਣਕ ਵੰਡ ਦੇ ਕੰਮ ਨੂੰ ਨੇਪਰੇ ਚਾੜ੍ਹਨ ਲਈ ਫੂਡ ਸਪਲਾਈ ਵਿਭਾਗ ਤੋਂ ਇਲਾਵਾ ਖਾਸ ਤੌਰ ਤੇ ਹਲਕਾ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦਾ ਧੰਨਵਾਦ ਕੀਤਾ। ਇਸ ਮੌਕੇ ਫੂਡ ਸਪਲਾਈ ਵਿਭਾਗ ਦੇ ਅਧਿਕਾਰੀਆਂ ਤੋਂ ਇਲਾਵਾ ਬਲਾਕ ਸੰਮਤੀ ਮੈਂਬਰ ਸਤਨਾਮ ਸਿੰਘ, ਮੈਂਬਰ ਪੰਚਾਇਤ ਮਨਜੀਤ ਸਿੰਘ, ਗੁਰਬਖਸ਼ ਕੌਰ ਸੀਮਾ ਰਾਣੀ ਤੋਂ ਇਲਾਵਾ ਜਤਿੰਦਰ ਸਿੰਘ, ਮਲਕੀਤ ਸਿੰਘ, ਹਰਵਿੰਦਰ ਸਿੰਘ, ਪਰਮਜੀਤ ਸਿੰਘ, ਪਲਵਿੰਦਰ ਸਿੰਘ, ਜੋਗਾ ਸਿੰਘ ਆਦਿ ਹਾਜਰ ਸਨ।