ਫਗਵਾੜਾ 16 ਅਪ੍ਰੈਲ (ਸ਼ਿਵ ਕੋੜਾ) ਸਰਕਾਰੀ ਮਡਲ ਸਕੂਲ ਪਿੰਡ ਮਲਕਪੁਰ ਵਿਖੇ ਬਾਬਾ ਸਾਹਿਬ ਡਾ. ਬੀ.ਆਰ. ਅੰਬੇਡਕਰ ਦਾ 130ਵਾਂ ਜਨਮ ਦਿਹਾੜਾ ਸਕੂਲ ਇੰਚਾਰਜ ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਸ਼ਰਧਾ ਅਤੇ ਉਤਸ਼ਾਹ ਪੂਰਵਕ ਮਨਾਇਆ ਗਿਆ। ਸਮਾਗਮ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੱਖਪੁਰ ਦੇ ਪਿ੍ਰੰਸੀਪਲ ਜਸਵਿੰਦਰ ਸਿੰਘ ਨੇ ਮੁੱਖ ਬੁਲਾਰੇ ਵਜੋਂ ਸ਼ਿਰਕਤ ਕੀਤੀ। ਉਹਨਾਂ ਬਾਬਾ ਸਾਹਿਬ ਦੀ ਤਸਵੀਰ ‘ਤੇ ਫੁੱਲਮਾਲਾ ਭੇਂਟ ਕਰਕੇ ਨਿੱਘੀ ਸ਼ਰਧਾਂਜਲੀ ਦਿੱਤੀ ਅਤੇ ਉਪਰੰਤ ਆਪਣੇ ਸੰਬੋਧਨ ਵਿਚ ਬਾਬਾ ਸਾਹਿਬ ਡਾ. ਅੰਬੇਡਕਰ ਦੇ ਜੀਵਨ ਸਫਰ ਅਤੇ ਪ੍ਰਾਪਤੀਆਂ ਬਾਰੇ ਚਾਨਣਾ ਪਾਇਆ। ਉਹਨਾਂ ਕਿਹਾ ਕਿ ਬਾਬਾ ਸਾਹਿਬ ਨੇ ਮਿਹਨਤ ਅਤੇ ਲਗਨ ਨਾਲ ਪੜ੍ਹਾਈ ਕਰਕੇ ਦੇਸ਼ ਤੇ ਕੌਮ ਦੀ ਤਰੱਕੀ ਵਿਚ ਯੋਗਦਾਨ ਪਾਉਣ ਦਾ ਜੋ ਸੰਦੇਸ਼ ਦਿੱਤਾ ਹੈ ਉਸ ਉਪਰ ਵਿਦਿਆਰਥੀਆਂ ਨੂੰ ਅਮਲ ਕਰਦੇ ਹੋਏ ਉੱਚ ਸਿੱਖਿਆ ਪ੍ਰਾਪਤ ਕਰਕੇ ਚੰਗਾ ਨਾਗਰਿਕ ਬਣਨਾ ਚਾਹੀਦਾ ਹੈ। ਸਕੂਲ ਇੰਚਾਰਜ ਬਲਵਿੰਦਰ ਕੁਮਾਰ ਅਤੇ ਸਟਾਫ ਨੇ ਵੀ ਬਾਬਾ ਸਾਹਿਬ ਨੂੰ ਸ਼ਰਧਾ ਦੇ ਫੁੱਲ ਭੇਂਟ ਕੀਤੇ। ਅਖੀਰ ਵਿਚ ਸਕੂਲ ਇੰਚਾਰਜ ਬਲਵਿੰਦਰ ਸਿੰਘ ਨੇ ਪਿ੍ਰੰਸੀਪਲ ਜਸਵਿੰਦਰ ਸਿੰਘ ਅਤੇ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਡਮ ਨੀਤੂ ਲੇਖ, ਕੁਲਵੰਤ ਕੌਰ, ਸਤੀਸ਼ ਕੁਮਾਰ, ਰਵਿੰਦਰ ਪਾਲ ਸਮੇਤ ਹੋਰ ਪਤਵੰਤੇ ਹਾਜਰ ਸਨ।