ਅੰਮ੍ਰਿਤਸਰ,3 ਸਤੰਬਰ ( ) ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਵਲੋਂ ਹੈੱਡਟੀਚਰ /ਸੈੰਟਰ ਹੈੱਡਟੀਚਰ ਪ੍ਰਮੋਸ਼ਨਾ ਨਾ ਕਰਨ ਦੇ ਰੋਸ ਵਜੋਂ ਅੱਜ 9 ਦਿਨ ਐਲੀਮੈਂਟਰੀ ਟੀਚਰਜ ਯੂਨੀਅਨ ਅਜਨਾਲਾ – 2 ਦੇ ਪਰਮਬੀਰ ਸਿੰਘ ਰੋਖੇ ਸੁਖਜਿੰਦਰ ਸਿੰਘ ਦੂਜੋਵਾਲ, ਲਖਵਿੰਦਰ ਸਿੰਘ ਦਹੂਰੀਆ, ਨਵਜੋਤ ਸਿੰਘ ਲਾਡਾ, ਤੇਜਿੰਦਰ ਸਿੰਘ ਰੰਧਾਵਾ, ਸੁੱਖਵਿੰਦਰ ਸਿੰਘ ਕੋਟਲੀ, ਰਮਨਦੀਪ ਸਿੰਘ ਗ੍ਰੰਥਗੜ, ਗੁਰਸੇਵਕ ਸਿੰਘ ਗੁੱਝਾਪੀਰ, ਅਮਨਬੀਰ ਸਿੰਘ, ਤੇਜਿੰਦਰਬੀਰ ਸਿੰਘ, ਹਤਿੰਦਰਜੀਤ ਸਿੰਘ, ਸਰਬਜੀਤ ਸਿੰਘ ਕੋਟਲੀ, ਕੰਵਲਜੀਤ ਸਿੰਘ ਰੋਖੇ,ਅਮਰਜੀਤ ਸਿੰਘ, ਰਮਨਦੀਪ ਸਿੰਘ ਜੱਸੜ, ਰੂਪ ਸਿੰਘ ਅਤੇ ਹਰੀਸ਼ ਕੁਮਾਰ ਆਦਿ ਆਗੂ ਭੁੱਖ ਹੜਤਾਲ ਤੇ ਬੈਠੇ।
ਇਸ ਦੌਰਾਨ ਈ.ਟੀ.ਯੂ. ਪੰਜਾਬ ਦੇ ਸੂਬਾ ਪ੍ਰਧਾਨ ਹਰਜਿੰਦਰਪਾਲ ਸਿੰਘ ਪੰਨੂੰ ਤੋਂ ਇਲਾਵਾ ਸਤਬੀਰ ਸਿੰਘ ਬੋਪਾਰਾਏ, ਗੁਰਿੰਦਰ ਸਿੰਘ ਘੁੱਕੇਵਾਲੀ, ਪਰਮਬੀਰ ਸਿੰਘ ਰੋਖੇ ਅਤੇ ਸੁਧੀਰ ਢੰਡ ਆਦਿ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਰਹੱਦੀ ਜਿਲ੍ਹੇ ਅੰਦਰ ਪੰਜਾਬ ਸਰਕਾਰ ਵਲੋਂ ਸਿੱਖਿਆ ਸੁਧਾਰ ਕਰਨ ਦੇ ਦਾਅਵਿਆਂ ਦੀ ਫੂਕ ਨਿਕਲ ਗਈ ਹੈ ਕਿਉਂਕਿ ਪਿਛਲੇ ਲੰਮੇ ਸਮੇਂ ਤੋਂ 200 ਦੇ ਕਰੀਬ ਸਰਹੱਦੀ ਸਕੂਲਾਂ ਵਿੱਚ ਹੈੱਡਟੀਚਰ/ ਸੈੰਟਰ ਹੈੱਡਟੀਚਰ ਦੀਆਂ ਪੋਸਟਾਂ ਖਾਲੀ ਪਈਆਂ ਹਨ, ਜਿਨ੍ਹਾਂ ਕਾਰਨ ਬੱਚਿਆਂ ਦੀ ਸਿੱਖਿਆ ਅਤੇ ਸਕੂਲ ਪ੍ਰਬੰਧਾਂ ਤੇ ਬਹੁਤ ਮਾੜਾ ਅਸਰ ਪੈ ਰਿਹਾ ਹੈ।ਉਨ੍ਹਾਂ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਹੈੱਡਟੀਚਰ /ਸੈੰਟਰ ਹੈੱਡਟੀਚਰ ਪ੍ਰਮੋਸ਼ਨਾਂ ਨਾ ਹੋਣ ਕਾਰਨ ਐਲੀਮੈਂਟਰੀ ਅਧਿਆਪਕਾਂ ਨੂੰ ਵੀ ਭਾਰੀ ਨੁਕਸਾਨ ਹੋ ਰਿਹਾ ਹੈ,ਜਿਸ ਨੂੰ ਲੈ ਕੇ ਐਲੀਮੈਂਟਰੀ ਅਧਿਆਪਕ ਕਰੋਨਾ ਮਹਾਂਮਾਰੀ ਦੌਰਾਨ ਵੀ ਸੰਘਰਸ਼ ਕਰਨ ਲਈ ਮਜਬੂਰ ਹੋਏ ਹਨ। ਆਗੂਆਂ ਵਲੋਂ ਆਉਣ ਵਾਲੇ ਸਮੇਂ ਵਿੱਚ ਭੁੱਖ ਹੜਤਾਲ ਦੇ ਨਾਲ ਨਾਲ ਸੰਘਰਸ਼ ਹੋਰ ਤਿੱਖਾ ਕਰਨ ਦੀ ਚਿਤਾਵਨੀ ਦਿੰਦਿਆਂ ਕਿਹਾ ਕਿ 5 ਸਤੰਬਰ ਨੂੰ ਅਧਿਆਪਕ ਦਿਵਸ ਮੌਕੇ ਜਿਲ੍ਹਾ ਸਿੱਖਿਆ ਅਫਸਰ ਐਲੀਮੈਂਟਰੀ ਦੇ ਘਰ ਸਾਹਮਣੇ ਹੋਣ ਵਾਲੇ ਰੋਸ ਪ੍ਰਦਰਸ਼ਨ ਬਹੁਤ ਵੱਡੀ ਗਿਣਤੀ ਵਿੱਚ ਅਧਿਆਪਕ ਸ਼ਾਮਿਲ ਹੋਣਗੇ।
ਇਸ ਮੌਕੇ ਰਜਿੰਦਰ ਸਿੰਘ ਰਾਜਾਸਾਂਸੀ,ਪ੍ਰਮੋਦ ਸਿੰਘ,ਰਾਜਨ ਚੌਧਰੀ ਸਮੇਤ ਭਰਾਤਰੀ ਜਥੇਬੰਦੀ ਬੀ.ਐੱਡ.ਫਰੰਟ ਵਲੋਂ ਸੰਜੀਵ ਕਾਲੀਆ ਅਤੇ ਬਲਦੇਵ ਰਾਜ ਭੁੱਖ ਹੜਤਾਲ ਕੈਂਪ ਵਿਚ ਸ਼ਾਮਿਲ ਹੋਏ।