ਫਗਵਾੜਾ 13 ਜੁਲਾਈ (ਸ਼ਿਵ ਕੋੜਾ) ਫਗਵਾੜਾ ਨਗਰ ਕੌਂਸਲ ਦੇ ਸਾਬਕਾ ਪ੍ਰਧਾਨ ਮਲਕੀਅਤ ਸਿੰਘ ਰਘਬੋਤਰਾ ਦੇ ਯਤਨਾ ਸਦਕਾ ਪ੍ਰੇਮ ਨਗਰ ਸੇਵਾ ਸੁਸਾਇਟੀ ਵਲੋਂ ਸੀਨੀਅਰ ਸਿਟੀਜਨ ਕੇਅਰ ਸੈਂਟਰ ਖੇੜਾ ਰੋਡ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਪੁਰਾਣੀਆਂ ਅਖ਼ਬਾਰਾਂ ਤੋਂ ਕਾਗਜੀ ਲਿਫਾਫੇ ਬਨਾਉਣ ਦੀ ਵਰਕਸ਼ਾਪ ਲਗਾਈ ਗਈ। ਜਿਸ ਵਿਚ ਮੁਹੱਲਾ ਪ੍ਰੇਮ ਨਗਰ ਅਤੇ ਖੇੜਾ ਰੋਡ ਦੀਆਂ ਘਰੇਲੂ ਔਰਤਾਂ ਨੇ ਹਿੱਸਾ ਲਿਆ। ਵਰਕਸ਼ਾਪ ਦਾ ਉਦਘਾਟਨ ਡਾ. ਵਰਿੰਦਰ ਕੁਮਾਰ ਹੈਲਥ ਅਫਸਰ ਨਗਰ ਨਿਗਮ ਫਗਵਾੜਾ ਨੇ ਕੀਤਾ। ਵਿਸ਼ੇਸ਼ ਮਹਿਮਾਨ ਵਜੋਂ ਮਲਕੀਅਤ ਸਿੰਘ ਸੈਨੇਟਰੀ ਇੰਸਪੈਕਟਰ ਸ਼ਾਮਲ ਹੋਏ। ਸਵੱਛ ਭਾਰਤ ਮਿਸ਼ਨ ਦੇ ਫਸੈਲੀਟੇਟਰ ਸਨੀ ਗੁਪਤਾ, ਸੁਰਿੰਦਰ ਜੱਸਲ ਅਤੇ ਬੂਟਾ ਸਿੰਘ ਨੇ ਔਰਤਾਂ ਨੂੰ ਅਖ਼ਬਾਰਾਂ ਤੋਂ ਕਾਗਜੀ ਲਿਫਾਫੇ ਬਨਾਉਣ ਦੀ ਸਿਖਲਾਈ ਦਿੱਤੀ। ਉਹਨਾਂ ਕਿਹਾ ਕਿ ਪਲਾਸਟਿਕ ਦੇ ਲਿਫਾਏ ਪ੍ਰਦੂਸ਼ਣ ਫੈਲਾਉਂਦੇ ਹਨ ਕਿਉਂਕਿ ਇਹਨਾਂ ਨੂੰ ਨਸ਼ਟ ਕਰਨਾ ਬੜਾ ਮੁਸ਼ਕਲ ਹੁੰਦਾ ਹੈ ਅਤੇ ਸਾੜਨ ਨਾਲ ਜਹਿਰੀਲਾ ਧੂਆਂ ਨਿਕਲਦਾ ਹੈ ਜੋ ਕੈਂਸਰ ਦਾ ਕਾਰਨ ਬਣ ਸਕਦਾ ਹੈ। ਮਲਕੀਅਤ ਸਿੰਘ ਰਘਬੋਤਰਾ ਨੇ ਸਮੂਹ ਹਾਜਰੀਨ ਦਾ ਧੰਨਵਾਦ ਕੀਤਾ। ਇਸ ਮੌਕੇ ਵੰਦਨਾ ਸ਼ਰਮਾ, ਕਾਂਤਾ ਸ਼ਰਮਾ, ਸੁਸਾਇਟੀ ਪ੍ਰਧਾਨ ਸੁਧੀਰ ਸ਼ਰਮਾ, ਵਿਸ਼ਵਾ ਮਿੱਤਰ ਸ਼ਰਮਾ, ਸੁਰਿੰਦਰ ਪਾਲ, ਪੁਨੀਤ ਕੁਮਾਰ, ਰਾਮ ਲੁਭਾਇਆ ਆਦਿ ਹਾਜਰ ਸਨ।