ਲਾਇਲਪੁਰ ਖ਼ਾਲਸਾ ਕਾਲਜ ਦੇ ਗ੍ਰੀਵੈਂਸ ਰਿਡਰੈਸਲ ਸੈੱਲ ਅਤੇ ਐਨ.ਐਸ.ਐਸ. ਯੂਨਿਟ ਵਲੋਂ ਰਾਸ਼ਟਰੀ ਪੋਸ਼ਣ ਮਾਹ ਦੇ ਸਮਾਗਮਾਂ ਦੀ ਲੜੀ ਦੀ ਸ਼ੁਰੂਆਤ ਕੀਤੀ ਗਈ। ਇਸ ਪੋਸ਼ਣ ਮਾਹ ਦਾ ਮੁੱਖ ਉਦੇਸ਼ ‘ਸਹੀ ਪੋਸ਼ਣ ਦੇਸ਼ ਰੋਸ਼ਣ’ ਅਧੀਨ ਕਾਲਜ ਵਿਚ ਹਫਤੇਵਾਰ ਸਮਾਗਮ ਦਾ ਪ੍ਰਬੰਧ ਕਰਨਾ ਹੈ। ਸਮਾਗਮ ਵਿਚ ਸ. ਜਗਦੀਪ ਸਿੰਘ ਸ਼ੇਰਗਿੱਲ ਮੈਂਬਰ ਕਾਲਜ ਮੈਨਜਮੈਂਟ ਕਮੇਟੀ ਬਤੌਰ ਮੁੱਖ ਮਹਿਮਾਨ ਸ਼ਾਮਲ ਹੋਏ ਜਦਕਿ ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸਮਾਗਮ ਦੀ ਪ੍ਰਧਾਨਗੀ ਕੀਤੀ। ਇਸ ਮੌਕੇ ਉਨ੍ਹਾਂ ਹਰਬਲ ਪੌਦੇ ਲਗਾ ਕੇ ਰਾਸ਼ਟਰੀ ਪੋਸ਼ਣ ਮਾਹ ਦਾ ਉਦਘਾਟਨ ਕੀਤਾ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਇਸ ਮੌਕੇ ਵਿਦਿਆਰਥੀਆਂ ਨੂੰ ਵਾਤਾਵਰਣ ਸੰਭਾਲਣ ਦਾ ਸੰਦੇਸ਼ ਦਿੱਤਾ। ਉਨ੍ਹਾਂ ਕਿਹਾ ਕਿ ਸਹੀ ਪੋਸ਼ਣ ਕਿਸੇ ਦੇਸ਼ ਦੇ ਨਾਗਰਿਕਾਂ ਦੀ ਸਿਹਤ ਦਾ ਆਧਾਰ ਹੁੰਦਾ ਹੈ। ਉਨ੍ਹਾਂ ਕਿਹਾ ਕਿ ਖੁਰਦਰੀ ਅਤੇ ਨਰੋਈ ਖੁਰਾਕ ਨਾਲ ਸਿਹਤਮੰਦ ਰਿਹਾ ਜਾ ਸਕਦਾ ਹੈ। ਇਸ ਵਾਸਤੇ ਸਾਨੂੰ ਚੰਗੀ ਖੁਰਾਕ ਲੈਣੀ ਚਾਹੀਦੀ ਹੈ। ਉਨ੍ਹਾਂ ਹਰਬਲ, ਸਾਧਾ ਅਤੇ ਸਵਦੇਸ਼ੀ ਖੁਰਾਕ ਖਾਣ ’ਤੇ ਜੋਰ ਦਿੱਤਾ। ਇਸ ਸਮਾਗਮ ਦਾ ਪ੍ਰਬੰਧ ਕਾਲਜ ਦੇ ਗ੍ਰੀਵੈਂਸ ਰਿਡਰੈਸਲ ਸੈਲ ਦੇ ਕਨਵੀਨਰ ਡਾ. ਗਗਨਦੀਪ ਕੌਰ ਅਤੇ ਐਨ.ਐਸ.ਐਸ. ਯੂਨਿਟ ਦੇ ਚੀਫ ਪ੍ਰੋਗਰਾਮ ਅਫਸਰ ਪ੍ਰੋ. ਸਤਪਾਲ ਸਿੰਘ ਦੀ ਅਗਵਾਈ ਵਿਚ ਕੀਤਾ ਗਿਆ। ਇਸ ਮੌਕੇ ਸ. ਪਰਮਿੰਦਰ ਸਿੰਘ ਹੇਅਰ, ਸ. ਸਰਬਜੋਤ ਸਿੰਘ ਲਾਲੀ ਤੋਂ ਇਲਾਵਾ ਡਾ. ਨਵਨੀਤ ਅਰੋੜਾ, ਡਾ. ਸੰਦੀਪ ਬਸੀ, ਪ੍ਰੋ. ਸਰਬਜੀਤ ਸਿੰਘ, ਡਾ. ਹਰਮਿੰਦਰ ਸਿੰਘ, ਪ੍ਰੋ. ਹਿਮਾਂਸ਼ੂ ਅਤੇ ਡਾ. ਅਮਨਦੀਪ ਕੌਰ ਆਦਿ ਅਧਿਆਪਕ ਸਾਹਿਬਾਨ ਵੀ ਹਾਜ਼ਰ ਸਨ।