ਜਲੰਧਰ: ਜ਼ਿਲ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਲਗਾਏ ਗਏ ਕਰਫ਼ਿਊ ਦੌਰਾਨ ਜਲੰਧਰ ਦੀ ਦਵਾਈਆਂ ਦੇ ਥੋਕ ਬਜ਼ਾਰ ਵਿੱਚ ਚੱਲ ਰਹੀ ਵਿਵਸਥਾ ਨੂੰ ਹੋਰ ਸੁਚਾਰੂ ਢੰਗ ਨਾਲ ਚਲਾਉਣ ਲਈ ਸਿਹਤ ਵਿਭਾਗ ਦੀ ਟੀਮ ਵਲੋਂ ਦੌਰਾ ਕੀਤਾ ਗਿਆ।
ਜ਼ੋਨਲ ਲਾਈਸੈਂਸਿੰਗ ਅਥਾਰਟੀ ਲਖਵੰਤ ਸਿੰਘ ਅਤੇ ਡਰੱਗ ਕੰਟਰੋਲ ਅਫ਼ਸਰ ਕਮਲ ਕੰਬੋਜ ਦੀ ਅਗਵਾਈ ਵਿੱਚ ਟੀਮ ਵਲੋਂ ਦਿਲਕੁਸ਼ਾ ਬਜ਼ਾਰ ਦਾ ਦੌਰਾ ਕਰਕੇ ਦੁਕਾਨਦਾਰਾਂ ਨੂੰ ਜ਼ਿਲ•ਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਵਲੋਂ ਜ਼ਿਲ•ੇ ਵਿੱਚ ਦਵਾਈ ਦੀਆਂ ਦੁਕਾਨਾਂ ਸਵੇਰੇ 10 ਵਜੇ ਤੋਂ ਸ਼ਾਮ 5 ਵਜੇ ਤੱਕ ਖੋਲ•ਣ ਦੇ ਜਾਰੀ ਕੀਤੇ ਗਏ ਆਦੇਸ਼ਾਂ ਦੀ ਪਾਲਣਾ ਕਰਨ ਲਈ ਕਿਹਾ ਗਿਆ। ਉਨ•ਾਂ ਦੁਕਾਨਦਾਰਾਂ ਨੂੰ ਇਹ ਵੀ ਕਿਹਾ ਕਿ ਇਸ ਸਮੇਂ ਦੌਰਾਨ ਸਮਾਜਿਕ ਦੂਰੀ ਦੇ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਿਆ ਜਾ ਸਕੇ। ਉਨ•ਾਂ ਕਿਹਾ ਕਿ ਦਿਲਕੁਸ਼ਾ ਮਾਰਕਿਟ ਵਿੱਚ ਕੇਵਲ ਦਵਾਈਆਂ ਦਾ ਥੋਕ ਕਾਰੋਬਾਰ ਕਰਨ ਦੀ ਹੀ ਆਗਿਆ ਹੈ ਅਤੇ ਕਿਸੇ ਨੂੰ ਵੀ ਸਿੱਧੀ ਦਵਾਈ ਖ਼ਰੀਦ ਕਰਨ ਦੀ ਇਜ਼ਾਜ਼ਤ ਨਹੀਂ ਹੈ।
ਦੋਵਾਂ ਅਧਿਕਾਰੀਆਂ ਨੇ ਦੁਕਾਨਦਾਰਾਂ ਨਾਲ ਸਥਿਤੀ ਦਾ ਜਾਇਜ਼ਾ ਲੈਂਦਿਆਂ ਕਿਹਾ ਕਿ ਹਰ ਉਪਰਾਲਾ ਕੀਤਾ ਜਾਵੇ ਕਿ ਦਵਾਈਆਂ ਦੇ ਬਜਾਰ ਵਿੱਚ ਭੀੜ ਇੱਕਠੀ ਨਾ ਹੋਵੇ। ਉਨ•ਾਂ ਕਿਹਾ ਕਿ ਜ਼ਿਲ•ਾ ਪ੍ਰਸ਼ਾਸਨ ਵਲੋਂ ਜਾਰੀ ਹਰ ਆਦੇਸ਼ ਦਾ ਦੁਕਾਨਦਾਰਾਂ ਨੂੰ ਪਾਲਣਾ ਕਰਨੀ ਚਾਹੀਦੀ ਹੈ। ਉਨ•ਾਂ ਦੁਕਾਨਦਾਰਾਂ ਨੂੰ ਤਾੜਨਾ ਕੀਤੀ ਕਿ ਨਿਯਮਾਂ ਦੀ ਉਲੰਘਣਾ ਕਰਨ ‘ਤੇ ਡਿਪਟੀ ਕਮਿਸ਼ਨਰ ਵਲੋਂ ਸਖ਼ਤੀ ਨਾਲ ਨਜਿੱਠਿਆ ਜਾਵੇਗਾ।