ਮੋਦੀ ਸਰਕਾਰ ਵੱਲੋਂ ਕਿਸਾਨਾਂ ਨੂੰ ਦਬਾਉਣ ਲਈ ਕਾਲੇ ਕਾਨੂੰਨ ਬਣੇ ਨੂੰ ਅੱਜ ਇਕ ਸਾਲ ਹੋ ਗਿਆ ਹੈ ਅਤੇ ਕਿਸਾਨ ਦਿੱਲੀ ਦੀਆਂ ਬਰੂਹਾਂ ਤੇ ਲਗਾਤਾਰ ਧਰਨਾ ਦੇ ਰਹੇ ਹਨ ਪਰ ਮੋਦੀ ਸਰਕਾਰ ਟੱਸ ਤੋਂ ਮੱਸ ਹੋਣ ਨੂੰ ਤਿਆਰ ਨਹੀਂ ਅਤੇ ਨਾ ਹੀ ਕਾਲੇ ਕਾਨੂੰਨ ਰੱਦ ਕਰਨ ਨੂੰ ਤਿਆਰ ਹੈ ਇਸਦੇ ਰੋਸ ਵਜੋ ਸਿੱਖ ਤਾਲਮੇਲ ਕਮੇਟੀ ਵੱਲੋਂ ਆਪਣੇ ਦਫ਼ਤਰ ਦੇ ਬਾਹਰ ਤਿੰਨ ਕਾਲੇ ਕਾਨੂੰਨਾਂ ਦੀਆਂ ਕਾਪੀਆਂ ਅਤੇ ਮੋਦੀ ਦਾ ਫਲੈਕਸ਼ ਸਾੜਿਆਂ ਅਤੇ ਮੋਦੀ ਸਰਕਾਰ ਵਿਰੁੱਧ ਜੰਮ ਕੇ ਨਾਅਰੇਬਾਜ਼ੀ ਕੀਤੀ ਅਤੇ ਕਾਲੇ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ ਕੀਤੀ ਇਸੇ ਮੌਕੇ ਤੇ ਸਿੱਖ ਤਾਲਮੇਲ ਕਮੇਟੀ ਦੇ ਆਗੂ ਤੇਜਿੰਦਰ ਸਿੰਘ ਪ੍ਰਦੇਸੀ ਹਰਪਾਲ ਸਿੰਘ ਚੱਢਾ ਹਰਪ੍ਰੀਤ ਸਿੰਘ ਨੀਟੂ ਗੁਰਵਿੰਦਰ ਸਿੰਘ ਸਿੱਧੂ ਸਤਪਾਲ ਸਿੰਘ ਸਿਦਕੀ ਅਤੇ ਵਿੱਕੀ ਖਾਲਸਾ ਬਸਤੀ ਮਿੱਠੂ ਨੇ ਕਿਹਾ ਜਦੋਂ ਦੀ ਮੋਦੀ ਸਰਕਾਰ ਬਣੀ ਹੈ ਆਪਣੀ ਡਿਕਟੇਟਰ ਸ਼ਿਪ ਰਾਹੀਂ ਕਦੀ ਮੁਸਲਮਾਨ ਵੀਰਾਂ ਨਾਲ ਕਦੀ ਦਲਿਤ ਭਰਾਵਾਂ ਅਤੇ ਕਦੀ ਸਿੱਖਾਂ ਨਾਲ ਧੱਕੇਸ਼ਾਹੀ ਕਰਨ ਨੂੰ ਤਿਆਰ ਰਹਿੰਦੀ ਹੈ ਕਦੇ ਸਿੱਖ ਭਾਈਚਾਰੇ ਦੇ ਗੁਰੂ ਘਰ ਢਾਹੇ ਜਾ ਰਹੇ ਹਨ ਕਦੀ ਦਿੱਲੀ ਵਿਚ ਗੁਰੂ ਰਵਿਦਾਸ ਜੀ ਨੇ ਗੁਰੂ ਘਰ ਨੂੰ ਢਾਹਿਆ ਜਾਂਦਾ ਹੈ ਕਦੀ ਮੁਸਲਮਾਨਾਂ ਖ਼ਿਲਾਫ਼ ਕਾਨੂੰਨ ਬਣਾਏ ਜਾਂਦੇ ਹਨ ਪਰ ਹੁਣ ਤਾਂ ਹੱਦ ਹੀ ਹੋ ਗਈ ਜਦੋਂ ਦੇਸ਼ ਦੇ ਅੰਨਦਾਤਾਵਾਂ ਨੂੰ ਦਬਾਉਣ ਲਈ ਤਿੰਨ ਕਾਲੇ ਕਾਨੂੰਨ ਬਣਾ ਕੇ ਕਿਸਾਨਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ ਕਿਸਾਨਾਂ ਨੂੰ ਕਦੇ ਅਤਿਵਾਦੀ ਖਾਲਿਸਤਾਨੀ ਨਕਸਲੀ ਅਤੇ ਕਈ ਤਰ੍ਹਾਂ ਦੇ ਨਾਮ ਦਿੱਤੇ ਜਾ ਰਹੇ ਹਨ ਅਸੀਂ ਸਰਕਾਰ ਨੂੰ ਸਪੱਸ਼ਟ ਕਰਨਾ ਚਾਹੁੰਦੇ ਹਾਂ ਕਿ ਕਿਸਾਨ ਕਾਲੇ ਕਾਨੂੰਨ ਰੱਦ ਕਰਾਏ ਬਿਨਾਂ ਨਾ ਆਪ ਟਿਕ ਕੇ ਬੈਠਣਗੇ ਅਤੇ ਨਾ ਹੀ ਸਰਕਾਰ ਨੂੰ ਚੈਨ ਲੈਣ ਦੇਣਗੇ। ਇਸ ਮੌਕੇ ਤੇ ਸਿੱਖ ਤਾਲਮੇਲ ਕਮੇਟੀ ਦੇ ਮੈਂਬਰਾਂ ਵਲੋਂ ਕਿਸਾਨ ਮੋਰਚੇ ਦੌਰਾਨ ਸ਼ਹੀਦ ਹੋਏ ਕਿਸਾਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹੋਏ ਚੌਪਈ ਸਾਹਿਬ ਦੇ ਪਾਠ ਕੀਤੇ ਅਤੇ ਅੰਤ ਵਿਚ ਕਿਸ਼ਾਨ ਅੰਦੋਲਨ ਦੀ ਸਫਲਤਾ ਲਈ ਗੁਰੂ ਮਹਾਰਾਜ ਦੇ ਚਰਨਾਂ ਵਿਚ ਅਰਦਾਸ ਕੀਤੀ ਗਈ। ਇਸ ਮੋਕੇ ਤੇ ਹੋਰਨਾਂ ਤੋ ਇਲਾਵਾ ਹਰਪ੍ਰੀਤ ਸਿੰਘ ਸੋਨੂੰ, ਗੁਰਜੀਤ ਸਿੰਘ ਸਤਨਾਮੀਆ, ਹਰਪਾਲ ਸਿੰਘ ਪਾਲੀ ਚੱਢਾ, ਗੁਰਦੀਪ ਸਿੰਘ ਲੱਕੀ, ਲਖਬੀਰ ਸਿੰਘ ਲੱਕੀ, ਮਨਮਿੰਦਰ ਸਿੰਘ ਭਾਟੀਆ, ਗੁਰਵਿੰਦਰ ਸਿੰਘ ਨਾਗੀ, ਹਰਪ੍ਰੀਤ ਸਿੰਘ ਰੋਬਿਨ, ਅਮਨਦੀਪ ਸਿੰਘ ਬੱਗਾ, ਬਲਜੀਤ ਸਿੰਘ ਸੰਟੀ ਜਤਿੰਦਰ ਸਿੰਘ ਕੋਹਲੀ,ਹਰਜੀਤ ਸਿੰਘ ਬਾਬਾ, ਸਰਬਜੀਤ ਸਿੰਘ ਕਾਲੜਾ, ਹਰਵਿੰਦਰ ਸਿੰਘ ਚਿਟਕਾਰਾ, ਅਰਵਿੰਦਰ ਸਿੰਘ ਬਬਲੂ, ਸੰਨੀ ਓਬਰਾਏ, ਤਜਿੰਦਰ ਸਿੰਘ ਸੰਤ ਨਗਰ, ਪਲਵਿੰਦਰ ਸਿੰਘ ਬਾਬਾ ਅਭਿਸ਼ੇਕ ਸਿੰਘ ਗੁਰਸਾਹਿਬ ਸਿੰਘ ਮਨਜੀਤ ਸਿੰਘ ਵਿੱਕੀ, ਗੁਰਵਿੰਦਰ ਸਿੰਘ ਨਾਗੀ ਕੁਲਦੀਪ ਸਿੰਘ ਘੁੰਗਰਾਲੀ, ਕਮਲਜੀਤ ਸਿੰਘ ਜੋਨੀ,ਆਦਿ ਹਾਜਰ ਸਨ।