ਫਗਵਾੜਾ, 9 ਨਵੰਬਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਵਿਚ ਸਰਕਾਰ ਬਣਨ ਮਗਰੋਂ ਅਕਾਲੀ ਦਲ ਅਨੁਸੂਚਿਤ ਜਾਤੀਆਂ ਤੇ ਪਛੜੀਆਂ ਸ਼੍ਰੇਣੀਆਂ ਦੇ ਵਿਦਿਆਰਥੀਆਂ ਲਈ ਮੁਫਤ ਸਿੱਖਿਆ ਦੀ ਸਹੂਲਤ ਦੇਵੇਗਾ ਅਤੇ ਉਹਨਾਂ ਨੇ ਦੋਆਬਾ ਖੇਤਰ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ‘ਤੇ ਯੂਨੀਵਰਸਿਟੀ ਸਥਾਪਿਤ ਕਰਨ ਦਾ ਵੀ ਐਲਾਨ ਕੀਤਾ।

ਇਥੇ ਐਸ ਸੀ ਭਲਾਈ ਮੰਤਰੀ ਸਾਧੂ ਸਿੰਘ ਧਰਮਸੋਤ ਤੇ ਉਹਨਾਂ ਦੇ ਭਾਈਵਾਲ ਐਸ ਸੀ ਭਲਾਈ ਵਿਭਾਗ ਦੇ ਸਾਬਕਾ ਡਾਇਰੈਕਟਰ ਤੇ ਮੌਜੂਦਾ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਖਿਲਾਫ ਪਾਰਟੀ ਦੇ ਸੂਬਾ ਪੱਧਰੀ ਰੋਸ ਤਹਿਤ ਵਿਸ਼ਾਲ ਰੈਲੀ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਐਸ ਸੀ ਵਿਦਿਆਰਥੀਆਂ ਨੂੰ ਭਰੋਸਾ ਦੁਆਇਆ ਕਿ ਇਕ ਵਾਰ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਮੁੜਨ ਬਣਨ ‘ਤੇ ਧਰਮਸੋਤ ਨੂੰ ਇਕ ਮਹੀਨੇ ਦੇ ਅੰਦਰ ਅੰਦਰ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ ਤੇ ਉਹਨਾਂ ਕੋਲੋਂ 64 ਕਰੋੜ ਰੁਪਏ ਵਸੂਲ ਕਰ ਕੇ ਐਸ ਸੀ ਵਿਦਿਆਰਥੀਆਂ ਨੂੰ ਦਿੱਤੇ ਜਾਣਗੇ। ਸੁਖਬੀਰ ਸਿੰਘ ਬਾਦਲ ਨੇ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ ਦੇ ਘਰ ਤੱਕ ਰੋਸ ਮਾਰਚ ਵੀ ਕੱਢਿਆ ਗਿਆ ਤੇ ਘਰ ਦੇ ਨੇੜੇ ਧਰਨਾ ਵੀ ਦਿੱਤਾ।ਇਸ ਤੋਂ ਪਹਿਲਾਂ ਵਿਚ  ਬਾਦਲ ਨੇ ਕਿਹਾ ਕਿ ਇਕ ਵਾਰ ਅਕਾਲੀ ਦਲ ਸੱਤਾ ਵਿਚ ਆ ਗਿਆ ਤਾਂ ਫਿਰ ਮੁਫਤ ਸਿੱਖਿਆ ਦੀ ਸਹੂਲਤ ਐਸ ਸੀ ਤੇ ਬੀ ਸੀ ਵਿਦਿਆਰਥੀਆਂ ਲਈ ਵੀ ਸ਼ੁਰੂ ਕੀਤੀ ਜਾਵੇਗੀ ਤੇ ਇਹ ਗਰੈਜੂਏਸ਼ਨ ਦੇ ਪੱਧਰ ਤੱਕ ਦਿੱਤੀ ਜਾਵੇਗੀ। ਉਹਨਾਂ ਕਿਹਾ ਕਿ ਸਾਡੀ ਸਰਕਾਰ ਦੇ ਪਹਿਲੇ ਫੈਸਲਿਆਂ ਦਾ ਇਹ ਫੈਸਲਾ ਹਿੱਸਾ ਹੋਵੇਗਾ। ਉਹਨਾਂ ਨਾਲ ਹੀ ਐਲਾਨ ਕੀਤਾ ਕਿ ਸਰਕਾਰ ਬਣਨ ਦੇ ਡੇਢ ਸਾਲ ਦੇ ਅੰਦਰ ਅੰਦਰ ਦੋਆਬਾ ਖੇਤਰ ਵਿਚ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਨਾਂ ‘ਤੇ ਯੂਨੀਵਰਸਿਟੀ ਸਥਾਪਿਤ ਕੀਤੀ ਜਾਵੇਗੀ।

ਅਕਾਲੀ ਦਲ ਦੇ ਪ੍ਰਧਾਨ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਵੀ ਕਰੜੇ ਹੱਥੀਂ ਲਿਆ ਤੇ ਉਹਨਾਂ ਨੂੰ ਪੁੱਛਿਆ ਕਿ ਉਹ ਇਕ ਗੱਲ ਦੱਸਣ ਕਿ ਉਹਨਾਂ ਨੇ ਪਿਛਲੇ ਚਾਰ ਸਾਲਾਂ ਵਿਚ ਪੰਜਾਬੀਆਂ ਲਈ ਕੀ ਕੀਤਾ ਹੈ ? ਉਹਨਾਂ ਹਿਕਾ ਕਿ ਹੋਰ ਤਾਂ ਗੱਲਾਂ ਛੱਡੋ ਮੁੱਖ ਮੰਤਰੀ ਨੇ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਐਸ ਸੀ ਤੇ ਬੀ ਸੀ ਭਾਈਚਾਰੇ ਨੂੰ ਦਿੱਤੀਆਂ ਗਈਆਂ ਸਹੂਲਤਾਂ ਵਿਚ ਹੀ ਕਟੌਤੀ ਕਰ ਦਿੱਤੀ ਹੈ। ਉਹਨਾਂ ਕਿਹਾ ਕਿ ਬੁਢਾਪਾ ਪੈਨਸ਼ਨਾਂ ਤੇ ਨੀਲੇ ਕਾਰਡਾਂ ਵਿਚ ਲੱਖਾਂ ਦੀ ਕਟੌਤੀ ਕੀਤੀ ਗਈ ਹੈ ਤੇ ਗਰੀਬ ਦੇ ਕਮਜ਼ੋਰ ਵਰਗਾਂ ਦੀਆਂ ਧੀਆਂ ਨੂੰ ਸ਼ਗਨ ਸਕੀਮ ਦਾ ਲਾਭ ਨਹੀਂ ਮਿਲ ਰਿਹਾ ਤੇ ਸੇਵਾ ਕੇਂਦਰ ਵੀ ਬੰਦ ਕਰ ਦਿੱਤੇ ਗਏ ਹਨ। ਉਹਨਾਂ ਕਿਹਾ ਕਿ ਮੁਲਾਜ਼ਮਾਂ ਨੂੰ ਮਹਿੰਗਾਈ ਭੱਤਾ ਨਹੀਂ ਮਿਲ ਰਿਹਾ ਜਦਕਿ ਪੇ ਕਮਿਸ਼ਨ ਨੂੰ ਜਾਣ ਬੁੱਝ ਕੇ ਲਟਕਾਇਆ ਜਾ ਰਿਹਾ ਹੈ। ਉਹਨਾਂ ਕਿਹਾ ਕਿ ਇਕ ਪਾਸੇ ਲੋਕ ਮੁਸ਼ਕਿਲਾਂ ਝੱਲ ਰਹੇ ਹਨ ਜਦਕਿ ਦੂਜੇ ਪਾਸੇ ਕਾਂਗਰਸ ਦੇ ਵਿਧਾਇਕ ਸ਼ਰਾਬ, ਰੇਤ ਤੇ ਡਰੱਗ ਮਾਫੀਆ ਸਮੇਤ ਹੋਰ ਧੰਦਿਆਂ ਰਾਹੀਂ ਸਰਕਾਰੀ ਖਜ਼ਾਨੇ ਦੀ ਖੁਲ•ੀ ਲੁੱਟ ਵਿਚ ਲੱਗੇ ਹਨ ਤੇ ਇਹੀ ਕਾਰਨ ਹੈ ਕਿ ਸੂਬੇ ਦਾ ਖ਼ਜ਼ਾਨਾ ਖਾਲੀ ਹੈ।

ਸੂਬੇ ਵਿਚ ਆਰਥਿਕ ਖੜੋਤ ਬਾਰੇ ਸਵਾਲ ਦੇ ਜਵਾਬ ਵਿਚ  ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਕਰਾਰ ਨੂੰ ਕਿਸਾਨ ਜਥੇਬੰਦੀਆਂ ਨਾਲ ਗੱਲਬਾਤ ਕਰਨੀ ਚਾਹੀਦੀ ਹੈ ਅਤੇ ਮਾਲ ਗੱਡੀਆਂ ਦੀਆਂ ਸੇਵਾਵਾਂ ਪੰਜਾਬ ਲਈ ਤੁਰੰਤ ਬਹਾਲ ਕੀਤੀਆਂ ਜਾਣੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਪੰਜਾਬ ਲਈ ਰੇਲ ਸੇਵਾਵਾਂ ਬਹਾਲ ਕਰਨ ਵਾਸਤੇ ਸ਼ਰਤਾਂ ਨਹੀਂ ਰੱਖਣੀਆਂ ਚਾਹੀਦੀਆਂ ਅਤੇ ਸਰਕਾਰ ਦਾ ਇਹ ਰਵੱਈਆ ਲੋਕਤੰਤਰ ਲਈ ਚੰਗਾ ਨਹੀਂ ਹੈ।

ਇਸ ਮੌਕੇ ਸਾਬਕਾ ਮੰਤਰੀ  ਬਿਕਰਮ ਸਿੰਘ ਮਜੀਠੀਆ ਨੇ ਸੂਬੇ ਦੀ ਭਾਜਪਾ ਲੀਡਰਸ਼ਿਪ ਵੱਲੋਂ ਐਸ ਸੀ ਭਾਈਚਾਰੇ ਦੀਆਂ ਭਾਵਨਾਵਾਂ ‘ਤੇ ਖਰਾ ਨਾ ਉਤਰਣ ਦੇ ਦੋਸ਼ ਲਾਏ ਤੇ ਕਿਹਾ ਕਿ ਸੂਬਾ ਭਾਜਪਾ ਲੀਡਰਸ਼ਿਪ ਨੇ ਕੇਂਦਰੀ ਸਮਾਜਿਕ ਨਿਆਂ ਤੇ ਸਸ਼ਕਤੀਕਰਨ ਮੰਗੀ ਕੋਲ ਪਹੁੰਚ ਕਰ ਕੇ ਮੰਗ ਕੀਤੀ ਸੀ ਕਿ ਸਾਧੂ ਸਿੰਘ ਧਰਮਸੋਤ ਦੇ ਖਿਲਾਫ ਕੇਂਦਰੀ ਜਾਂਚ ਕਰਵਾਈ ਜਾਵੇ ਪਰ ਇਸ ਮਾਮਲੇ ਵਿਚ ਕੁਝ ਵੀ ਨਹੀਂ ਹੋਇਆ ਤੇ ਸੂਬੇ ਦੇ ਭਾਜਪਾ ਆਗੂਆਂ ਨੇ ਤਾਂ ਧਰਮਸੋਤ ਖਿਲਾਫ ਰੋਸ ਵਿਖਾਵਾ ਵੀ ਨਹੀਂ ਕੀਤਾ। ਉਹਨਾਂ ਕਿਹਾ ਕਿ ਦਸਤਾਵੇਜ਼ਾਂ ਤੋਂ ਸਪਸ਼ਟ ਹੈ ਕਿ ਧਰਮਸੋਤ ਨੇ ਸਰਕਾਰੀ ਆਪਣੇ ਅਧੀਨ ਜੰਗਲਾਤ ਮਹਿਕਮੇ ਵਿਚ ਬੇਨਿਯਮੀਆਂ ਨਾਲ ਸਰਕਾਰੀ ਖ਼ਜ਼ਾਨੇ ਦੀ ਲੁੱਟ ਕੀਤੀ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਆਗੂ ਡਾ. ਚਰਨਜੀਤ ਸਿੰਘ ਅਟਵਾਲ, ਪ੍ਰੋ. Êਪ੍ਰੇਮ ਸਿੰਘ ਚੰਦੂਮਾਜਰਾ, ਬੀਬੀ ਜਗੀਰ ਕੌਰ, ਡਾ. ਦਲਜੀਤ ਸਿੰਘ ਚੀਮਾ, ਪਵਨ ਕੁਮਾਰ ਟੀਨੂੰ, ਸੋਹਣ ਸਿੰਘ ਠੰਢਲ, ਮਹਿੰਦਰ ਕੌਰ ਜੋਸ਼, ਗੁਰਪ੍ਰਤਾਪ ਸਿੰਘ ਵਡਾਲਾ, ਸਰਬਜੀਤ ਸਿੰਘ ਮੱਕੜ, ਇੰਦਰ ਇਕਬਾਲ ਸਿੰਘ ਅਟਵਾਲ, ਬਲਦੇਵ ਸਿੰਘ ਫਿਲੌਰ, ਬੱਚਿਤਰ ਸਿੰਘ ਕੋਹਾੜ, ਚੰਦਰ ਗਰੇਵਾਲ, ਸੁਰਿੰਦਰ ਸਿੰਘ ਭੁੱਲੇਵਾਲ ਰਾਠਾਂ ਤੇ ਸਰਬਜੋਤ ਸਿੰਘ ਸਾਬੀ ਨੇ ਇਕੱਠ ਨੂੰ ਭਰੋਸਾ ਦੁਆਇਆ ਕਿ ਸੂਬੇ ਵਿਚ ਅਕਾਲੀ ਦਲ ਦੀ ਸਰਕਾਰ ਮੁੜ ਬਣਨ ‘ਤੇ ਐਸ ਸੀ ਸਕਾਲਰਸ਼ਿਪ ਸਕੀਮ ਮੁੜ ਸ਼ੁਰੂ ਕੀਤੀ ਜਾਵੇਗੀ। ਉਹਨਾਂ ਨੇ ਇਹ ਵੀ ਭਰੋਸਾ ਦੁਆਇਆ ਕਿ ਅਕਾਲੀ ਸਰਕਾਰ ਕੁਰਾਲਗੜ• ਵਿਖੇ ਗੁਰੂ ਰਵੀਦਾਸ ਸਾਹਿਬ ਯਾਦਗਾਰ ਨੂੰ ਜਲਦੀ ਤੋਂ ਜਲਦੀ ਪੂਰਾ ਕਰੇਗੀ।