ਫਗਵਾੜਾ 11 ਅਗਸਤ (ਸ਼ਿਵ ਕੋੜਾ) ਸ੍ਰੋਮਣੀ ਅਕਾਲੀ ਦਲ (ਬ) ਵਲੋਂ ਸੀਨੀਅਰ ਅਕਾਲੀ ਆਗੂ ਜਰਨੈਲ ਸਿੰਘ ਵਾਹਦ ਸਾਬਕਾ ਚੇਅਰਮੈਨ ਮਾਰਕਫੈਡ ਪੰਜਾਬ, ਬਲਦੇਵ ਸਿੰਘ ਖਹਿਰਾ ਐਮ.ਐਲ.ਏ. ਫਿਲੌਰ, ਸੀਨੀਅਰ ਆਗੂ ਜਥੇਦਾਰ ਸਰਵਨ ਸਿੰਘ ਕੁਲਾਰ ਮੈਂਬਰ ਐਸ.ਜੀ.ਪੀ.ਸੀ. ਅਤੇ ਯੂਥ ਅਕਾਲੀ ਦਲ ਦੇ ਕੌਮੀ ਸੀਨੀਅਰ ਮੀਤ ਪ੍ਰਧਾਨ ਰਣਜੀਤ ਸਿੰਘ ਖੁਰਾਣਾ ਸਾਬਕਾ ਡਿਪਟੀ ਮੇਅਰ ਕਾਰਪੋਰੇਸ਼ਨ ਫਗਵਾੜਾ ਅਧਾਰਿਤ ਵਿਧਾਨਸਭਾ ਹਲਕਾ ਫਗਵਾੜਾ ਦੀ ਚਾਰ ਮੈਂਬਰੀ ਕਮੇਟੀ ਬਨਾਉਣ ਦਾ ਸਵਾਗਤ ਕਰਦਿਆਂ ਸ੍ਰੋਮਣੀ ਅਕਾਲੀ ਦਲ ਦੇ ਜਿਲ੍ਹਾ ਉਪ ਪ੍ਰਧਾਨ ਗੁਰਮੁਖ ਸਿੰਘ ਚਾਨਾ ਅਤੇ ਵਾਰਡ ਨੰਬਰ 24 ਦੇ ਸਰਗਰਮ ਅਕਾਲੀ ਆਗੂ ਝਿਰਮਿਲ ਸਿੰਘ ਭਿੰਡਰ ਨੇ ਕਿਹਾ ਕਿ ਅਗਲੇ ਸਾਲ ਹੋਣ ਵਾਲੀਆਂ ਪੰਜਾਬ ਵਿਧਾਨਸਭਾ ਚੋਣਾਂ ਨੂੰ ਮੱਧੇਨਜ਼ਰ ਰੱਖਦੇ ਹੋਏ ਬਣਾਈ ਇਸ ਕਮੇਟੀ ਨਾਲ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਹੈ। ਪਿਛਲੇ ਸਮੇਂ ਦੌਰਾਨ ਵਰਕਰਾਂ ਵਿਚ ਪਾਈ ਜਾ ਰਹੀ ਮਾਯੂਸੀ ਇਸ ਚਾਰ ਮੈਂਬਰੀ ਕਮੇਟੀ ਦੀ ਨਿਯੁਕਤੀ ਨਾਲ ਖਤਮ ਹੋ ਗਈ ਹੈ। ਉਹਨਾਂ ਕਿਹਾ ਕਿ ਫਗਵਾੜਾ ਦੇ ਸਮੂਹ ਅਕਾਲੀ ਵਰਕਰ ਅਗਲੇ ਸਾਲ ਹੋਣ ਵਾਲੀਆਂ ਵਿਧਾਨਸਭਾ ਚੋਣਾਂ ‘ਚ ਜਿੱਥੇ ਫਗਵਾੜਾ ਤੋਂ ਅਕਾਲੀ-ਬਸਪਾ ਗਠਜੋੜ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ ਉੱਥੇ ਹੀ ਨੇੜਲੇ ਭਵਿੱਖ ਵਿਚ ਹੋਣ ਵਾਲੀ ਕਾਰਪੋਰੇਸ਼ਨ ਚੋਣ ‘ਚ ਵੀ ਪਾਰਟੀ ਉਮੀਦਵਾਰਾਂ ਦੀ ਜਿੱਤ ਯਕੀਨੀ ਬਣਾਈ ਜਾਵੇਗੀ। ਇਸ ਮੌਕੇ ਪਰਨੀਸ਼ ਬੰਗਾ, ਸਤਵੰਤ ਸਿੰਘ ਚੱਗਰ ਅਤੇ ਲਖਬੀਰ ਸਿੰਘ, ਪਰਮਿੰਦਰ ਸਿੰਘ, ਮੱਖਣ, ਚਰਨਜੀਤ ਸਿੰਘ, ਗੁਰਮੇਲ ਸਿੰਘ, ਹਰਪ੍ਰੀਤ ਸਿੰਘ, ਪ੍ਰਸ਼ੋਤਮ ਲਾਲ ਸਾਬਕਾ ਸਰਪੰਚ ਪੀਪਾਰੰਗੀ, ਸੁਰਿੰਦਰ ਪੀਪਾਰੰਗੀ, ਮਾਸਟਰ ਲਸ਼ਕਰ ਸਿੰਘ ਸ਼ਿਵਪੁਰੀ, ਨਰੇਸ਼ ਕੈਲੇ ਪ੍ਰੇਮਪੁਰਾ, ਵਿਨੋਦ ਕੁਮਾਰ ਆਦਿ ਹਾਜਰ ਸਨ।