ਬੰਗਾ (ਜਸਬੀਰ ਸਿੰਘ ਨੂਰਪੁਰ) – ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਇਤਿਹਾਸਕ ਪਿੰਡ ਹਕੀਮਪੁਰ ਦੇ ਪ੍ਰਸਿੱਧ ਕਬੱਡੀ ਖਿਡਾਰੀ ਤੇ ਸਮਾਜ ਸੇਵੀ ਸਰਵਣ ਸਿੰਘ ਬੈਸ ਦੀ ਇੰਗਲੈਂਡ ਵਿਚ ਕੋਰੋਨਾ ਵਾਇਰਸ ਨਾਲ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ‘ਅਜੀਤ’ ਨੂੰ ਜਾਣਕਾਰੀ ਦਿੰਦੇ ਹੋਏ ਐਨ.ਆਰ.ਆਈ.ਤੇ ਖੇਡ ਪ੍ਰਮੋਟਰ ਗੁਰਜੀਤ ਸਿੰਘ ਪੁਰੇਵਾਲ ਨੇ ਦੱਸਿਆ ਕਿ ਬੀਤੇ ਕੱਲ੍ਹ ਇੰਗਲੈਂਡ ਚ ਕੋਰੋਨਾ ਵਾਇਰਸ ਨਾਲ ਸਰਵਣ ਸਿੰਘ ਬੈਸ ਦੀ ਮੌਤ ਹੋ ਗਈ ਸੀ। ਉਨ੍ਹਾਂ ਦੀ ਮੌਤ ਕਾਰਨ ਪਿੰਡ ਹਕੀਮਪੁਰ ਵਿਖੇ ਸ਼ੋਕ ਦੀ ਲਹਿਰ ਪਾਈ ਜਾ ਰਹੀ ਹੈ।