ਲੁਧਿਆਣਾ : ਸਥਾਨਕ ਗਿੱਲ ਰੋਡ ‘ਤੇ ਸਥਿਤ ਸੋਨਾ ਗਿਰਵੀ ਰੱਖ ਕੇ ਕਰਜ਼ਾ ਦੇਣ ਵਾਲੀ ਕੰਪਨੀ ਐੱਚ. ਐੱਫ. ਐੱਲ. ਦੇ ਦਫ਼ਤਰ ‘ਚੋਂ ਅੱਜ ਦਿਨ-ਦਿਹਾੜੇ ਚਾਰ ਹਥਿਆਰਬੰਦ ਲੁਟੇਰੇ ਮੁਲਜ਼ਮਾਂ ਨੂੰ ਬੰਦੀ ਬਣਾਉਣ ਉਪਰੰਤ 8 ਕਰੋੜ ਰੁਪਏ ਮੁੱਲ ਦਾ ਸੋਨਾ ਲੁੱਟ ਕੇ ਫ਼ਰਾਰ ਹੋ ਗਏ। ਇਹ ਲੁਟੇਰੇ ਇੱਕ ਕਾਰ ‘ਚ ਆਏ ਸਨ। ਸੂਚਨਾ ਮਿਲਦਿਆਂ ਹੀ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ ਅਤੇ ਉਨ੍ਹਾਂ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।