ਹੁਸ਼ਿਆਰਪੁਰ, 6 ਮਈ (ਬਲਜਿੰਦਰਪਾਲ ਸਿੰਘ)-ਜ਼ਿਲਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਅਪਨੀਤ ਰਿਆਤ ਵਲੋਂ ਜ਼ਿਲੇ ਦੇ ਸਾਰੇ ਦੇਸੀ ਅਤੇ ਅੰਗਰੇਜ਼ੀ ਸ਼ਰਾਬ ਦੇ ਠੇਕੇ ਜੋ ਕਿ ਆਬਕਾਰੀ ਵਿਭਾਗ ਦੇ ਨਿਯਮਾਂ ਅਨੁਸਾਰ ਯੋਗ ਪਾਏ ਜਾਣ 7 ਮਈ 2020 ਤੋਂ ਸਵੇਰੇ 9 ਵਜੇ ਤੋਂ ਦੁਪਹਿਰ 1 ਵਜੇ ਤੱਕ ਖੋਲਣ ਦੀ ਛੋਟ ਦਿੱਤੀ ਗਈ ਹੈ। ਜਾਰੀ ਹੁਕਮਾਂ ਵਿਚ ਉਨਾਂ ਕਿਹਾ ਕਿ ਸਿਹਤ ਵਿਭਾਗ ਵਲੋਂ ਜਾਰੀ ਕੀਤੀਆਂ ਹਦਾਇਤਾਂ ਜਿਵੇਂ ਸਮਾਜਿਕ ਦੂਰੀ, ਮਾਸਕ ਪਾਉਣਾ, ਸੈਨੇਟਾਈਜ਼ਰ ਦਾ ਪ੍ਰਯੋਗ ਕਰਨਾ ਯਕੀਨੀ ਬਣਾਇਆ ਜਾਵੇ।