ਅੰਮ੍ਰਿਤਸਰ- ਅੰਮ੍ਰਿਤਸਰ ‘ਚ ਹੈਰੋਇਨ ਦੀ ਫੈਕਟਰੀ ਦਾ ਪਰਦਾਫਾਸ਼ ਕਰਨ ਦੇ ਮਾਮਲੇ ‘ਚ ਨਸ਼ਿਆਂ ਵਿਰੁੱਧ ਗਠਿਤ ਕੀਤੀ ਗਈ ਵਿਸ਼ੇਸ਼ ਟਾਸਕ ਫੋਰਸ (ਐੱਸ. ਟੀ. ਐੱਫ.) ਦੇ ਹੱਥ ਇੱਕ ਹੋਰ ਵੱਡੀ ਸਫਲਤਾ ਲੱਗੀ ਹੈ। ਐੱਸ. ਟੀ. ਐੱਫ. ਵਲੋਂ ਅੱਜ ਜਦੋਂ ਮਾਮਲੇ ਦੇ ਦੋਸ਼ੀ ਅੰਕੁਸ਼ ਦੇ ਘਰ ਦੀ ਤਲਾਸ਼ੀ ਲਈ ਗਈ ਤਾਂ ਉਸ ਦੇ ਘਰੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਹੋਏ ਹਨ। ਐੱਸ. ਟੀ. ਐੱਫ. ਵਲੋਂ ਫਿਲਹਾਲ ਅੰਕੁਸ਼ ਦੇ ਘਰ ਦੀ ਤਲਾਸ਼ੀ ਲਈ ਜਾ ਰਹੀ ਹੈ।