ਜਲੰਧਰ :
ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਨੂੰ ਫੈਲਣ ਤੋਂ ਰੋਕਣ ਲਈ ਜ਼ਿਲ•ਾ ਪ੍ਰਸ਼ਾਸਨ ਵਲੋਂ ਲਗਾਏ ਗਏ ਕਰਫ਼ਿਊ ਦੌਰਾਨ ਸਮਾਜ ਦੇ ਕਮਜ਼ੋਰ ਤੇ ਲੋੜਵੰਦ ਲੋਕਾਂ ਨੂੰ ਰਾਹਤ ਸਮੱਗਰੀ ਵੰਡਣ ਦੀ ਕੜੀ ਤਹਿਤ ਜ਼ਿਲ•ਾ ਪ੍ਰਸ਼ਾਸਨ ਵਲੋਂ ਜ਼ਿਲ•ੇ ਵਿੱਚ 4500 ਸੁੱਕੇ ਰਾਸ਼ਨ ਦੇ ਪੈਕੇਟ ਵੰਡੇ ਗਏ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਮੁੱਖ ਪ੍ਰਸ਼ਾਸਕ ਜਲੰਧਰ ਵਿਕਾਸ ਅਥਾਰਟੀ ਨਵਨੀਤ ਕੌਰ ਬੱਲ ਜੋ ਕਿ ਜ਼ਿਲ•ਾ ਪ੍ਰਸ਼ਾਸਨ ਵਲੋਂ ਸਥਾਪਿਤ ਕੀਤੇ ਗਏ ਵੇਅਰ ਹਾਊਸ ਦੀ ਦੇਖਰੇਖ ਕਰ ਰਹੇ ਹਨ ਨੇ ਦੱਸਿਆ ਕਿ ਅੱਜ ਜ਼ਿਲ•ੇ ਦੇ ਵੱਖ-ਵੱਖ ਖੇਤਰਾਂ ਵਿੱਚ 4500 ਸੁੱਕੇ ਰਾਸ਼ਨ ਦੇ ਪੈਕੇਟ ਭੇਜੇ ਗਏ ਹਨ। ਉਨ•ਾਂ ਦੱਸਿਆ ਕਿ ਹਰੇਕ ਪੈਕੇਟ ਵਿੱਚ 10 ਕਿਲੋ ਕਣਕ ਦਾ ਆਟਾ, 2 ਕਿਲੋ ਦਾਲਾਂ ਅਤੇ 2 ਕਿਲੋਂ ਖੰਡ ਸ਼ਾਮਿਲ ਹੈ।
ਉਨ•ਾਂ ਦੱਸਿਆ ਕਿ ਇਸ ਔਖੀ ਘੜੀ ਵਿੱਚ ਲੋਕਾਂ ਨੂੰ ਰਾਹਤ ਪਹੁੰਚਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।
ਉਨ•ਾਂ ਇਹ ਵੀ ਦੱਸਿਆ ਕਿ ਸਮਾਜ ਦੇ ਹਰ ਵਰਗ ਅਤੇ ਲੋੜਵੰਦ ਲੋਕਾਂ ਨੂੰ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਉਣ ਲਈ ਇਸ ਵੰਡ ਕੇਂਦਰ ਵਿਖੇ ਲੋਕਾਂ ਦੀ ਸੇਵਾ ਲਈ ਪੂਰੀ ਤਰ•ਾਂ ਸਮਰਪਿਤ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ ਹੈ।
ਉਨ•ਾਂ ਕਿਹਾ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿਚੋਂ ਲੋਕਾਂ ਨੂੰ ਬਾਹਰ ਕੱਢਣ ਲਈ ਵਚਨਬੱਧ ਹੈ ਅਤੇ ਇਸ ਨੇਕ ਕਾਜ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ•ਾਂ ਦੱਸਿਆ ਕਿ ਜ਼ਿਲ•ੇ ਵਿੱਚ ਦੂਰ ਦੁਰਾਡੇ ਦੇ ਲੋੜਵੰਦ ਲੋਕਾਂ ਤੱਕ ਰਾਹਤ ਸਮੱਗਰੀ ਸਮੇਂ ਸਿਰ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਜ਼ਿਲ•ਾ ਪ੍ਰਸ਼ਾਸਨ ਵਲੋਂ ਟਰੱਕ ਮੁਹੱਈਆ ਕਰਵਾਏ ਗਏ ਹਨ।
ਉਨ ਕਿਹਾ ਕਿ ਜ਼ਿਲ•ੇ ਵਿੱਚ ਸਮਾਜ ਦੇ ਹਰ ਲੋੜਵੰਦ ਲੋਕਾਂ ਅਤੇ ਖਾਸ ਕਰਕੇ ਪ੍ਰਵਾਸੀ ਮਜ਼ਦੂਰਾਂ ਨੂੰ ਰਾਹਤ ਸਮੱਗਰੀ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ।