ਫਗਵਾੜਾ 15 ਜੁਲਾਈ (ਸ਼ਿਵ ਕੋੜਾ) ਬਹੁਜਨ ਸਮਾਜ ਪਾਰਟੀ ਹਲਕਾ ਵਿਧਾਨਸਭਾ ਫਗਵਾੜਾ ਵਲੋਂ ਸੂਬਾ ਜਨਰਲ ਸਕੱਤਰ ਰਮੇਸ਼ ਕੌਲ ਦੀ ਅਗਵਾਈ ਹੇਠ ਅੱਜ ਸਥਾਨਕ ਰੈਸਟ ਹਾਉਸ ਚੌਕ ਵਿਖੇ ਆਮ ਆਦਮੀ ਪਾਰਟੀ ਵਿਧਾਨਸਭਾ ਹਲਕਾ ਖਰੜ ਦੀ ਇੰਚਾਰਜ ਅਨਮੋਲ ਗਗਨ ਮਾਨ ਦਾ ਪੁਤਲਾ ਫੂਕ ਕੇ ਜਬਰਦਸਤ ਰੋਸ ਮੁਜਾਹਰਾ ਕੀਤਾ ਗਿਆ। ਜਿਕਰਯੋਗ ਹੈ ਕਿ ਪੰਜਾਬੀ ਗਾਇਕਾ ਅਤੇ ਆਪ ਆਗੂ ਅਨਮੋਲ ਗਗਨ ਮਾਨ ਦਾ ਇਕ ਵੀਡੀਓ ਕਲਿਪ ਸੋਸ਼ਲ ਮੀਡੀਆ ਉਪਰ ਵਾਇਰਲ ਹੋ ਰਿਹਾ ਹੈ ਜਿਸ ਵਿਚ ਉਹ ਭਾਰਤੀ ਸੰਵਿਧਾਨ ਦੀ ਨੁਕਤਾਚੀਨੀ ਕਰ ਰਹੀ ਹੈ। ਇਸੇ ਗੱਲ ਨੂੰ ਲੈ ਕੇ ਬਸਪਾ ਅਤੇ ਸ੍ਰੋਮਣੀ ਅਕਾਲੀ ਦਲ (ਬ) ਵਲੋਂ ਅੱਜ ਗਾਇਕਾ ਖਿਲਾਫ ਤਿੱਖਾ ਰੋਸ ਪ੍ਰਗਟਾਇਆ ਗਿਆ। ਰੈਸਟ ਹਾਉਸ ਚੌਕ ਵਿਖੇ ਪੂਤਲਾ ਫੂਕਣ ਮੌਕੇ ਗੱਲਬਾਤ ਕਰਦਿਆਂ ਬਸਪਾ ਦੇ ਸੂਬਾ ਜਨਰਲ ਸਕੱਤਰ ਰਮੇਸ਼ ਕੌਲ ਤੋਂ ਇਲਾਵਾ ਸ੍ਰੋ.ਅ.ਦ. ਦੇ ਸਰਕਲ ਇੰਚਾਰਜ ਜੱਥੇਦਾਰ ਸਰਵਨ ਸਿੰਘ ਕੁਲਾਰ ਨੇ ਕਿਹਾ ਕਿ ਭਾਰਤੀ ਸੰਵਿਧਾਨ ਬਾਰੇ ਗਲਤ ਸ਼ਬਦਾਵਲੀ ਬਿਲਕੁਲ ਵੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਅਨਮੋਲ ਗਗਨ ਮਾਨ ਦੇ ਖਿਲਾਫ ਦੇਸ਼ ਧ੍ਰੋਹ ਦਾ ਪਰਚਾ ਦਰਜ ਕਰਨ ਦੀ ਮੰਗ ਕਰਦਿਆਂ ਰਮੇਸ਼ ਕੌਲ ਨੇ ਕਿਹਾ ਕਿ ਜਿਸ ਸੰਵਿਧਾਨ ਨੇ ਔਰਤਾਂ ਨੂੰ ਹਜਾਰਾਂ ਸਾਲ ਦੀ ਗੁਲਾਮੀ ਤੋਂ ਬਾਅਦ ਮਰਦਾਂ ਦੇ ਬਰਾਬਰ ਅਧਿਕਾਰ ਲੈ ਕੇ ਦਿੱਤੇ ਹਨ ਉਸ ਸੰਵਿਧਾਨ ਦੀ ਨੁਕਤਾਚੀਨੀ ਕਰਨਾ ਇਹ ਦੱਸਦਾ ਹੈ ਕਿ ਅਨਮੋਲ ਗਗਨ ਮਾਨ ਨੇ ਭਾਰਤੀ ਸੰਵਿਧਾਨ ਨੂੰ ਪੜ੍ਹਿਆ ਹੀ ਨਹੀਂ ਹੈ। ਉਹਨਾਂ ਆਪ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਨੂੰ ਵੀ ਸਵਾਲ ਕੀਤਾ ਕਿ ਉਹਨਾਂ ਨੇ ਹੁਣ ਤਕ ਉਕਤ ਗਾਇਕਾ ਦੇ ਖਿਲਾਫ ਪਾਰਟੀ ਪੱਧਰ ਤੇ ਕੋਈ ਸਖ਼ਤ ਕਾਰਵਾਈ ਕਿਉਂ ਨਹੀਂ ਕੀਤੀ। ਇਸ ਮੌਕੇ ਸੀਨੀਅਰ ਬਸਪਾ ਆਗੂ ਮਾਸਟਰ ਹਰਭਜਨ ਸਿੰਘ ਬਲਾਲੋਂ, ਜੋਨ ਇੰਚਾਰਜ ਲੇਖਰਾਜ ਜਮਾਲਪੁਰ, ਹਲਕਾ ਇੰਚਾਰਜ ਮਨੋਹਰ ਲਾਲ ਜੱਖੂ, ਹਲਕਾ ਪ੍ਰਧਾਨ ਚਿਰੰਜੀ ਲਾਲ ਕਾਲਾ, ਅਕਾਲੀ ਆਗੂ ਅਵਤਾਰ ਸਿੰਘ ਭੁੰਗਰਨੀ, ਠੇਕੇਦਾਰ ਬਲਜਿੰਦਰ ਸਿੰਘ ਸਾਬਕਾ ਕੌਂਸਲਰ, ਪਰਮਜੀਤ ਕੌਰ ਕੰਬੋਜ ਸਾਬਕਾ ਕੌਂਸਲਰ, ਇਕਬਾਲ ਸਿੰਘ ਕੁੰਦੀ ਸਾਬਕਾ ਕੌਂਸਲਰ, ਸਰੂਪ ਸਿੰਘ ਖਲਵਾੜਾ, ਇੰਜੀਨੀਅਰ ਪ੍ਰਦੀਪ ਮੱਲ, ਹਰਭਜਨ ਖਲਵਾੜਾ, ਐਡਵੋਕੇਟ ਕੁਲਦੀਪ ਭੱਟੀ, ਡਾ. ਮੋਹਨ ਸਰੋਏ, ਗੁਰਮੀਤ ਸੁੰਨੜਾ, ਅਸ਼ੋਕ ਰਾਮਪੁਰਾ, ਬੰਟੀ ਟਿੱਬੀ, ਸੀਮਾ ਰਾਣੀ ਮੇਹਟਾਂ, ਰਾਮ ਮੂਰਤੀ ਖੇੜਾ, ਅਮਰਜੀਤ ਖੁੱਤਣ, ਅਮਰਜੀਤ ਕੌਲ, ਰਾਕੇਸ਼ ਬੱਧਣ, ਰਾਕੇਸ਼ ਕੈਲੇ, ਪਰਨੀਸ਼ ਬੰਗਾ, ਡਾ. ਸਤੀਸ਼ ਸੁਮਨ, ਹਰਭਜਨ ਸੁਮਨ, ਪਰਮਿੰਦਰ ਬੋਧ, ਪਰਮਜੀਤ ਖਲਵਾੜਾ ਆਦਿ ਹਾਜਰ ਸਨ।