ਜਲੰਧਰ : ਅਜਨਾਲਾ ਕੁੱਝ ਦਿਨ ਪਹਿਲਾਂ ਅੰਮ੍ਰਿਤਸਰ ਵਿਖੇ ਅਗਵਾ ਹੋਈ ਅਜਨਾਲਾ ਦੀ ਰਹਿਣ ਵਾਲੀ ਨੌਜਵਾਨ ਲੜਕੀ ਦੀ ਅੰਮ੍ਰਿਤਸਰ ਦੇ ਨੇੜੇ ਇਕ ਨਿੱਜੀ ਸਕੂਲ ਇਕ ਨਿੱਜੀ ਸਕੂਲ ਕੋਲੋਂ ਬੀਤੀ ਰਾਤ ਲਾਸ਼ ਬਰਾਮਦ ਹੋ ਗਈ ਹੈ। ਪੁਲਿਸ ਵੱਲੋਂ ਲਾਸ਼ ਕਬਜ਼ੇ ‘ਚ ਲੈ ਕੇ ਵੱਖ-ਵੱਖ ਪਹਿਲੂਆਂ ਤੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਹ ਸੂਚਨਾ ਮਿਲਣ ਕਾਰਨ ਅਜਨਾਲਾ ‘ਚ ਸੋਗ ਦੀ ਲਹਿਰ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਅਗਵਾਕਾਰਾਂ ਵੱਲੋਂ ਲੜਕੀ ਦੇ ਮਾਪਿਆਂ ਕੋਲੋਂ 20 ਲੱਖ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਸੀ।