ਚੰਡੀਗੜ੍ਹ: ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੇ ਮੁੱਖ ਮੰਤਰੀ ਵਜੋਂ ਅਸਤੀਫਾ ਦੇਣ ਤੋਂ ਬਾਅਦ ਪੰਜਾਬ ਦੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਵੀ ਅਸਤੀਫਾ ਦੇ ਦਿੱਤਾ ਸੀ ਅੱਜ ਉਨ੍ਹਾਂ ਦੀ ਥਾਂ ਤੇ ਪੰਜਾਬ ਦੇ ਨਵੇਂ ਮੁੱਖ ਮੰਤਰੀ ਸਰਦਾਰ ਚਰਨਜੀਤ ਸਿੰਘ ਚੰਨੀ ਨੇ ਦੀਪਇੰਦਰ ਸਿੰਘ ਪਟਵਾਲੀਆ ਨੂੰ ਪੰਜਾਬ ਦਾ ਨਵਾਂ ਐਡਵੋਕਟ ਜਨਰਲ ਲਗਾਇਆ ਹੈ।