ਸਿਡਨੀ :- ਅਮਰੀਕਾ ਨੇ ਪਾਕਿਸਤਾਨ ਦੀ ਇੰਟਰਨੈਸ਼ਨਲ ਏਅਰਲਾਈਨਜ਼ ‘ਤੇ ਬੈਨ ਲਗਾ ਦਿੱਤਾ ਹੈ। ਅਮਰੀਕਾ ਦੇ ਡਿਪਾਰਟਮੈਂਟ ਆਫ ਟਰਾਂਸਪੋਰਟੈਸ਼ਨ ਨੇ ਕਿਹਾ ਹੈ ਕਿ ਉਨ੍ਹਾਂ ਨੇ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਨੂੰ ਆਗਿਆ ਦੇਣ ਨਾਲ ਜੁੜਿਆ ਫ਼ੈਸਲਾ ਬਦਲ ਦਿੱਤਾ ਗਿਆ ਹੈ। ਇਸ ਤਹਿਤ ਪਾਕਿਸਤਾਨ ਇੰਟਰਨੈਸ਼ਨਲ ਏਅਰਲਾਈਨਜ਼ ਅਮਰੀਕਾ ‘ਚ ਚਾਰਟਰ ਫਲਾਈਟਸ ਚਲਾ ਸਕਦੀ ਸੀ ਪਰੰਤੂ ਹੁਣ ਉਨ੍ਹਾਂ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਅਮਰੀਕਾ ਨੇ ਇਸ ਦੇ ਪਿੱਛੇ ਪਾਕਿਸਤਾਨ ਪਾਈਲਟਾਂ ਦੇ ਸਰਟੀਫਿਕੇਸ਼ਨ ਨੂੰ ਲੈ ਕੇ ਫੈਡਰਲ ਏਵੀਏਸ਼ਨ ਐਡਮਨਿਸਟ੍ਰੇਸ਼ਨ ਦੀਆਂ ਚਿੰਤਾਵਾਂ ਦਾ ਹਵਾਲਾ ਦਿੱਤਾ ਹੈ। ਉੱਥੇ ਹੀ, ਯੂਰਪੀਅਨ ਯੂਨੀਅਨ ਏਵੀਏਸ਼ਨ ਸੈਫਟੀ ਏਜੰਸੀ ਨੇ ਪੀ.ਆਈ.ਏ. ਦੇ ਅਥਰਾਈਜੇਸ਼ਨ ਨੂੰ ਸਸਪੈਂਡ ਕਰ ਦਿੱਤਾ ਹੈ। ਇਹ ਰੋਕ 6 ਮਹੀਨੇ ਲਈ ਲਗਾਈ ਗਈ।