ਅੰਬਾਲਾ: ਹਰਿਆਣਾ ਦੇ ਅੰਬਾਲਾ ‘ਚ ਅੱਜ ਇੱਕ ਆਟੋ ਅਤੇ ਟਰੱਕ ਵਿਚਾਲੇ ਆਹਮੋ-ਸਾਹਮਣੇ ਟੱਕਰ ਹੋ ਗਈ। ਇਸ ਹਾਦਸੇ ‘ਚ ਪੰਜ ਲੋਕਾਂ ਮੌਤ ਹੋ ਗਈ, ਜਦਕਿ ਇਕ ਹੋਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਿਆ। ਉਸ ਨੂੰ ਇਲਾਜ ਲਈ ਹਸਪਤਾਲ ‘ਚ ਦਾਖ਼ਲ ਕਰਾਇਆ ਗਿਆ ਹੈ।