ਅੰਮ੍ਰਿਤਸਰ: ਕਰੋਨਾ ਵਾਇਰਸ ਦੇ ਚੱਲਦਿਆਂ ਪ੍ਰਸ਼ਾਸਨ ਵੱਲੋਂ ਸਬਜ਼ੀ ਦੀ ਕਿੱਲਤ ਤੋਂ ਬਚਣ ਲਈ ਜ਼ਿਲ੍ਹੇ ਦੀ ਪ੍ਰਮੁੱਖ ਸਬਜ਼ੀ ਮੰਡੀ ਵੱਲਾ ਨੂੰ ਪੂਰਾ ਹਫਤਾ ਖੋਲ੍ਹਣ ਦਾ ਫ਼ੈਸਲਾ ਕੀਤਾ ਗਿਆ ਸੀ ਪਰ ਲਗਾਤਾਰ ਸੈਂਕੜਿਆਂ ਦੀ ਤਾਦਾਦ ਵਿੱਚ ਲੋਕਾਂ ਦੀ ਭੀੜ ਉਮੜਨ ਕਾਰਨ ਪ੍ਰਸ਼ਾਸਨ ਨੇ ਫੈਸਲਾ ਕੀਤਾ ਹੈ ਕਿ 2 ਅਤੇ 3 ਅਪਰੈਲ ਨੂੰ ਉਕਤ ਮੰਡੀ ਮੁਕੰਮਲ ਤੌਰ ਤੇ ਬੰਦ ਰਹੇਗੀ।ਇਸ ਸਬੰਧੀ ਜਾਣਕਾਰੀ ਦਿੰਦਿਆਂ ਫਰੂਟ ਐਂਡ ਵੈਜੀਟੇਬਲ ਮਰਚੇਂਟ ਯੁਨੀਅਨ ਰਜਿ ਵੱਲਾ ਅੰਮ੍ਰਿਤਸਰ ਜਨਰਲ ਸਕੱਤਰ ਜਤਿੰਦਰ ਖੁਰਾਣਾ ਅਤੇ ਮੰਡੀ ਸੁਪਰਵਾਈਜ਼ਰ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਕੋਰੋਨਾ ਵਾਇਰਸ ਦੇ ਖ਼ਤਰੇ ਨੂੰ ਭਾਂਪਦੇ ਹੋਏ ਯੁਨੀਅਨ ਨੇ ਸਰਬਸੰਮਤੀ ਨਾਲ ਫ਼ੈਸਲਾ ਲਿਆ ਹੈ ਕਿ ਮਿਤੀ 02/04/2020 ਤੋਂ 03/04/2020 ਦਿਨ ਵੀਰਵਾਰ ਅਤੇ ਸ਼ੁਕਰਵਾਰ ਨੂੰ ਮੁਕੰਮਲ ਤੌਰ ‘ਤੇ ਬੰਦ ਰਹੇਗੀ ਅਤੇ ਅੱਗੇ ਮੰਡੀ ਖੁੱਲਣ ਬਾਰੇ ਫ਼ੈਸਲਾ ਪ੍ਰਸ਼ਾਸਨ ਦੇ ਹੁਕਮਾਂ ਅਨੁਸਾਰ ਲਿਆਂ ਜਾਵੇਗਾ।