ਅੰਮ੍ਰਿਤਸਰ :ਅੰਮ੍ਰਿਤਸਰ ਦੇਹਾਤੀ ਦੇ ਐੱਸ.ਐੱਸ.ਪੀ ਗੁਲਨੀਤ ਸਿੰਘ ਖੁਰਾਣਾ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਘਰਿੰਡਾ ਪੁਲਿਸ ਵਲੋਂ ਵੱਡੀ ਕਾਰਵਾਈ ਕਰਦਿਆਂ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਦੇ ਕਬਜ਼ੇ ਵਿਚੋਂ 2 ਪਿਸਟਲ, 2 ਹੈਂਡ ਗਰਨੇਡ ਅਤੇ ਜਿੰਦਾ ਕਾਰਤੂਸ ਬਰਾਮਦ ਕਰਨ ਵਿਚ ਵੱਡੀ ਸਫਲਤਾ ਹਾਸਲ ਕੀਤੀ ਹੈ। ਅਸਲੇ ਸਮੇਤ ਕਾਬੂ ਵਿਅਕਤੀਆਂ ਦੀ ਪਹਿਚਾਣ ਸੰਮੀ ਅਤੇ ਅੰਮ੍ਰਿਤਪਾਲ ਸਿੰਘ ਵਾਸੀ ਅੰਮ੍ਰਿਤਸਰ ਵਜੋਂ ਹੋਈ ਹੈ। ਘਰਿੰਡਾ ਪੁਲਿਸ ਵਲੋਂ ਦੋਸ਼ੀਆਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾ ਰਹੀ ਹੈ | ਡੀ.ਜੀ.ਪੀ. ਦਿਨਕਰ ਗੁਪਤਾ ਦੇ ਅਨੁਸਾਰ, ਯੂ. ਕੇ. ਆਧਾਰਤ ਅੱਤਵਾਦੀ ਗੁਰਪ੍ਰੀਤ ਸਿੰਘ ਖਾਲਸਾ-ਗੁਰਪ੍ਰੀਤ ਦੇ ਨਿਰਦੇਸ਼ਾਂ ‘ਤੇ ਕੰਮ ਕਰਨ ਵਾਲੇ ਦੋਨਾਂ ਨੂੰ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ ਅਤੇ ਉਨ੍ਹਾਂ ਨੂੰ ਸਰਹੱਦ ਪਾਰ ਤੋਂ ਭੇਜੇ ਗਏ ਹਥਿਆਰਾਂ ਦੀ ਖੇਪ ਨੂੰ ਮੁੜ ਪ੍ਰਾਪਤ ਕਰਨ ਦਾ ਕੰਮ ਸੌਂਪਿਆ ਗਿਆ ਸੀ। ਇਹ ਖੇਪ ਕੁਝ ਦਿਨ ਪਹਿਲਾਂ ਅਟਾਰੀ-ਝਬਾਲ ਰੋਡ ਦੇ ਆਸ ਪਾਸ ਦੇ ਸਰਹੱਦੀ ਖੇਤਰ ਵਿਚ ਭੇਜੀ ਗਈ ਸੀ