ਜਲੰਧਰ: ਜਲੰਧਰ ਵਿਚ ਸੋਮਵਾਰ ਸਵੇਰੇ ਨੂੰ ਹੀ ਕੋਰੋਨਾ ਵਾਇਰਸ ਸੰਬੰਧੀ 4 ਲੋਕਾਂ ਦੀ ਟੈਸਟ ਰਿਪੋਰਟ ਪਾਜ਼ੇਟਿਵ ਆਈ ਹੈ। ਜਿਸ ਕਾਰਨ ਜ਼ਿਲੇ ਵਿਚ ਹੁਣ ਤਕ ਕੋਰੋਨਾ ਨਾਲ ਪ੍ਰਭਾਵਿਤ ਲੋਕਾਂ ਦੀ ਗਿਣਤੀ 128 ਹੋ ਚੁੱਕੀ ਹੈ। ਸਿਹਤ ਵਿਭਾਗ ਵਲੋਂ ਅੱਜ ਪਾਜ਼ੇਟਿਵ ਪਾਏ ਗਏ ਮਰੀਜ਼ਾਂ ਨੂੰ ਆਈਸੋਲੇਟ ਕਰਨ ਲਈ ਸਿਹਤ ਵਿਭਾਗ ਦੀਆਂ ਟੀਮਾਂ ਰਵਾਨਾ ਹੋ ਗਈਆਂ ਹਨ।
ਚੰਡੀਗੜ੍ਹ ਸ਼ਹਿਰ ‘ਚ ਕਰਫ਼ਿਊ ਹਟ ਗਿਆ ਹੈ ਪਰ ਕੋਰੋਨਾ ਵਾਇਰਸ ਦੇ ਮਾਮਲੇ ਲਗਾਤਾਰ ਵਧਦੇ ਜਾ ਰਹੇ ਹਨ। ਅੱਜ ਸਵੇਰੇ ਸ਼ਹਿਰ ਦੇ ਕੋਰੋਨਾ ਹੌਟਸਪੌਟ ਬਾਪੂਧਾਮ ਕਾਲੋਨੀ ‘ਚ ਪੰਜ ਹੋਰ ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਸ਼ਹਿਰ ‘ਚ ਕੋਰੋਨਾ ਦੇ ਮਾਮਲਿਆਂ ਦਾ ਅੰਕੜਾ 100 ਨੂੰ ਪਾਰ ਕਰ ਕੇ 102 ‘ਤੇ ਪਹੁੰਚ ਗਿਆ ਹੈ। ਐਤਵਾਰ ਨੂੰ ਇਨਫੈਕਟਿਡ ਮਿਲੇ ਪਿਓ-ਪੁੱਤਰ ਦੇ ਸੰਪਰਕ ‘ਚ ਆਏ ਕੁੱਲ 22 ਲੋਕਾਂ ਨੂੰ ਹੋਮ ਕੁਆਰੰਟਾਈਨ ਕੀਤਾ ਗਿਆ ਹੈ।
ਸੰਗਰੂਰ ‘ਚ ਕੋਰੋਨਾ ਵਾਇਰਸ ਦੇ 52 ਨਵੇਂ ਮਾਮਲੇ ਸਾਹਮਣੇ ਆਏ ਹਨ।ਜਿਸ ਨਾਲ ਜ਼ਿਲ੍ਹੇ ‘ਚ ਕੋਰੋਨਾ ਦੇ ਕੁੱਲ 62 ਮਾਮਲਿਆਂ ਦੀ ਪੁਸ਼ਟੀ ਹੋ ਚੁੱਕੀ ਹੈ