ਚੰਡੀਗੜ੍ਹ, -ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਅੱਜ ਦਿੱਲੀ ਦੌਰੇ ਚੰਡੀਗੜ੍ਹ ਤੋਂ ਰਵਾਨਾ ਹੋ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਮਿਲ ਕੇ ਝੋਨੇ ਦੀ ਖਰੀਦ ਜਲਦ ਸ਼ੁਰੂ ਕਰਵਾਉਣ ਦੀ ਅਪੀਲ ਕਰਨਗੇ। ਇਸ ਦੇ ਨਾਲ ਹੀ ਮੁੱਖ ਮੰਤਰੀ ਪਿਛਲੇ 1 ਸਾਲ ਤੋਂ ਜਾਰੀ ਕਿਸਾਨਾਂ ਦੇ ਅੰਦੋਲਨ ਨੂੰ ਲੈ ਕੇ ਤਿੰਨ ਖੇਤੀ ਕਾਨੂੰਨ ਰੱਦ ਕਰਵਾਉਣ ਦੀ ਅਪੀਲ ਵੀ ਕਰ ਸਕਦੇ ਹਨ। ਮੁੱਖ ਮੰਤਰੀ ਅੱਗੇ ਆ ਰਹੇ ਗੁਰੂ ਨਾਨਕ ਦੇਵ ਜੀ ਦੇ ਗੁਰਪੁਰਬ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਖੁਲਵਾਉਣ ਦੀ ਗੱਲ ਵੀ ਪ੍ਰਧਾਨ ਮੰਤਰੀ ਅੱਗੇ ਰੱਖਣਗੇ।