ਆਈਵੀ ਵਰਲਡ ਸਕੂਲ,ਵਾਸਲ ਐਜੂਕੇਸ਼ਨਲ ਸੁਸਾਇਟੀ,ਵਿਦਿਆਰਥੀਆਂ ਲਈ ਅਜਿਹੀਆਂ
ਗਤੀਵਿਧੀਆਂ ਦਾ ਆਯੋਜਨ ਕਰਦਾ ਰਹਿੰਦਾ ਹੈ ਜਿਸ ਨਾਲ਼ ਉਹਨਾਂ ਦਾ ਨਾ ਕੇਵਲ ਮਾਨਸਿਕ
ਵਿਕਾਸ ਹੁੰਦਾ ਹੈ ਬਲਕਿ ਸਰੀਰਕ ਵਿਕਾਸ ਵੀ ਹੁੰਦਾ ਹੈ।ਸਪੋਰਟਸ ਵਿਭਾਗ ਵੱਲ਼ੋਂ ਆਨਲਾਈਨ
ਮਾਧਿਅਮ ਰਾਹੀਂ ਇੰਟਰ ਹਾਊਸ ਸਕੀਪਿੰਗ ਰੋਪ ਮੁਕਾਬਲਾ ਕਰਵਾਇਆ ਗਿਆ।ਜਿਸ ਵਿੱਚ
ਵਿਦਿਆਰਥੀਆਂ ਨੇ ਬਹੁਤ ਹੀ ਉਤਸੁਕਤਾ ਨਾਲ਼ ਭਾਗ ਲਿਆ।ਇਸ ਮੁਕਾਬਲੇ ਦਾ ਉਦੇਸ਼ ਜਿੱਥੇ
ਵਿਦਿਆਰਥੀਆਂ ਵਿੱਚ ਅੱਗੇ ਵਧਣ ਦੀ ਭਾਵਨਾ ਪੈਂਦਾ ਕਰਨਾ ਹੈ ਉੱਥੇ ਹੀ ਉਹਨਾਂ ਨੂੰ
ਸਿਹਤ ਪ੍ਰਤੀ ਜਾਗਰੂਕ ਕਰਨਾ ਵੀ ਹੈ।ਇਸ ਮੁਕਾਬਲੇ ਵਿੱਚ ਜੇਤੂ ਵਿਦਿਆਰਥੀਆਂ ਨੂੰ ਈ-
ਸਰਟੀਫਿਕੇਟ ਵੀ ਦਿੱਤੇ ਗਏ।
ਪ੍ਰਿੰਸੀਪਲ ਸ਼੍ਰੀਮਤੀ ਐਸ ਚੌਹਾਨ ਨੇ ਇਸ ਮੁਕਾਬਲੇ ਵਿੱਚ ਭਾਗ ਲੈਣ ਵਾਲ਼ੇ
ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਹਰ ਉਸ ਮੁਕਾਬਲੇ ਵਿੱਚ ਹਿੱਸਾ ਲੈਣ ਲਈ ਪ੍ਰੇਰਿਤ
ਕੀਤਾ ਜਿਸ ਨਾਲ਼ ਉਹਨਾਂ ਦਾ ਸਰੀਰਕ,ਮਾਨਸਿਕ ਅਤੇ ਬੋਧਿਕ ਵਿਕਾਸ ਹੋਵੇ। ਵਾਸਲ ਐਜੂਕੇਸ਼ਨ
ਸੁਸਾਇਟੀ ਦੇ ਮੁੱਖ ਪ੍ਰਬੰਧਕ ਨਿਰਦੇਸ਼ਕ ਸ਼੍ਰੀ ਕੇ. ਕੇ. ਵਾਸਲ, ਚੇਅਰਮੈਨ ਸ਼੍ਰੀ ਸੰਜੀਵ ਕੁਮਾਰ
ਵਾਸਲ, ਉਪ-ਅਧਿਅਕਸ਼ ਸ਼੍ਰੀ ਆਰ. ਕੇ. ਵਾਸਲ, ਡਾਇਰੈਕਟਰ ਸ਼੍ਰੀਮਤੀ ਈਨਾ ਵਾਸਲ, ਸੀ.ਈ.ਓ. ਸ਼੍ਰੀ
ਰਾਘਵ ਵਾਸਲ ਜੀ ਨੇ ਵਿਦਿਆਰਥੀਆਂ ਨੂੰ ਭਰੋਸਾ ਦਵਾਇਆ ਕਿ ਭਵਿੱਖ ਵਿੱਚ ਵੀ ਸਕੂਲ ਦੁਆਰਾ
ਸਮੇਂ-ਸਮੇਂ ‘ਤੇ ਵਿਦਿਆਰਥੀਆਂ ਲਈ ਅਜਿਹੇ ਮੁਕਾਬਲਿਆਂ ਦਾ ਆਯੋਜਨ ਕੀਤਾ ਜਾਂਦਾ
ਰਹੇਗਾ।