ਆਈਵੀ ਵਰਲਡ ਸਕੂਲ ,ਵਾਸਲ ਐਜੂਕੇਸ਼ਨ ਸੁਸਾਇਟੀ ਅਧੀਨ ਵਿਦਿਆਰਥੀਆਂ ਦੀ
ਮਾਨਸਿਕ ਅਤੇ ਸਰੀਰਕ ਸਿਹਤ ’ਤੇ ਧਿਆਨ ਕੇਂਦ੍ਰਿਤ ਕਰਦਿਆਂ ਇੱਕ ਮਿਸਾਲ ਕਾਇਮ ਕੀਤੀ,ਜਿਸ ਤਹਿਤ
ਯੋਗਾ ਸੈਸ਼ਨ ਆਯੋਜਿਤ ਕੀਤੇ ਗਏ,ਜਿਸ ਵਿੱਚ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੇ
ਉਤਸ਼ਾਹ ਨਾਲ਼ ਭਾਗ ਲਿਆ ਅਤੇ ਆਪਣੇ ਆਪ ਨੂੰ ਤੰਦਰੁਸਤ ਰੱਖਣ ਦੇ ਕੁਦਰਤੀ ਢੰਗ ਵੱਲ
ਪ੍ਰੇਰਿਤ ਕੀਤਾ ਗਿਆ।ਉਹਨਾਂ ਨੂੰ ਯੋਗ ਦੀ ਸਹੀ ਰੁਟੀਨ ,ਕਿਸਮਾਂ ਅਤੇ ਲਾਭਾਂ ਬਾਰੇ ਦੱਸਿਆ
ਗਿਆ।
ਪ੍ਰਿੰਸੀਪਲ ਸ਼੍ਰੀਮਤੀ ਐਸ ਚੌਹਾਨ ਨੇ ਵਿਦਿਆਰਥੀਆਂ ਅਤੇ ਮਾਪਿਆਂ ਨੂੰ ਉਹਨਾਂ
ਦੀ ਸ਼ਮੂਲੀਅਤ ਲਈ ਵਧਾਈ ਦਿੱਤੀ।ਉਹਨਾਂ ਨੇ ਇਹ ਵੀ ਕਿਹਾ ਕਿ ਯੋਗ ਸਾਡੀ ਸਿਹਤ ਨੂੰ ਜਿੱਥੇ
ਉੱਚਾ ਚੁੱਕਣ ਦਾ ਇੱਕ ਪ੍ਰਭਾਵਸ਼ਾਲੀ ਤਰੀਕਾ ਹੈ।ਉੱਥੇ ਹੀ ਇਸ ਨਾਲ਼ ਸਾਨੂੰ ਮਾਨਸਿਕ
ਸ਼ਾਂਤੀ ਮਿਲਦੀ ਹੈ ਜੋ ਅੱਜ ਦੇ ਸਮੇਂ ਦੀ ਪਹਿਲੀ ਲੋੜ ਹੈ।।ਉਹਨਾਂ ਨੇ ਇਹ ਵੀ ਸਲਾਹ ਦਿੱਤੀ ਕਿ
ਸਾਨੂੰ ਆਪਣੇ ਆਪ ਨੂੰ ਇੱਕ ਪ੍ਰਾਥਮਿਕਤਾ ਬਣਾਉਣਾ ਚਾਹੀਦਾ ਹੈ ਅਤੇ ਆਪਣੀ
ਸਿਹਤ ਤੇ ਧਿਆਨ ਕੇਂਦਰਿਤ ਕਰਨਾ ਚਾਹੀਦਾ ਹੈ,ਉਹ ਮੰਨਦੇ ਹਨ ਕਿ ਯੋਗ ਜਿਉਣ ਦਾ ਹਿੱਸਾ ਹੀ
ਨਹੀਂ ਬਲਕਿ ਜੀਵਨ ਜਿਊਣ ਦੀ ਕਲਾ ਅਤੇ ਵਿਗਿਆਨ ਹੈ।

ਵਾਸਲ ਐਜੂਕੇਸ਼ਨ ਸੁਸਾਇਟੀ ਦੇ ਮੁੱਖ ਪ੍ਰਬੰਧਕ ਨਿਰਦੇਸ਼ਕ ਸ਼੍ਰੀ ਕੇ. ਕੇ. ਵਾਸਲ,
ਚੇਅਰਮੈਨ ਸ਼੍ਰੀ ਸੰਜੀਵ ਕੁਮਾਰ ਵਾਸਲ, ਉਪ-ਅਧਿਅਕਸ਼ ਸ਼੍ਰੀ ਆਰ. ਕੇ. ਵਾਸਲ, ਡਾਇਰੈਕਟਰ
ਸ਼੍ਰੀਮਤੀ ਈਨਾ ਵਾਸਲ, ਸੀ.ਈ.ਓ. ਸ਼੍ਰੀ ਰਾਘਵ ਵਾਸਲ ਜੀ ਨੇ ਵਿਦਿਆਰਥੀਆਂ ਨੂੰ ਭਰੋਸਾ
ਦਵਾਇਆ ਕਿ ਭਵਿੱਖ ਵਿੱਚ ਵੀ ਸਕੂਲ ਦੁਆਰਾ ਸਮੇਂ-ਸਮੇਂ ‘ਤੇ ਵਿਦਿਆਰਥੀਆਂ ਲਈ ਯੋਗ
ਸੈਸ਼ਨ ਦਾ ਆਯੋਜਨ ਕੀਤਾ ਜਾਂਦਾ ਰਹੇਗਾ।