ਚੰਡੀਗੜ੍ਹ : ਸੂਤਰਾਂ ਦੇ ਹਵਾਲੇ ਤੋਂ ਮਿਲੀ ਜਾਣਕਾਰੀ ਤੋਂ ਪਤਾ ਚਲਿਆ ਹੈ ਕਿ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਅਤੇ ਭ੍ਰਿਸ਼ਟਾਚਾਰ ਮਾਮਲੇ ਵਿਚ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਗਈ ਜਿਕਰਯੋਗ ਹੈ ਕਿ ਪੰਜਾਬ ਦੇ ਵਿਵਾਦਾਂ ਚ ਘਿਰੇ ਸਾਬਕਾ ਡੀਜੀਪੀ ਸੁਮੇਧ ਸੈਣੀ ਨੂੰ ਉਸ ਸਮੇਂ ਵੱਡਾ ਝਟਕਾ ਲੱਗਿਆ ਜਦੋਂ ਬੀਤੀ ਕੱਲ੍ਹ ਦੇਰ ਸ਼ਾਮ ਮੋਹਾਲੀ ਦੀ ਮਾਨਯੋਗ ਅਦਾਲਤ ਵੱਲੋਂ ਸੁਮੇਧ ਸੈਣੀ ਵਿਰੁੱਧ ਵਿਜੀਲੈਂਸ ਵਿਭਾਗ ਵੱਲੋਂ 2 ਅਗਸਤ 2021 ਨੂੰ ਦਰਜ ਕੀਤੇ ਗਏ ਮੁਕੱਦਮੇ ਚ ਉਸ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ ਖਾਰਜ ਕਰ ਦਿੱਤਾ । ਜਿਸ ਵਿੱਚ ਹੁਣ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਗ੍ਰਿਫਤਾਰੀ ਕਿਸੇ ਸਮੇਂ ਵੀ ਸੰਭਵ ਹੈ । ਮੁਹਾਲੀ ਦੀ ਜ਼ਿਲ੍ਹਾ ਅਦਾਲਤ ਦੀ ਸਪੈਸ਼ਲ ਕੋਰਟ ਦੇ ਜੱਜ ਪਰਮਿੰਦਰ ਸਿੰਘ ਗਰੇਵਾਲ ਨੇ ਆਪਣੇ ਹੁਕਮ ਚ ਕਿਹਾ ਕਿ ਵਿਜੀਲੈਂਸ ਵੱਲੋਂ ਦਰਜ ਕੀਤੇ ਗਏ ਮੁਕੱਦਮੇ ਚ ਸਾਬਕਾ ਡੀਜੀਪੀ ਸੁਮੇਧ ਸੈਣੀ ਦੀ ਵਿਜੀਲੈਂਸ ਦਿ ਰਸ ਚ ਪੁੱਛਗਿੱਛ ਜ਼ਰੂਰੀ ਹੈ ਇਸ ਲਈ ਇਸ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ |
।