ਫਗਵਾੜਾ 10 ਮਾਰਚ (ਸ਼਼ਿਵ ਕੋੋੜਾ) ਇੰਟਰਨੈਸ਼ਨਲ ਸ਼ੇਰ-ਏ-ਪੰਜਾਬ ਸਪੋਰਟਸ ਅਤੇ ਕਲਚਰਲ ਸੁਸਾਇਟੀ ਰਜਿ. ਵਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਰਾਮਗੜ੍ਹ (ਢੱਕ ਜਗਪਾਲਪੁਰ) ਵਿਖੇ ਸੁਸਾਇਟੀ ਦੇ ਪ੍ਰਧਾਨ ਰੀਤ ਪ੍ਰੀਤ ਪਾਲ ਸਿੰਘ ਦੀ ਅਗਵਾਈ ਹੇਠ ਵਿਦਿਆਰਥੀਆਂ ਨੂੰ ਸਟੇਸ਼ਨਰੀ ਅਤੇ ਖਾਣ-ਪੀਣ ਦੀ ਸਮੱਗਰੀ ਭੇਂਟ ਕੀਤੀ ਗਈ। ਇਸ ਮੌਕੇ ਆਯੋਜਿਤ ਸਮਾਗਮ ‘ਚ ਬਤੌਰ ਮੁੱਖ ਮਹਿਮਾਨ ਸਰਪੰਚ ਬਲਜੀਤ ਕੌਰ ਨੇ ਸ਼ਿਰਕਤ ਕੀਤੀ। ਜਦਕਿ ਵਿਸ਼ੇਸ਼ ਮਹਿਮਾਨ ਵਜੋਂ ਪੰਚਾਇਤ ਸਕੱਤਰ ਸਤੀਸ਼ ਕੁਮਾਰ, ਸਾਬਕਾ ਸਰਪੰਚ ਸਤਵਿੰਦਰ ਸਿੰਘ ਅਤੇ ਸੀਨੀਅਰ ਕਾਂਗਰਸੀ ਆਗੂ ਹਰਜੀਤ ਸਿੰਘ ਰਾਮਗੜ੍ਹ ਮੌਜੂਦ ਰਹੇ। ਸਰਪੰਚ ਬਲਜੀਤ ਕੌਰ ਨੇ ਸੁਸਾਇਟੀ ਦੇ ਇਸ ਉਪਰਾਲੇ ਨੂੰ ਵਿਦਿਆਰਥੀਆਂ ਲਈ ਲਾਹੇਵੰਦ ਦੱਸਿਆ ਅਤੇ ਕਿਹਾ ਕਿ ਪ੍ਰਧਾਨ ਰੀਤ ਪ੍ਰੀਤ ਪਾਲ ਸਿੰਘ ਦੀ ਅਗਵਾਈ ‘ਚ ਸੁਸਾਇਟੀ ਵਲੋਂ ਸਮਾਜ ਦੀ ਸੇਵਾ ਵਿਚ ਸ਼ਲਾਘਾਯੋਗ ਯੋਗਦਾਨ ਪਾਇਆ ਜਾ ਰਿਹਾ ਹੈ। ਸੁਸਾਇਟੀ ਦੇ ਪ੍ਰਧਾਨ ਰੀਤ ਪ੍ਰੀਤ ਪਾਲ ਸਿੰਘ ਨੇ ਦੱਸਿਆ ਕਿ ਸਟੇਸ਼ਨਰੀ ਲਈ ਪ੍ਰਵਾਸੀ ਭਾਰਤੀ ਜਰਨੈਲ ਸਿੰਘ ਭੰਮਰਾ ਦਾ ਵਿਸ਼ੇਸ਼ ਸਹਿਯੋਗ ਰਿਹਾ ਜਿਹਨਾਂ ਆਪਣੇ ਸਵਰਗਵਾਸੀ ਦਾਦਾ ਸ੍ਰ. ਜਸਵੀਰ ਸਿੰਘ ਅਤੇ ਦਾਦੀ ਸ੍ਰੀਮਤੀ ਜੋਗਿੰਦਰ ਕੌਰ ਦੀ ਨਿੱਘੀ ਯਾਦ ਵਿਚ ਆਰਥਕ ਮੱਦਦ ਭੇਜੀ ਸੀ। ਅਖੀਰ ਵਿਚ ਸਕੂਲ ਦੀ ਮੁੱਖ ਅਧਿਆਪਿਕਾ ਮੈਡਮ ਰਕੇਸ਼ ਕੁਮਾਰੀ ਨੇ ਸਮੂਹ ਪਤਵੰਤਿਆਂ ਦਾ ਧੰਨਵਾਦ ਕੀਤਾ। ਇਸ ਮੌਕੇ ਮੈਂਬਰ ਪੰਚਾਇਤ ਦਰਸ਼ਨ ਸਿੰਘ, ਨੀਤੂ ਕੁਮਾਰੀ, ਸਰਬਜੀਤ ਕੌਰ, ਮਨਜੀਤ ਕੌਰ, ਗੁਰਸ਼ਿੰਦਰ ਕੌਰ, ਸ਼ਰਨਜੀਤ ਸਿੰਘ ਮੇਹਟ, ਬਲਦੇਵ ਸਿੰਘ, ਕ੍ਰਿਸ਼ਨਾ ਕੌਰ ਆਦਿ ਹਾਜਰ ਸਨ।