ਉੱਤਰੀ ਭਾਰਤ ਦੀ ਉੱਘੀ ਵਿਦਿਅਕ ਸੰਸਥਾ ਲਾਇਲਪੁਰ ਖ਼ਾਲਸਾ ਕਾਲਜ, ਜਲੰਧਰ ਵਿਖੇ “ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ” ਵੱਲੋਂ 50 ਹਜ਼ਾਰ ਰੁਪਏ ਦੀ ਸਕਾਲਰਸ਼ਿਪ ਲੋੜਵੰਦ ਤੇ ਹੋਣਹਾਰ ਵਿਦਿਆਰਥੀਆਂ ਨੂੰ ਦਿੱਤੀ ਗਈ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਅਤੇ ਸੰਬੰਧਿਤ ਵਿਭਾਗਾਂ ਦੇ ਮੁਖੀ ਸਾਹਿਬਾਨ ਵਲੋਂ 50 ਹਜ਼ਾਰ ਦੇ ਚੈੱਕ ਕਾਲਜ ਦੇ ਵਿਦਿਆਰਥੀਆਂ ਸੰਦੀਪ ਸਿੰਘ, ਚਰਨਪ੍ਰੀਤ ਕੌਰ, ਸ਼੍ਰਿਸ਼ਟੀ, ਜਸਪ੍ਰੀਤ ਕੌਰ ਅਤੇ ਏਕਤਾ ਸ਼ਰਮਾਂ ਨੂੰ ਦਿੱਤੇ। ਪ੍ਰਿੰਸੀਪਲ ਡਾ. ਗੁਰਪਿੰਦਰ ਸਿੰਘ ਸਮਰਾ ਨੇ ਸੰਬੋਧਨ ਕਰਦਿਆਂ ਕਿਹਾ ‘ਸ. ਜਸਵੰਤ ਸਿੰਘ ਰਾਏ ਮੈਮੋਰੀਅਲ ਪਬਲਿਕ ਚੈਰੀਟੇਬਲ ਟਰੱਸਟ’ ਦਾ ਇਹ ਉਪਰਾਲਾ ਬਹੁਤ ਹੀ ਸ਼ਲਾਘਾਯੋਗ ਹੈ ਕਿਉਂਕਿ ਇਸ ਨਾਲ ਜਿੱਥੇ ਵਿਦਿਆਰਥੀਆਂ ਨੂੰ ਆਰਥਿਕ ਮਦਦ ਮਿਲਦੀ ਹੈ ਉੱਥੇ ਅਗਾਂਹ ਪੜ੍ਹਨ ਤੇ ਅੱਗੇ ਵੱਧਣ ਲਈ ਉਤਸ਼ਾਹ ਮਿਲਦਾ ਹੈ। ਪ੍ਰਿੰਸੀਪਲ ਡਾ. ਸਮਰਾ ਨੇ ਕਿਹਾ ਅੱਜ ਦੇ ਸਮੇਂ ਅਜਿਹਾ ਕਾਰਜ, ਸਭ ਤੋਂ ਵੱਡੀ ਸੇਵਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਸੰਸਥਾ ਪਿਛਲੇ ਕਾਫੀ ਸਾਲਾਂ ਤੋਂ ਕਾਲਜ ਦੇ ਜ਼ਰੂਰਤਮੰਤ ਅਤੇ ਹੋਣਹਾਰ ਵਿਦਿਆਰਥੀਆਂ ਨੂੰ ਸਕਾਲਰਸ਼ਿਪ ਦੇ ਰਹੀ ਹੈ। ਪ੍ਰੋਗਰਾਮ ਦੌਰਾਨ ਡਾ. ਮਨੋਹਰ ਸਿੰਘ, ਮੁਖੀ ਕੰਪਿਊਟਰ ਸਾਇੰਸ ਵਿਭਾਗ, ਪ੍ਰੋ. ਅਰੁਣਜੀਤ ਕੌਰ ਮੁਖੀ ਕੈਮਿਸਟਰੀ ਵਿਭਾਗ, ਡਾ. ਰਾਜੂ ਸ਼ਰਮਾ ਮੁਖੀ ਫਿਜਿਓਥਰੈਪੀ ਵਿਭਾਗ, ਡਾ. ਅਰੁਣਦੇਵ ਸ਼ਰਮਾ ਮੁਖੀ ਬਾਇਓਟੈਕਨੋਲੋਜੀ ਵਿਭਾਗ ਅਤੇ ਪ੍ਰੋ. ਅਹੁਜਾ ਸੰਦੀਪ ਵੀ ਹਾਜ਼ਰ ਸਨ।