ਜਲੰਧਰ(25-10-2021). ਸਿਹਤ ਵਿਭਾਗ ਪੰਜਾਬ ਅਧੀਨ ਠੇਕਾ ਅਧਾਰ ਤੇ ਰਾਸ਼ਟਰੀ ਸਿਹਤ ਮਿਸ਼ਨ (ਐਨ.ਐਚ.ਐਮ) ਤਹਿਤ ਕੰਮ ਕਰ ਰਹੇ ਕਰਮਚਾਰੀਆਂ ਦਾ ਵਫਦ ਡਿਪਟੀ ਮੁੱਖ ਮੰਤਰੀ, ਪੰਜਾਬ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸਰਕਾਰ ਨੂੰ ਗੁਰਪ੍ਰੀਤ ਸਿੰਘ ਭੁੱਲਰ, ਸੂਬਾ ਪ੍ਰਧਾਨ ਐਨ.ਐਚ.ਐਮ. ਇੰਪਲਾਈਜ਼ ਯੂਨੀਅਨ ਪੰਜਾਬ ਦੀ ਅਗਵਾਈ ਵਿੱਚ ਮਿਲਿਆ। ਇਸ ਮੌਕੇ ਗੁਰਪ੍ਰੀਤ ਭੁੱਲਰ ਅਤੇ ਡਾਕਟਰ ਯੋਗੇਸ਼ ਸਚਦੇਵਾ ਨੇ  ਡਿਪਟੀ ਮੁੱਖ ਮੰਤਰੀ, ਪੰਜਾਬ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸਰਕਾਰ ਨੂੰ ਦੱਸਿਆ ਕਿ ਸਿਹਤ ਵਿਭਾਗ ਪੰਜਾਬ ਵਿੱਚ ਐਨ.ਐਚ.ਐਮ. ਅਧੀਨ ਕੰਟਰੈਕਟ ਅਤੇ ਆਊਟਸੋਰਸ ਕਰਮਚਾਰੀਆਂ ਦੁਆਰਾ ਪਿਛਲੇ 15-16 ਸਾਲ ਤੋਂ ਲਗਭਗ 11000 ਕਰਮਚਾਰੀ ਕਲੈਰੀਕਲ, ਮੈਡੀਕਲ ਅਤੇ ਪੈਰਾਮੈਡੀਕਲ ਕਰਮਚਾਰੀ ਬਹੁਤ ਹੀ ਘੱਟ ਤਨਖਾਹਾਂ ਤੇ ਕੰਮ ਕਰ ਰਹੇ ਹਨ। ਹਰ ਵਾਰ ਸਰਕਾਰਾਂ ਵੱਲੋਂ ਕੱਚੇ ਕਾਮਿਆਂ ਨੂੰ ਰੈਗੂਲਰ ਕਰਨ ਸਬੰਧੀ ਝੂਠੇ ਵਾਅਦੇ ਕੀਤੇ ਜਾਂਦੇ ਹਨ। ਪਰੰਤੂ ਇਹਨਾਂ ਵੱਲੋਂ ਕੱਚੇ ਕਰਮਚਾਰੀਆਂ ਨੂੰ ਅਜੇ ਤੱਕ ਪੱਕਾ ਨਹੀਂ ਕੀਤਾ ਗਿਆ ਹੈ। ਏਨੀ ਘੱਟ ਤਨਖਾਹ ਤੇ ਦਿਨੋ ਦਿਨ ਵੱਧ ਰਹੀ ਮਹਿੰਗਾਈ ਵਿੱਚ ਗੁਜ਼ਾਰਾ ਕਰਨਾ ਬਹੁਤ ਮੁਸ਼ਕਿਲ ਹੈ। ਸਿਹਤ ਵਿਭਾਗ ਦੇ ਸਮੁੱਚੇ ਕਰਮਚਾਰੀ ਦਿਨ ਰਾਤ ਅਤੇ ਛੁੱਟੀ ਵਾਲੇ ਦਿਨ ਵੀ ਆਮ ਜਨਤਾ ਦੀ ਭਲਾਈ ਲਈ ਕੰਮ ਕਰ ਰਹੇ ਹਨ। ਉਹਨਾਂ ਡਿਪਟੀ ਮੁੱਖ ਮੰਤਰੀ, ਪੰਜਾਬ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸਰਕਾਰ ਨੂੰ ਅਪੀਲ ਕੀਤੀ ਕਿ ਐਨ.ਐਚ.ਐਮ ਕਰਮਚਾਰੀਆਂ ਨੂੰ ਪਹਿਲ ਦੇ ਅਧਾਰ ਤੇ ਰੈਗੂਲਰ ਕੀਤਾ ਜਾਵੇ ਜਾਂ ਪੇਅ ਸਕੇਲ ਲਾਗੂ ਕੀਤੇ ਜਾਣ। ਕਿਉਂਕਿ ਕਰੋਨਾ ਮਹਾਂਮਾਰੀ ਦੌਰਾਨ ਇਹਨਾਂ ਕਰਮਚਾਰੀਆਂ ਦੁਆਰਾ ਦਿਨ ਰਾਤ ਮਿਹਨਤ ਕਰਕੇ ਆਮ ਜਨਤਾ ਤੱਕ ਸਿਹਤ ਸਹੂਲਤਾਂ ਪ੍ਰਧਾਨ ਕੀਤੀਆਂ ਹਨ। ਇਹ ਕਰਮਚਾਰੀ ਭਰਤੀ ਦੀ ਮੁਕੰਮਲ ਪ੍ਰਕਿਰਿਆ ਰਾਹੀਂ ਭਰਤੀ ਹੋਏ ਹਨ। ਇਸ ਤੇ ਮਾਨਯੋਗ ਡਿਪਟੀ ਮੁੱਖ ਮੰਤਰੀ, ਪੰਜਾਬ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਸਰਕਾਰ ਨੇ ਭਰੋਸਾ ਦਿੱਤਾ ਕਿ ਇਹਨਾਂ ਮੰਗਾਂ ਦਾ ਜਲਦ ਹੀ ਹੱਲ ਕੀਤਾ ਜਾਵੇਗਾ। ਇਸ ਮੌਕੇ ਡਾ.ਸੁਮਿਤ ਕਪਾਹੀ, ਡਾ. ਰੋਹਿਤ ਕਾਲੜਾ ਤੇ ਡਾ. ਸੰਦੀਪ ਵੀ ਹਾਜਰ ਸਨ।