ਲੁਧਿਆਣਾ : ਰਾਜ ਸਭਾ ਮੈਂਬਰ ਤੇ ਸਾਬਕਾ ਕੇਂਦਰੀ ਮੰਤਰੀ ਸੁਖਦੇਵ ਸਿੰਘ ਢੀਂਡਸਾ ਨੇ ਨਵੇਂ ਅਕਾਲੀ ਦਲ ਦਾ ਗਠਨ ਕਰਨ ਤੋਂ ਬਾਅਦ ਆਪਣੇ ਸੰਬੋਧਨ ਵਿਚ ਜਿੱਥੇ ਹਰ ਵਰਗ ਨੂੰ ਸਾਥ ਦੇਣ ਦੀ ਅਪੀਲ ਕੀਤੀ, ਉਥੇ ਉਨ੍ਹਾਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸਿੱਖ ਸੰਸਥਾਵਾ ਨੂੰ ਬਾਦਲਾਂ ਤੋਂ ਮੁਕਤ ਕਰਵਾ ਕੇ ਸਾਰੇ ਘਪਲਿਆਂ ਦੀ ਜਾਂਚ ਕਰਵਾਈ ਜਾਵੇਗੀ। ਉਨ੍ਹਾਂ ਕਿਹਾ ਕਿ ਜਿਹੜਾ ਵੀ ਵਿਅਕਤੀ ਦੋਸ਼ੀ ਪਾਈਆ ਗਿਆ ਉਸ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾਵੇਗੀ।