ਸ਼ਾਹਕੋਟ- ਪੰਜਾਬ ‘ਚ ਕੋਰੋਨਾ ਦੇ ਮਾਮਲੇ ਦਿਨੋ-ਦਿਨ ਵਧਦੇ ਜਾ ਰਹੇ ਹਨ ਅਤੇ ਆਏ ਦਿਨ ਮੋਹਰੀ ਕਤਾਰ ‘ਚ ਡਿਊਟੀ ਨਿਭਾਉਣ ਵਾਲੇ ਸਿਵਲ, ਪੁਲਿਸ ਪ੍ਰਸ਼ਾਸਨਿਕ ਅਧਿਕਾਰੀ ਅਤੇ ਮੁਲਾਜ਼ਮ ਵੀ ਇਸ ਦੀ ਲਪੇਟ ਵਿੱਚ ਆ ਰਹੇ ਹਨ। ਵੀਰਵਾਰ ਨੂੰ ਜ਼ਿਲ੍ਹਾ ਜਲੰਧਰ ਦੇ 32 ਕੋਰੋਨਾ ਪਾਜ਼ੀਟਿਵ ਆਏ ਮਰੀਜ਼ਾਂ ‘ਚ ਸਬ ਡਵੀਜ਼ਨ ਸ਼ਾਹਕੋਟ ਦੇ ਐੱਸ. ਡੀ. ਐੱਮ. ਡਾ. ਸੰਜੀਵ ਸ਼ਰਮਾ ਦੀ ਰਿਪੋਰਟ ਵੀ ਕੋਰੋਨਾ ਪਾਜ਼ੀਟਿਵ ਆਈ ਹੈ। ਉਨ੍ਹਾਂ ਦੇ ਕੋਰੋਨਾ ਜਾਂਚ ਲਈ ਬੀਤੀ ਦਿਨ ਸੈਂਪਲ ਸਿਹਤ ਵਿਭਾਗ ਵਲੋਂ ਸਿਵਲ ਹਸਪਤਾਲ ਸ਼ਾਹਕੋਟ ਵਿਖੇ ਲਏ ਗਏ ਸਨ।