ਜਲੰਧਰ 25 ਅਪ੍ਰੈਲ 2020
ਡਿਪਟੀ ਕਮਿਸ਼ਨਰ ਜਲੰਧਰ ਸ੍ਰੀ ਵਰਿੰਦਰ ਕੁਮਾਰ ਸ਼ਰਮਾ ਅਤੇ ਐਸ.ਐਸ.ਪੀ.ਸ੍ਰੀ ਨਵਜੋਤ ਸਿੰਘ ਮਾਹਲ ਨੇ ਦੱਸਿਆ ਕਿ ਜ਼ਿਲ•ੇ ਵਿੱਚ ਕਣਕ ਦੀ ਚੱਲ ਰਹੀ ਸੁਚੱਜੀ ਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਦੌਰਾਨ ਹੁਣ ਤੱਕ ਜ਼ਿਲ•ੇ ਦੀਆਂ ਮੰਡੀਆਂ ਵਿੱਚ 134250 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਜ਼ਿਲ•ੇ ਦੀ ਪਤਾਰਾ ਅਨਾਜ ਮੰਡੀ ਵਿੱਚ ਕਣਕ ਦੀ ਖ਼ਰੀਦ ਪ੍ਰਕਿਰਿਆ ਤੇ ਚੁਕਾਈ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਉਨ•ਾਂ ਕਿਹਾ ਕਿ ਜ਼ਿਲ•ੇ ਵਿੱਚ ਕੋਰੋਨਾ ਵਾਇਰਸ ਕਰਕੇ ਪੈਦਾ ਹੋਈ ਸਥਿਤੀ ਦੌਰਾਨ ਕਣਕ ਦੀ ਖ਼ਰੀਦ ਪ੍ਰਕਿਰਿਆ ਚੱਲ ਰਹੀ ਹੈ। ਉਨ•ਾਂ ਕਿਹਾ ਕਿ ਕੋਵਿਡ-19 ਦੇ ਮੱਦੇ ਨਜ਼ਰ ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਹਰ ਤਰ•ਾਂ ਦੀ ਸਹੂਲਤ ਮੁਹੱਈਆ ਕਰਵਾਉਣ ਦੀ ਵਚਨਬੱਧਤਾ ਤਹਿਤ ਜ਼ਿਲ•ਾ ਪ੍ਰਸ਼ਾਸਨ ਕਿਸਾਨਾਂ ਦੀ ਜਿਣਸ ਦਾ ਇਕ-ਇਕ ਦਾਣਾ ਸਮੇਂ ਸਿਰ ਖ਼ਰੀਦ ਕਰਕੇ ਚੁੱਕਣ ਅਤੇ ਅਦਾਇਗੀ ਲਈ ਪਾਬੰਦ ਹੈ।
ਉਨ•ਾਂ ਕਿਹਾ ਕਿ ਕਿਸਾਨਾਂ ਦੀ ਕਣਕ ਦੀ ਖ਼ਰੀਦ,ਚੁਕਾਈ ਅਤੇ ਅਦਾਇਗੀ ਵਿੱਚ ਅਧਿਕਾਰੀਆਂ ਪਖੋਂ ਹੋਈ ਕਿਸੇ ਵੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ•ਾਂ ਕਿਹਾ ਕਿ ਸਮੁੱਚੀ ਤੇ ਨਿਰਵਿਘਨ ਖ਼ਰੀਦ ਪ੍ਰਕਿਰਿਆ ਦੌਰਾਨ ਬਿਨਾਂ ਵਜਾ ਦੇਰੀ ਨਾਲ ਸਖ਼ਤੀ ਨਾਲ ਨਿਪਟਿਆ ਜਾਵੇਗਾ। ਉਨ•ਾਂ ਕਿਹਾ ਕਿ ਹਾੜ•ੀ ਸੀਜ਼ਨ ਦੌਰਾਨ ਜ਼ਿਲ•ਾ ਪ੍ਰਸ਼ਾਸਨ ਵਲੋਂ ਹੁਣ ਤੱਕ ਜ਼ਿਲ•ੇ ਦੀਆਂ ਵੱਖ-ਵੱਖ ਮੰਡੀਆਂ ਵਿੱਚ 134250 ਮੀਟਰਿਕ ਟਨ ਕਣਕ ਦੀ ਖ਼ਰੀਦ ਕੀਤੀ ਜਾ ਚੁੱਕੀ ਹੈ।
ਉਨ•ਾਂ ਕਿਹਾ ਕਿ 24 ਅਪ੍ਰੈਲ ਤੱਕ 134250 ਮੀਟਰਿਕ ਟਨ ਖ਼ਰੀਦ ਕੀਤੀ ਕਣਕ ਵਿਚੋਂ 82315 ਮੀਟਰਿਕ ਟਨ ਕਣਕ ਦੀ ਚੁਕਾਈ ਕਰਨ ਤੋਂ ਇਲਾਵਾ 58 ਕਰੋੜ ਦੀ ਅਦਾਇਗੀ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ। ਉਨ•ਾਂ ਅਧਿਕਾਰੀਆਂ ਨੂੰ ਹਦਾÂਤ ਕੀਤੀ ਕਿ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਸਮੇਂ ਸਿਰ ਖ਼ਰੀਦ ਕਰਕੇ ਚੁਕਾਈ ਨੂੰ ਬਿਨਾਂ ਕਿਸੇ ਦੇਰੀ ਦੇ ਯਕੀਨੀ ਬਣਾਇਆ ਜਾਵੇ। ਉਨ•ਾਂ ਇਹ ਵੀ ਕਿਹਾ ਕਿ ਕੋਵਿਡ-19 ਮਹਾਂਮਾਰੀ ਤੋਂ ਬੱਚਣ ਲਈ ਸਾਰੀਆਂ ਮੰਡੀਆਂ ਵਿੱਚ ਸਮਾਜਿਕ ਦੂਰੀ ਨੂੰ ਜਰੂਰ ਬਰਕਰਾਰ ਰੱਖਿਆ ਜਾਵੇ।
ਉਨ•ਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਨੂੰ ਕੋਰੋਨਾ ਵਾਇਰਸ ਮਹਾਂਮਾਰੀ ਦੇ ਮੱਦੇ ਨਜ਼ਰ ਜ਼ਿਲ•ੇ ਦੀਆਂ ਸਾਰੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਤੇ ਮਜ਼ਦੂਰਾਂ ਤੋਂ ਇਲਾਵਾ ਹੋਰਨਾਂ ਲਈ ਹੱਥ ਧੋਣ, ਸਾਬਣ, ਮਾਸਕ ਆਦਿ ਦੇ ਪ੍ਰਬੰਧਾਂ ਨੂੰ ਯਕੀਨੀ ਬਣਾਉਣਾ ਚਾਹੀਦਾ ਹੈ।
ਇਸ ਮੌਕੇ ਏ.ਐਸ.ਪੀ.ਆਦਮਪੁਰ ਅੰਕੁਰ ਗੁਪਤਾ, ਜ਼ਿਲ•ਾ ਖ਼ੁਰਾਕ ਤੇ ਸਪਲਾਈ ਕੰਟਰੋਲਰ ਨਰਿੰਦਰ ਸਿੰਘ, ਜ਼ਿਲ•ਾ ਮੰਡੀ ਅਫ਼ਸਰ ਦਵਿੰਦਰ ਸਿੰਘ ਕੈਂਥ, ਜ਼ਿਲ•ਾ ਮੇਨੈਜਰ ਪਨਸਪ ਜਨਕ ਰਾਜ, ਜ਼ਿਲ•ਾ ਮੈਨੇਜਰ ਮਾਰਕਫ਼ੈਡ ਸਚਿਨ ਗਰਗ ਅਤੇ ਹੋਰ ਵੀ ਹਾਜ਼ਰ ਸਨ।