ਜਲੰਧਰ, 14 ਅਕਤੂਬਰ
ਦੀਵਾਲੀ ਦੇ ਆਉਣ ਵਾਲੇ ਤਿਉਹਾਰ ਦੇ ਮੱਦੇਨਜ਼ਰ ਕਮਿਸ਼ਨਰੇਟ ਪੁਲਿਸ ਨੇ ਬਰਲਟਨ ਪਾਰਕ, ਜਲੰਧਰ ਵਿਖੇ ਪਟਾਕੇ ਵੇਚਣ ਲਈ 20 ਆਰਜੀ ਲਾਇਸੈਂਸਾਂ ਲਈ ਅਰਜ਼ੀਆਂ ਮੰਗੀਆਂ ਹਨ।ਡੀਸੀਪੀ ਬਲਕਾਰ ਸਿੰਘ ਨੇ ਦੱਸਿਆ ਕਿ ਚਾਹਵਾਨ ਉਮੀਦਵਾਰ, ਜਿਨ੍ਹਾਂ ਦੀ ਉਮਰ 18 ਤੋਂ ਵੱਧ ਹੈ, ਮਿਤੀ 21 ਅਕਤੂਬਰ ਸ਼ਾਮ 5 ਵਜੇ ਤੱਕ ਕਮਿਸ਼ਨਰੇਟ ਪੁਲਿਸ ਦੀ ਲਾਇਸੈਂਸਿੰਗ ਸ਼ਾਖਾ ਵਿੱਚ ਆਪਣੀਆਂ ਅਰਜ਼ੀਆਂ ਦਾਖਲ ਕਰ ਸਕਦੇ ਹਨ।
ਉਨ੍ਹਾਂ ਕਿਹਾ ਕਿ ਇਸ ਮਿਤੀ ਤੋਂ ਬਾਅਦ ਕੋਈ ਵੀ ਅਰਜ਼ੀ ਸਵੀਕਾਰ ਨਹੀਂ ਕੀਤਾ ਜਾਵੇਗੀ ਅਤੇ ਡਰਾਅ ਮਿਤੀ 26 ਅਕਤੂਬਰ ਨੂੰ ਦੁਪਹਿਰ ਬਾਅਦ 3 ਵਜੇ ਰੈੱਡ ਕਰਾਸ ਭਵਨ ਵਿਖੇ ਕੱਢਿਆ ਜਾਵੇਗਾ।