ਫਗਵਾੜਾ 5 ਜਨਵਰੀ (ਸ਼ਿਵ ਕੋੜਾ) ਆਮ ਆਦਮੀ ਪਾਰਟੀ ਨੂੰ ਕਾਰਪੋਰੇਸ਼ਨ ਚੋਣਾਂ ਤੋਂ ਪਹਿਲਾਂ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਵਾਰਡ ਨੰਬਰ 7 ਤੋਂ ਮਨਜਿੰਦਰ ਸਿੰਘ ਅਤੇ ਵਾਰਡ ਨੰਬਰ 27 ਤੋਂ ਸ਼ਾਰਦਾ ਰਾਣੀ ਨੇ ਪਾਰਟੀ ਵਿਚ ਸ਼ਾਮਲ ਹੋਣ ਦਾ ਐਲਾਨ ਕੀਤਾ। ‘ਆਪ’ ਪਾਰਟੀ ਦੇ ਸੀਨੀਅਰ ਆਗੂ ਸੰਤੋਸ਼ ਕੁਮਾਰ ਗੋਗੀ, ਜਿਲ੍ਹਾ ਐਸ.ਸੀ. ਕਮੇਟੀ ਦੇ ਅਹੁਦੇਦਾਰ ਐਡਵੋਕੇਟ ਕਸ਼ਮੀਰ ਸਿੰਘ ਮੱਲ੍ਹੀ, ਰਿਟਾ. ਪਿ੍ਰੰਸੀਪਲ ਹਰਮੇਸ਼ ਪਾਠਕ ਆਦਿ ਨੇ ਉਹਨਾਂ ਦਾ ਪਾਰਟੀ ‘ਚ ਸ਼ਾਮਲ ਹੋਣ ਸਮੇਂ ਸਵਾਗਤ ਕੀਤਾ। ਸੰਤੋਸ਼ ਕੁਮਾਰ ਗੋਗੀ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪਿਛਲੇ 70 ਸਾਲ ਲੋਕਾਂ ਨੂੰ ਸਿਰਫ ਗਲੀਆਂ, ਨਾਲੀਆਂ ਵਰਗੀਆਂ ਮੁਢਲੀਆਂ ਲੋੜਾਂ ਦੇ ਸੰਘਰਸ਼ ਲਈ ਉਲਝਾਈ ਰੱਖਿਆ ਅਤੇ ਇਲਾਜ, ਪੜ੍ਹਾਈ, ਪਾਣੀ, ਨੌਕਰੀ ਵਰਗੀਆਂ ਮੁਢਲੀਆਂ ਲੋੜਾਂ ਦੀ ਕੋਈ ਵਿਵਸਥਾ ਨਹÄ ਕੀਤੀ। ਚੋਣਾਂ ਤੋਂ ਪਹਿਲਾਂ ਅੱਧੇ ਅਧੂਰੇ ਵਿਕਾਸ ਦੇ ਕੰਮ ਕਰਵਾ ਕੇ ਜਤਾਇਆ ਜਾਂਦਾ ਹੈ ਕਿ ਉਹ ਜਨਤਾ ਦੇ ਬਹੁਤ ਹਿਤੈਸ਼ੀ ਹਨ ਜਿਸ ਨੂੰ ਲੈ ਕੇ ਪੜ੍ਹੇ ਲਿਖੇ ਨੌਜਵਾਨ ਅਤੇ ਸੂਝਵਾਨ ਵਰਗ ਵਿਚ ਰਵਾਇਤੀ ਪਾਰਟੀਆਂ ਪ੍ਰਤੀ ਭਾਰੀ ਨਰਾਜਗੀ ਹੈ। ਲੋਕ ਦੇ ਰਹੇ ਹਨ ਕਿ ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਕਿਸ ਤਰ੍ਹਾਂ ਲੋਕਾਂ ਦੀ ਸੇਵਾ ਵਿਚ ਰੁੱਝੀ ਹੋਈ ਹੈ ਜਿਸ ਕਰਕੇ ਦਿੱਲੀ ਦੇ ਲੋਕਾਂ ਨੇ ਲਗਾਤਾਰ ਦੂਸਰੀ ਵਾਰ ਕੇਜਰੀਵਾਲ ਸਰਕਾਰ ਨੂੰ ਰਿਕਾਰਡ ਵੋਟਾਂ ਨਾਲ ਜਿਤਾਇਆ। ਇਸ ਮੌਕੇ ਪਾਰਟੀ ‘ਚ ਸ਼ਾਮਲ ਹੋਏ ਮਨਜਿੰਦਰ ਸਿੰਘ ਅਤੇ ਸ਼ਾਰਦਾ ਰਾਣੀ ਨੇ ਕਿਹਾ ਕਿ ਆਪ ਪਾਰਟੀ ਦੀਆਂ ਨੀਤੀਆਂ ਅਤੇ ਦਿੱਲੀ ਸਰਕਾਰ ਦੀਆਂ ਕਾਰਗੁਜਾਰੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿਚ ਸ਼ਾਮਲ ਹੋਏ ਹਨ ਅਤੇ ਹੁਣ ਕਾਰਪੋਰੇਸ਼ਨ ਚੋਣਾਂ ‘ਚ ਹਰ ਵਾਰਡ ਵਿਚ ਆਮ ਆਦਮੀ ਪਾਰਟੀ ਦੀ ਜਿੱਤ ਨੂੰ ਯਕੀਨੀ ਬਨਾਉਣ ਲਈ ਕੰਮ ਕਰਨਗੇ। ਇਸ ਮੌਕੇ ਐਡਵੋਕੇਟ ਰੋਹਿਤ ਸ਼ਰਮਾ, ਵਿੱਕੀ, ਐਡਵੋਕੇਟ ਅਸ਼ੀਸ਼ ਸ਼ਰਮਾ, ਗੁਰਦੀਪ ਸਿੰਘ, ਸੀਤਲ ਸਿੰਘ ਪਲਾਹੀ, ਜਸਵੀਰ ਕੋਕਾ, ਪਿ੍ਰੰਸ, ਮੋਨੂੰ ਆਦਿ ਹਾਜਰ ਸਨ।