ਜਲੰਧਰ-ਪਠਾਨਕੋਟ ਕੌਮੀ ਸ਼ਾਹ ਮਾਰਗ ‘ਤੇ ਸਥਿਤ ਅੱਡਾ ਕਾਲਾ ਬੱਕਰਾ ਨਜ਼ਦੀਕ ਬੀਤੀ ਦੇਰ ਰਾਤ ਹੋਏ ਭਿਆਨਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ ਤਿੰਨ ਜੀਆਂ ਦੀ ਮੌਤ ਹੋ ਗਈ ਤੇ ਤਿੰਨ ਗੰਭੀਰ ਰੂਪ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਉਕਤ ਸਾਰੇ ਕਾਰ ਸਵਾਰ ਟਾਂਡੇ ਤੋਂ ਜਲੰਧਰ ਨੂੰ ਆਪਣੀ ਕਾਰ ਦੇ ਵਿਚ ਸਵਾਰ ਹੋ ਕੇ ਆਪਣੇ ਘਰ ਜਲੰਧਰ ਨੂੰ ਆ ਰਹੇ ਸਨ । ਕਾਰ ਕਿਸੇ ਅਣਪਛਾਤੇ ਵਾਹਨ ਦੇ ਪਿੱਛੇ ਜ਼ੋਰ ਨਾਲ ਟਕਰਾ ਗਈ ਕਾਰ ਬੁਰੀ ਤਰ੍ਹਾਂ ਨੁਕਸਾਨੀ ਗਈ। ਟੱਕਰ ਇੰਨੀ ਭਿਆਨਕ ਸੀ ਕਿ ਕਾਰ ਦੇ ਪਰਖੱਚੇ ਉੱਡ ਗਏ ।