ਨਵੀਂ ਦਿੱਲੀ :- ਖੇਤੀ ਕਾਨੂੰਨਾਂ ਨੂੰ ਲੈ ਕੇ ਦਿੱਲੀ ਦੇ ਵਿਗਿਆਨ ਭਵਨ ‘ਚ ਚੱਲ ਰਹੀ ਕਿਸਾਨਾਂ ਅਤੇ ਕੇਂਦਰੀ ਮੰਤਰੀਆਂ ਚੱਲ ਰਹੀ ਪਹਿਲੇ ਦੌਰ ਦੀ ਬੈਠਕ ਖ਼ਤਮ ਹੋ ਗਈ ਹੈ। ਬੈਠਕ ‘ਚ ਕਿਸਾਨਾਂ ਵਲੋਂ ਦਿੱਲੀ ਪੁਲਿਸ ਵਲੋਂ ਕਿਸਾਨ ਆਗੂ ਰੁਲਦੂ ਸਿੰਘ ਦੀ ਗੱਡੀ ਨੂੰ ਤੋੜਨ ਅਤੇ ਦਰਸ਼ਨਪਾਲ ਨੂੰ ਫੋਨ ‘ਤੇ ਧਮਕੀਆਂ ਮਿਲਣ ਦਾ ਮੁੱਦਾ ਵੀ ਚੁੱਕਿਆ ਗਿਆ।