ਜਲੰਧਰ : ਇਨੀਂ ਦਿਨੀਂ ਪੂਰੇ ਪੰਜਾਬ ਨਹੀਂ ਪੂਰੇ ਭਾਰਤ ਵਿੱਚ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਸਨਅਤ ਮੋਦੀ ਸਰਕਾਰ ਦਾ ਪੁਤਲਾ ਫੂਕਿਆ ਜਾ ਰਿਹਾ ਹੈ ਕਿਉਂਕਿ ਕੇਂਦਰ ਵਿੱਚ ਕਿਸਾਨ ਵਿਰੋਧੀ ਤਿੰਨ ਆਰਡੀਨੈੱਸ ਬਿੱਲ ਪਾਸ ਕੀਤੇ ਗਏ ਹਨ ਜਿਸ ਦੇ ਚੱਲਦੇ ਅੱਜ ਅੰਮ੍ਰਿਤਸਰ ਦੇ ਭੰਡਾਰੀ ਪੁਲ ਤੇ ਕਿਸਾਨ ਜਥੇਬੰਦੀਆਂ ਵੱਲੋਂ ਇੱਕ ਰੋਸ ਮਾਰਚ ਕੱਢਿਆ ਗਿਆ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਸਾਨ ਜਥੇਬੰਦੀਆਂ ਦੇ ਆਗੂ ਨੇ ਦੱਸਿਆ ਕਿ ਲਗਾਤਾਰ ਹੀ ਉਨ੍ਹਾਂ ਵੱਲੋਂ ਮੋਦੀ ਸਰਕਾਰ ਖਿਲਾਫ਼ ਪ੍ਰਦਰਸ਼ਨ ਕੀਤਾ ਜਾ ਰਿਹਾ ਅਤੇ ਜੋ ਕੇਂਦਰ ਵਿੱਚ ਅਤੇ ਰਾਜ ਸਭਾ ਵਿੱਚ ਆਰਡੀਨੈਂਸ ਦੇ ਤਿੰਨ ਬਿੱਲ ਪਾਸ ਹੋ ਰਹੇ ਹਨ ਉਸ ਦਾ ਵਿਰੋਧ ਕੀਤਾ ਜਾ ਰਿਹਾ ਅਤੇ ਉਹ ਬਿੱਲਾਂ ਨੂੰ ਰੱਦ ਕਰਵਾਉਣ ਲਈ ਹੋਰ ਵੀ ਤਿਖਾਂ   ਸੰਘਰਸ਼ ਕੀਤਾ ਜਾਵੇਗਾ ਅਤੇ ਆਉਣ ਵਾਲੀ 24 ਸਤੰਬਰ ਨੂੰ ਪੂਰਾ ਪੰਜਾਬ ਨਹੀਂ ਪੂਰਾ ਦੇਸ਼ ਬੰਦ ਕਰਕੇ ਤਿੱਖਾ ਰੋਸ ਪ੍ਰਦਰਸ਼ਨ ਮੋਦੀ ਸਰਕਾਰ ਦੇ ਖਿਲਾਫ ਕੀਤਾ ਜਾਵੇਗਾ