ਜਲੰਧਰ :-

ਸ਼੍ਰੀਮਾਨ ਰਾਸਟਰਪਤੀ ਜੀ,
ਭਾਰਤ।

ਰਾਹੀਂ – ਡਿਪਟੀ ਕਮਿਸ਼ਨਰ, ਜਲੰਧਰ (ਪੰਜਾਬ)।

ਵਿਸ਼ਾ – ਕਿਸਾਨ ਅੰਦੋਲਨ ਦੌਰਾਨ ਜੇਲ੍ਹਾਂ ‘ਚ ਬੰਦ ਨਿਰਦੌਸ ਕਿਸਾਨਾਂ ਦੀ ਬਿਨਾਂ ਸ਼ਰਤ ਰਿਹਾਈ ਅਤੇ ਦਰਜ ਝੂਠੇ ਕੇਸ ਰੱਦ
ਕਰਨ ਅਤੇ ਭੇਜੇ ਜਾ ਰਹੇ ਨੋਟਿਸਾਂ ਸੰਬੰਧੀ ।

ਸ਼੍ਰੀਮਾਨ ਜੀ,
ਨਿਮਰਤਾ ਸਹਿਤ ਬੇਨਤੀ ਹੈ ਕਿ ਪਿਛਲੇ ਛੇ ਮਹੀਨਿਆਂ ਤੋਂ ਦੇਸ਼ ਦੇ ਕਿਸਾਨ ਤਿੰਨ ਖੇਤੀ ਕਾਨੂੰਨਾਂ ਦੇ ਵਿਰੋਧ
ਵਿਅਚ ਅਤੇ ਘੱਟੋ-ਘੱਟ ਸਮਰਥਨ ਮੁੱਲ ਨੂੰ ਕਾਨੂੰਨੀ ਅਧਿਕਾਰ ਬਣਾਉਣ ਸਮੇਤ ਕੁਝ ਹੋਰ ਮੰਗਾ ਲਈ ਵੱਖ ਵੱਖ ਤਰੀਕਿਆਂ
ਅਤੇ ਵੱਖ ਵੱਖ ਪੱਧਰ ‘ਤੇ ਸੰਘਰਸ਼ ਕਰ ਰਹੇ ਹਨ।
ਹੁਣ ਪਿਛਲੇ ਤਿਨ ਮਹੀਨਿਆਂ ਤੋਂ ਕਿਸਾਨ ਮੁੱਖ ਰੂਪ ਵਿੱਚ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਵਿੱਚ ਅਣਮਿੱਥੇ
ਸਮੇਂ ਦੇ ਸੰਘਰਸ਼ ਲਈ ਦਿੱਲੀ ਦੇ ਆਲੇ ਦੁਆਲੇ ਇਕੱਤਰ ਹੋ ਕੇ ਆਪਣਾ ਰੋਸ ਜਾਹਰ ਕਰ ਰਹੇ ਹਨ ਪਰ ਭਾਰਤ ਸਰਕਾਰ ਅਤੇ
ਕਈ ਸੂਬਾ ਸਰਕਾਰਾਂ ਵੱਲੋਂ ਸੈਂਕੜੇ ਕਿਸਾਨਾਂ ਨੂੰ ਜੇਲ੍ਹਾਂ ਵਿੱਚ ਸੁੱਟ ਦਿੱਤਾ ਗਿਆ ਹੈ ਅਤੇ ਝੂਠੇ ਕੇਸ ਬਣਾ ਦਿੱਤੇ ਗਏ ਹਨ।
ਅੱਜ-ਸਾਰੇ ਦੇਸ਼ ਵਿੱਚ ਜਬਰ ਵਿਰੋਧੀ ਦਿਨ ਮਨਾਉਂਦੇ ਹੋਏ ਅਸੀਂ ਜ਼ਿਲ੍ਹਾ ਅਤੇ ਤਹਿਸੀਲ ਅਧਿਕਾਰੀਆਂ ਰਾਹੀਂ ਆਪ
ਜੀ ਨੂੰ ਹੇਠ ਲਿਖੀਆਂ ਮੰਗਾਂ ਦਾ ਮੰਗ ਪੱਤਰ ਭੇਜ ਰਹੇ ਹਾਂ।ਆਸ ਹੈ ਤੁਸੀ ਇਸ ਸੰਬਧੀ ਤੁਰੰਤ ਬਣਦੀ ਕਾਰਵਾਈ ਅਮਲ ਵਿੱਚ
ਲਿਆਉਗੇ।

1. ਜੇਲ੍ਹਾਂ ਵਿੱਚ ਬੰਦ ਕੀਤੇ ਨਿਰਦੋਸ਼ ਕਿਸਾਨਾਂ ਤੇ ਦਰਜ ਕੀਤੇ ਪੁਲਿਸ ਕੇਸ ਰੱਦ ਕਰਕੇ ਉਨ੍ਹਾਂ ਨੂੰ ਫੌਰੀ ਰਿਹਾਅ ਕੀਤਾ
ਜਾਵੇ

2. ਕਿਸਾਨਾਂ ਅਤੇ ਉਹਨਾਂ ਦੇ ਸੰਘਰਸ਼ ਦੀ ਹਿਮਾਇਤ ਵਿਚ ਖੜੇ ਵਿਅਕਤੀਆਂ ਅਤੇ ਜਥੇਬੰਦੀਆਂ ਖਿਲਾਫ ਦਰਜ ਕੀਤੇ
ਝੂਠੇ ਪੁਲਿਸ ਕੇਸ ਰੱਦ ਕੀਤੇ ਜਾਣ।

3.ਸੰਘਰਸ਼ ਚ ਸ਼ਾਮਲ ਕਿਸਾਨਾਂ ਨੂੰ ਡਰਾਉਣ ਧਮਕਾਉਣ ਅਤੇ ਕੇਸਾਂ ਵਿੱਚ ਉਲਝਾਉਣ  ਦਿੱਲੀ ਪੁਲਿਸ,ਐੱਨਆਈਏ
ਅਤੇ ਹੋਰ ਸਰਕਾਰੀ ਏਜੰਸੀਆਂ ਵਲੋਂ ਭੇਜੇ ਜਾ ਰਹੇ ਨੋਟਿਸ ਫੌਰੀ ਬੰਦ ਕੀਤੇ ਅਤੇ ਪਹਿਲਾਂ ਭੇਜੇ ਗਏ ਨੋਟਿਸ ਰੱਦ
ਕੀਤੇ ਜਾਣ।

4 ਦਿੱਲੀ ਦੀਆਂ ਹੱਦਾਂ ਤੇ ਜਾਰੀ ਕਿਸਾਨ ਮੋਰਚਿਆਂ ਦੀ ਪੁਲਿਸ ਘੇਰਾਬੰਦੀ ਦੇ ਨਾਂ ਤੇ ਆਮ ਲੋਕਾਂ ਦੇ ਬੰਦ ਕੀਤੇ ਰਸਤੇ ਤੇ
ਖੋਲ੍ਹੇ ਜਾਣ।