ਨਵੀਂ ਦਿੱਲੀ :- ਖੇਤੀ ਕਾਨੂੰਨਾਂ ਵਿਰੁੱਧ ਦਿੱਲੀ ਦੀਆਂ ਸਰਹੱਦਾਂ ‘ਤੇ ਡਟੇ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਅੱਜ ਕਿਸਾਨ ਦਿਵਸ ਹੈ। ਇਸ ਮੌਕੇ ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਨੂੰ ਤੇਜ਼ ਕਰਨ ਦਾ ਐਲਾਨ ਕੀਤਾ ਹੈ। ਕਿਸਾਨ ਜਥੇਬੰਦੀਆਂ ਨੇ ਅਪੀਲ ਕੀਤੀ ਹੈ ਕਿ ਅੱਜ ਦੇਸ਼ ਵਾਸੀ ਉਨ੍ਹਾਂ ਦੇ ਸਮਰਥਨ ‘ਚ ਇਕ ਵੇਲੇ ਦਾ ਭੋਜਨ ਨਾ ਕਰਨ। ਇਸ ਦੇ ਨਾਲ ਹੀ ਅੱਜ ਕਿਸਾਨ ਜਥੇਬੰਦੀਆਂ ਵਲੋਂ ਸਿੰਘ ਬਾਰਡਰ ‘ਤੇ ਇਕ ਅਹਿਮ ਬੈਠਕ ਕੀਤੀ ਜਾਵੇਗੀ, ਜਿਸ ‘ਚ ਕੇਂਦਰ ਸਰਕਾਰ ਵਲੋਂ ਗੱਲਬਾਤ ਲਈ ਭੇਜੇ ਗਏ ਸੱਦੇ ‘ਤੇ ਵਿਚਾਰ ਕੀਤੀ ਜਾਵੇਗੀ।