ਨਵੀਂ ਦਿੱਲੀ, ਵੱਖ-ਵੱਖ ਕਿਸਾਨ ਜਥੇਬੰਦੀਆਂ ਦੀ ਬੈਠਕ ਤੋਂ ਬਾਅਦ ਕਿਸਾਨ ਆਗੂਆਂ ਨੇ ਪ੍ਰੈੱਸ ਕਾਨਫ਼ਰੰਸ ਕੀਤੀ। ਇਸ ਦੌਰਾਨ ਪੱਤਰਕਾਰਾਂ ਨੂੰ ਜਾਣਕਾਰੀ ਦਿੰਦਿਆਂ ਭਾਰਤੀ ਕਿਸਾਨ ਯੂਨੀਅਨ (ਲੱਖੋਵਾਲ) ਦੇ ਜਨਰਲ ਸਕੱਤਰ ਐਚ. ਐਸ. ਲੱਖੋਵਾਲ ਨੇ ਦੱਸਿਆ ਕਿ ਉਨ੍ਹਾਂ ਵਲੋਂ 8 ਦਸੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਭਲਕੇ 5 ਦਸੰਬਰ ਨੂੰ ਦੇਸ਼ ਭਰ ‘ਚ ਪ੍ਰਧਾਨ ਮੰਤਰੀ ਮੋਦੀ ਅਤੇ ਕਾਰਪੋਰੇਟ ਘਰਾਣਿਆਂ ਦੇ ਪੁਤਲੇ ਫੂਕੇ ਜਾਣਗੇ।