
ਬਟਾਲਾ :- ਕੇਂਦਰ ਵੱਲੋਂ ਪਾਸ ਕੀਤੇ ਗਏ ਤਿੰਨ ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ਅਤੇ ਪੂਰੇ ਦੇਸ਼ ਦੇ ਵੱਖ ਵੱਖ ਰਾਜਾਂ ਤੋਂ ਕਿਸਾਨ ਜਥੇਬੰਦੀਆਂ ਦਿੱਲੀ ਪਹੁੰਚ ਰਹੀਆਂ ਹਨ ਤਾਂ ਜੋ ਕੇਂਦਰ ਸਰਕਾਰ ਤੇ ਇਨ੍ਹਾਂ ਬਿੱਲਾਂ ਨੂੰ ਰੱਦ ਕਰਨ ਦਾ ਦਬਾਅ ਬਣ ਸਕੇ ।ਇਸੇ ਤਹਿਤ ਕਿਸਾਨ ਮਜ਼ਦੂਰ ਯੂਥ ਮੋਰਚਾ ਪੰਜਾਬ ਸ੍ਰੀ ਹਰਗੋਬਿੰਦਪੁਰ ਦੇ ਪ੍ਰਧਾਨ ਨਵਦੀਪ ਸਿੰਘ ਪੰਨੂ ਵੱਲੋਂ ਪੰਜਾਬ ਦੇ ਵੱਖ ਵੱਖ ਕੋਨਿਆਂ ਵਿੱਚ ਨੌਜਵਾਨਾਂ ਨੂੰ ਕਿਸਾਨਾਂ ਤੇ ਥੋਪੇ ਤਿੰਨ ਕਾਨੂੰਨਾਂ ਨੂੰ ਰੱਦ ਕਰਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ ਤਾਂ ਜੋ ਨੌਜਵਾਨਾਂ ਨੂੰ ਵੀ ਇਹ ਪਤਾ ਲੱਗ ਸਕੇ ਕਿ ਇਹ ਖੇਤੀ ਕਨੂਨ ਕਿਸਾਨਾਂ ਲਈ ਕਿੰਨੇ ਘਾਤਕ ਹਨ ।