ਅੰਮ੍ਰਿਤਸਰ,27 ਅਗਸਤ ( )-ਐਲੀਮੈਂਟਰੀ ਟੀਚਰਜ ਯੂਨੀਅਨ ਅੰਮ੍ਰਿਤਸਰ (ਰਜਿ.) ਵਲੋਂ ਹੈੱਡਟੀਚਰ / ਸੈੰਟਰ ਹੈੱਡਟੀਚਰ ਪ੍ਰਮੋਸ਼ਨਾ ਨਾ ਹੋਣ ਦੇ ਰੋਸ ਵਜੋਂ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਅੰਮ੍ਰਿਤਸਰ ਵਿਖੇ ਚੱਲ ਰਹੀ ਲੜੀਵਾਰ ਭੁੱਖ ਹੜਤਾਲ ਅੱਜ ਦੂਸਰੇ ਦਿਨ ਰਹੀ ਜਾਰੀ । ਜਿਸ ਦੌਰਾਨ ਅੱਜ ਬਲਾਕ ਰਈਆ – 2 ਦੇ ਬਲਾਕ ਪ੍ਰਧਾਨ ਸ਼ਮਸ਼ੇਰ ਸਿੰਘ ਸ਼ੇਰਾ ਦੀ ਅਗਵਾਈ ਵਿਚ ਗੁਰਿੰਦਰਜੀਤ ਸਿੰਘ ਬਾਬਾ, ਮੱਖਣ ਸਿੰਘ, ਇੰਦਰਜੀਤ ਸਿੰਘ, ਮਨਦੀਪ ਸਿੰਘ ਅਤੇ ਸਤਨਾਮ ਸਿੰਘ ਭੁੱਖ ਹੜਤਾਲ ਤੇ ਬੈਠੇ।ਇਸ ਦੌਰਾਨ ਜਥੇਬੰਦੀ ਦੇ ਸੂਬਾਈ ਆਗੂ ਜਤਿੰਦਰਪਾਲ ਸਿੰਘ ਰੰਧਾਵਾ ਅਤੇ ਜਿਲ੍ਹਾ ਜਨਰਲ ਸਕੱਤਰ ਨਵਦੀਪ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਜਿਲ੍ਹਾ ਸਿੱਖਿਆ ਦਫਤਰ ਅੰਮ੍ਰਿਤਸਰ ਦੇ ਅਧਿਕਾਰੀਆਂ ਵਲੋਂ ਹੈੱਡਟੀਚਰ /ਸੈੰਟਰ ਹੈੱਡਟੀਚਰ ਦੀਆਂ ਪ੍ਰਮੋਸ਼ਨਾਂ ਕਰਨ ਵਿੱਚ ਬਿਨਾਂ ਵਜ੍ਹਾ ਦੇਰੀ ਕੀਤੀ ਜਾ ਰਹੀ, ਜਿਸ ਨੂੰ ਲੈ ਕੇ ਐਲੀਮੈਂਟਰੀ ਅਧਿਆਪਕਾਂ ਦੇ ਮਨਾਂ ਅੰਦਰ ਭਾਰੀ ਰੋਸ ਹੈ। ਉਨ੍ਹਾਂ ਨੇ ਕਿਹਾ ਕਿ ਕੁੰਭਕਰਨੀ ਨੀਂਦ ਸੁੱਤੇ ਪਏ ਜਿਲ੍ਹਾ ਸਿੱਖਿਆ ਦਫਤਰ ਐਲੀਮੈਂਟਰੀ ਦੇ ਅਧਿਕਾਰੀਆਂ ਨੂੰ ਉਠਾਉਣ ਲਈ ਆਉਣ ਵਾਲੇ ਸਮੇਂ ਵਿੱਚ ਲੜੀਵਾਰ ਭੁੱਖ ਹੜਤਾਲ ਦੇ ਨਾਲ – ਨਾਲ ਹੋਰ ਵੀ ਤਿੱਖਾ ਸੰਘਰਸ਼ ਕੀਤਾ ਜਾਵੇਗਾ ਜਿਸ ਨੂੰ ਸਾਂਭਣਾ ਜਿਲ੍ਹਾ ਪ੍ਰਸਾਸ਼ਨ ਲਈ ਮੁਸ਼ਕਿਲ ਹੋ ਜਾਵੇਗਾ ।ਇਸ ਮੌਕੇ ਈ ਟੀ ਯੂ ਆਗੂ ਗੁਰਲਾਲ ਸਿੰਘ ਸੋਹੀ, ਰਣਜੀਤ ਸਿੰਘ ਸ਼ਾਹ, ਬਚਿੱਤਰ ਸਿੰਘ, ਰਣਜੀਤ ਸਿੰਘ ਬੱਲ, ਮਨਿੰਦਰ ਸਿੰਘ, ਸੁਖਦੇਵ ਸਿੰਘ ਵੇਰਕਾ, ਗੁਰਪ੍ਰੀਤ ਸਿੰਘ ਵੇਰਕਾ, ਰਜੀਵ ਕੁਮਾਰ ਵੇਰਕਾ, ਮੁਨੀਸ਼ ਸਲਹੋਤਰਾ, ਰਵਿੰਦਰ ਕੁਮਾਰ ਸ਼ਰਮਾ, ਪ੍ਰਮੋਦ ਸਿੰਘ ਅਤੇ ਹੋਰ ਆਗੂ ਸ਼ਾਮਿਲ ਸਨ ।