ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਨਾਲ-ਨਾਲ ਟਾਈਮਜ਼ ਆਫ ਇੰਡੀਆ ਦੇ ਸਰਵੇਖਣ 2021 ਵਿੱਚੋਂ ਟੌਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ ਕਾਮਰਸ ਐਂਡ ਬਿਜਨੈਸ ਐਡਮਨਿਸਟ੍ਰੇਸ਼ਨ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰੀਖਿਆ ਨਤੀਜਾ ਹਾਸਿਲ ਕਰਕੇ ਵਿਦਿਆਲਾ ਦਾ ਮਾਣ ਵਧਾਇਆ। ਵਿਦਿਆਲਾ ਨੂੰ ਪ੍ਰਾਪਤ ਆਟੋਨੌਮਸ ਦਰਜੇ ਦੇ ਅੰਤਰਗਤ ਆਯੋਜਿਤ ਹੋਈਆਂ ਇਨ੍ਹਾਂ ਪ੍ਰੀਖਿਆਵਾਂ ਦੇ ਵਿਚ ਐੱਮ. ਕਾਮ ਸਮੈਸਟਰ ਦੂਸਰੇ ਦੇ ਵਿੱਚੋਂ ਸਿਮਰਨਜੀਤ ਕੌਰ 508/550 ਅੰਕਾਂ ਦੇ ਨਾਲ ਪਹਿਲੇ ਸਥਾਨ ‘ਤੇ ਰਹੀ। ਹਰਪ੍ਰੀਤ ਕੌਰ ਨੇ 503/550 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ ਜਦਕਿ ਕੋਮਲ 502/550 ਅੰਕਾਂ ਦੇ ਨਾਲ ਤੀਸਰੇ ਸਥਾਨ ‘ਤੇ ਰਹੀ। ਵਰਨਣਯੋਗ ਹੈ ਕਿ ਇਸ ਜਮਾਤ ਦੀਆਂ 20 ਵਿਦਿਆਰਥਣਾਂ ਨੇ ਡਿਸਟਿੰਕਸ਼ਨ ਸਹਿਤ ਇਹ ਪ੍ਰੀਖਿਆ ਪਾਸ ਕੀਤੀ। ਇਸ ਦੇ ਨਾਲ ਹੀ ਬੀ.ਕਾਮ (ਆਨਰਜ਼) ਸਮੈਸਟਰ ਛੇਵਾਂ ਦੀਆਂ ਵਿਦਿਆਰਥਣਾਂ ਦੇ ਸ਼ਾਨਦਾਰ ਪ੍ਰੀਖਿਆ ਨਤੀਜਿਆਂ ਵਿਚ ਗੁਰਪ੍ਰੀਤ ਕੌਰ 2990/ 3400 ਅੰਕਾਂ ਦੇ ਨਾਲ ਪਹਿਲੇ ਸਥਾਨ ‘ਤੇ ਰਹੀ। ਏਕਤਾ ਨੇ 2937/ 3400 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ ਹਾਸਿਲ ਕੀਤਾ ਅਤੇ ਦੀਕਸ਼ਿਤਾ ਨੇ 2936/3400 ਅੰਕਾਂ ਦੇ ਨਾਲ ਤੀਸਰਾ ਸਥਾਨ ਆਪਣੇ ਨਾਮ ਕਰਵਾਇਆ। ਇਸ ਜਮਾਤ ਦੀਆਂ ਵੀ 23 ਵਿਦਿਆਰਥਣਾਂ ਨੇ ਡਿਸਟਿੰਕਸ਼ਨ ਸਹਿਤ ਇਸ ਪ੍ਰੀਖਿਆ ਨੂੰ ਪਾਸ ਕੀਤਾ । ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਸਮੂਹ ਹੋਣਹਾਰ ਵਿਦਿਆਰਥਣਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਨਾਲ ਹੀ ਕਾਮਰਸ ਵਿਭਾਗ ਦੁਆਰਾ ਵਿਦਿਆਰਥਣਾਂ ਦੇ ਸਰਵਪੱਖੀ ਵਿਕਾਸ ਦੇ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਭਰਪੂਰ ਸ਼ਲਾਘਾ ਕੀਤੀ।