ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਜ਼ ਸਰਵੇਖਣ 2021 ਅਤੇ ਆਊਟਲੁੱਕ
ਮੈਗਜ਼ੀਨ ਦੇ ਸਰਵੇਖਣ ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ
ਮਹਾਂਵਿਦਿਆਲਾ, ਜਲੰਧਰ ਦੇ ਬਾਇਓਟੈਕਨਾਲੋਜੀ ਵਿਭਾਗ ਦੀਆਂ ਬੀ.ਐੱਸ.ਸੀ. ਬਾਇਓਟੈਕਨਾਲੋਜੀ ਸਮੈਸਟਰ ਪਹਿਲਾ, ਤੀਸਰਾ
ਅਤੇ ਪੰਜਵਾਂ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰੀਖਿਆ ਨਤੀਜੇ ਹਾਸਿਲ ਕਰਕੇ ਵਿਦਿਆਲਾ ਦਾ ਮਾਣ ਵਧਾਇਆ। ਵਿਦਿਆਲਾ
ਨੂੰ ਪ੍ਰਾਪਤ ਆਟੋਨੌਮਸ ਦਰਜੇ ਦੇ ਅੰਤਰਗਤ ਆਯੋਜਿਤ ਹੋਈਆਂ ਇਨ੍ਹਾਂ ਪ੍ਰੀਖਿਆਵਾਂ ਦੇ ਵਿਚ ਬੀ.ਐੱਸ.ਸੀ. ਬਾਇਓਟੈਕਨਾਲੋਜੀ
ਸਮੈਸਟਰ ਪਹਿਲਾ ਦੇ ਵਿੱਚੋਂ ਵਾਨੀ ਅਰੋੜਾ ਨੇ 355/400 ਅੰਕਾਂ ਦੇ ਨਾਲ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਕੇਸ਼ੀਆ 349/400
ਅੰਕਾਂ ਦੇ ਨਾਲ ਦੂਸਰੇ ਸਥਾਨ 'ਤੇ ਰਹੀ। ਇਸ ਦੇ ਨਾਲ ਹੀ ਸਮੈਸਟਰ ਤੀਸਰਾ ਦੇ ਪ੍ਰੀਖਿਆ ਨਤੀਜਿਆਂ ਵਿੱਚ ਸ਼ਰੁਤੀ ਤਿਆਗੀ
367/420 ਅੰਕਾਂ ਦੇ ਨਾਲ ਪਹਿਲੇ ਸਥਾਨ 'ਤੇ ਰਹੀ। ਤਰਨਦਿਆਲ ਕੌਰ ਨੇ 359/420 ਅੰਕ ਪ੍ਰਾਪਤ ਕਰਕੇ ਦੂਸਰਾ ਸਥਾਨ
ਹਾਸਿਲ ਕੀਤਾ ਅਤੇ ਰਾਧਿਕਾ 336/420 ਅੰਕਾਂ ਦੇ ਨਾਲ ਤੀਸਰੇ ਸਥਾਨ 'ਤੇ ਰਹੀ। ਸਮੈਸਟਰ ਪੰਜਵਾਂ ਦੇ ਪ੍ਰੀਖਿਆ ਨਤੀਜਿਆਂ ਵਿੱਚ
ਨਵਦੀਪ ਸੰਧੂ ਨੇ 377/420 ਅੰਕ ਪ੍ਰਾਪਤ ਕਰਕੇ ਪਹਿਲਾ ਸਥਾਨ ਆਪਣੇ ਨਾਮ ਕਰਵਾਇਆ। ਅਪਰਨਾ ਸ਼ਰਮਾ 375/420 ਅੰਕਾਂ
ਦੇ ਨਾਲ ਦੂਸਰੇ ਸਥਾਨ 'ਤੇ ਰਹੀ ਅਤੇ ਰਵਨੀਤ ਕੌਰ ਨੇ 357/420 ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ।
ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਸ਼ਾਨਦਾਰ ਪ੍ਰੀਖਿਆ ਨਤੀਜੇ ਲਈ ਹੋਣਹਾਰ ਵਿਦਿਆਰਥਣਾਂ ਨੂੰ
ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ ਅਤੇ ਨਾਲ ਹੀ ਬਾਇਓਟੈਕਨਾਲੋਜੀ ਵਿਭਾਗ ਦੁਆਰਾ
ਵਿਦਿਆਰਥਣਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾਂਦੇ ਉਪਰਾਲਿਆਂ ਦੀ ਸ਼ਲਾਘਾ ਕੀਤੀ ।