ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021  ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂ ਵਿਦਿਆਲਾ , ਜਲੰਧਰ,  ਦੇ ਐੱਨ.ਸੀ.ਸੀ. ਵਿਭਾਗ ਅਤੇ ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਕਾਰਗਿਲ ਵਿਜੇ ਦਿਵਸ ਮਨਾਇਆ।  ਇਸ ਮੌਕੇ ‘ਤੇ ਕੇ.ਐਮ.ਵੀ. ਦੇ ਐਨ.ਸੀ.ਸੀ. ਕੈਡਿਟਸ ਨੇ ਪੋਸਟਰ ਅਤੇ ਵੀਡੀਓਜ਼ ਸਾਂਝੀਆਂ ਕਰਕੇ ਦੇਸ਼ ਦੇ ਮਹਾਨ ਯੋਧਿਆਂ ਦੀਆਂ ਕੁਰਬਾਨੀਆਂ ਨੂੰ ਯਾਦ ਕਰਦੇ ਹੋਏ ਸੱਚੀ ਸ਼ਰਧਾਂਜਲੀ ਅਰਪਿਤ ਕੀਤੀ। ਇਸਦੇ ਨਾਲ ਹੀ ਕੇ.ਐਮ.ਵੀ. ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਪੋਸਟਰ ਅਤੇ ਸਲੋਗਨ ਬਣਾ ਕੇ ਆਪਣੀ ਕਲਾਤਮਕ ਸੂਝ-ਬੂਝ ਦਾ ਪ੍ਰਗਟਾਵਾ ਕਰਨ ਦੇ ਨਾਲ-ਨਾਲ ਦੇਸ਼ ਦੀ ਸੇਵਾ ਅਤੇ ਸੁਰੱਖਿਆ ਦੇ ਲਈ ਆਪਣੀਆਂ ਜਾਨਾਂ ਵਾਰਨ ਵਾਲੇ ਮਹਾਨ ਸੂਰਬੀਰਾਂ ਦੀਆਂ ਕੁਰਬਾਨੀਆਂ ਨੂੰ ਯਾਦ ਕੀਤਾ। ਸਲੋਗਨ ਰਾਈਟਿੰਗ ਮੁਕਾਬਲੇ ਦੇ ਵਿੱਚੋਂ  ਜਸਪ੍ਰੀਤ ਕੌਰ ਪਹਿਲੇ, ਬਬਨਪ੍ਰੀਤ ਕੌਰ ਦੂਸਰੇ ਅਤੇ ਲਵਪ੍ਰੀਤ ਕੌਰ ਤੀਸਰੇ ਸਥਾਨ ‘ਤੇ ਰਹੀ।  ਇਸ ਦੇ ਨਾਲ ਹੀ ਪੋਸਟਰ ਮੇਕਿੰਗ ਮੁਕਾਬਲੇ ਵਿੱਚੋਂ ਆਸ਼ੂ ਮਹਿਤਾ ਨੇ ਪਹਿਲਾ ਸਥਾਨ ਹਾਸਲ ਕੀਤਾ। ਜਸਪ੍ਰੀਤ ਕੌਰ ਦੂਸਰੇ ਸਥਾਨ ‘ਤੇ ਰਹੀ ਅਤੇ ਲਾਵੰਨਿਆ ਅਰੋੜਾ ਨੇ ਤੀਸਰਾ ਸਥਾਨ ਹਾਸਲ ਕੀਤਾ ਜਦਕਿ  ਹੌਸਲਾ ਅਫਜ਼ਾਈ ਪੁਰਸਕਾਰ ਦੇ ਲਈ ਰੀਆ ਨੂੰ ਚੁਣਿਆ ਗਿਆ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਦੇਸ਼ ਦੇ ਹਿੱਤ ਲਈ ਆਪਣੀਆਂ ਕੁਰਬਾਨੀਆਂ ਦੇਣ ਵਾਲੇ ਨਾਇਕਾਂ ਨੂੰ ਸਾਨੂੰ ਹਮੇਸ਼ਾ ਯਾਦ ਰੱਖਦੇ ਹੋਏ  ਉਨ੍ਹਾਂ ਦੀ ਸੋਚ ਤੇ ਪਹਿਰਾ ਦੇਣ ਦੇ ਨਾਲ-ਨਾਲ ਦੇਸ਼ ਦੇ ਵਿਕਾਸ ਵਿੱਚ ਆਪਣਾ ਬਣਦਾ ਯੋਗਦਾਨ ਪਾਉਣਾ ਚਾਹੀਦਾ ਹੈ ਅਤੇ ਇਹ ਸਾਡੇ ਸਭ ਵੱਲੋਂ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।ਇਸ ਦੇ ਨਾਲ ਹੀ ਉਨ੍ਹਾਂ ਨੇ ਲੈਫਟੀਨੈਂਟ ਸੀਮਾ ਅਰੋੜਾ ਅਤੇ ਸ੍ਰੀਮਤੀ ਵੀਨਾ ਦੀਪਕ ਦੇ ਨਾਲ-ਨਾਲ ਕਾਲਜੀਏਟ ਸਕੂਲ ਦੇ ਸਮੂਹ ਅਧਿਆਪਕਾਂ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ।