ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਜ਼ ਸਰਵੇਖਣ 2021 ਵਿੱਚੋਂ ਪੰਜਾਬ ਦੇ
ਨੰਬਰ 1 ਆਟੋਨੌਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਅਤੇ ਟਾਈਮਜ਼ ਆਫ ਇੰਡੀਆ ਦੇ ਸਰਵੇਖਣ 2021 ਵਿੱਚੋਂ ਟਾਪ ਨੈਸ਼ਨਲ
ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੇ ਪੋਸਟ ਗ੍ਰੈਜੂਏਟ
ਡਿਪਾਰਟਮੈਂਟ ਆਫ ਕੰਪਿਊਟਰ ਸਾਇੰਸ ਐਂਡ ਐਪਲੀਕੇਸ਼ਨਜ਼ ਦੀ ਬੀ.ਸੀ.ਏ. ਸਮੈਸਟਰ ਚੌਥਾ ਦੀ ਵਿਦਿਆਰਥਣ ਮਹਿਕ ਵਰਮਾ
ਨੇ 11 ਮੂਕਸ ਸਰਟੀਫਿਕੇਸ਼ਨਸ ਹਾਸਿਲ ਕਰਕੇ ਵਿਦਿਆਲਾ ਦਾ ਨਾਂ ਰੌਸ਼ਨ ਕੀਤਾ। ਆਪਣੀ ਮਿਹਨਤ, ਲਗਨ ਅਤੇ ਅੱਗੇ ਵਧਣ ਦੀ
ਚਾਹਤ ਦਾ ਪ੍ਰਮਾਣ ਪੇਸ਼ ਕਰਦਿਆਂ ਹੋਇਆਂ ਮਹਿਕ ਨੇ ਸੀ.++, ਜਾਵਾ, ਐਚ.ਟੀ.ਐਮ.ਐਲ., ਸੀ.ਐੱਸ.ਐੱਸ., ਬੂਟਸਟ੍ਰੈਪ, ਪਾਈਥੌਨ,
ਵਰਡਪ੍ਰੈਸ, ਐਲੀਮੈਂਟਰ, ਪੀ.ਐੱਚ.ਪੀ., ਮਾਈ ਐੱਸ.ਕਿਊ.ਐੱਲ., ਯੂਨਿਟੀ, ਗੇਮ ਮੇਕਰ ਸਟੂਡੀਓ ਆਦਿ ਵਿੱਚ ਇਹ ਮੂਕਸ
ਸਰਟੀਫਿਕੇਟ ਪ੍ਰਾਪਤ ਕੀਤੇ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਮਹਿਕ ਵਰਮਾ ਨੂੰ ਇਸ ਸ਼ਾਨਦਾਰ ਪ੍ਰਾਪਤੀ ਲਈ
ਮੁਬਾਰਕਬਾਦ ਦਿੰਦੇ ਹੋਏ ਕਿਹਾ ਕਿ ਕੰਨਿਆ ਮਹਾਂ ਵਿਦਿਆਲਾ ਵਿਖੇ ਸਦਾ ਅਧਿਆਪਕਾਂ ਅਤੇ ਵਿਦਿਆਰਥਣਾਂ ਨੂੰ ਆਪਣੇ-ਆਪ ਨੂੰ
ਅਪਗਰੇਡ ਕਰਦੇ ਹੋਏ ਸਬੰਧਿਤ ਖੇਤਰ ਵਿੱਚ ਅੱਗੇ ਵਧਣ ਦੇ ਲਈ ਉਤਸ਼ਾਹਿਤ ਕੀਤਾ ਜਾਂਦਾ ਰਹਿੰਦਾ ਹੈ। ਉਨ੍ਹਾਂ ਕਿਹਾ ਕਿ
ਵਿਦਿਆਰਥਣ ਮਹਿਕ ਦੀ ਇਹ ਪ੍ਰਾਪਤੀ ਇਸ ਗੱਲ ਦੀ ਗਵਾਹੀ ਭਰਦੀ ਹੈ ਕਿ ਕੇ.ਐਮ.ਵੀ. ਦੁਆਰਾ ਵਿਦਿਆਰਥਣਾਂ ਦੇ ਸਰਵਪੱਖੀ
ਵਿਕਾਸ ਦੇ ਮੱਦੇਨਜ਼ਰ ਸਦਾ ਅਜਿਹਾ ਸਾਰਥਕ ਮਾਹੌਲ ਸਿਰਜਿਆ ਜਾਂਦਾ ਹੈ ਜਿਸ ਵਿੱਚ ਰਹਿ ਕੇ ਵਿਦਿਆਰਥਣਾਂ ਨਿਰੰਤਰ ਅੱਗੇ
ਵਧਦੇ ਹੋਏ ਸਿੱਖਿਆ ਦੇ ਖੇਤਰ ਵਿੱਚ ਆਪਣਾ ਚੰਗਾ ਨਾਮਣਾ ਖੱਟ ਸਕਣ। ਇਸਦੇ ਨਾਲ ਹੀ ਉਨ੍ਹਾਂ ਨੇ ਸਮੂਹ ਕੰਪਿਊਟਰ ਸਾਇੰਸ
ਵਿਭਾਗ ਦੁਆਰਾ ਵਿਦਿਆਰਥੀਆਂ ਨੂੰ ਪ੍ਰਦਾਨ ਕੀਤੇ ਜਾਂਦੇ ਉਚਿਤ ਮਾਰਗਦਰਸ਼ਨ ਦੀ ਵੀ ਸ਼ਲਾਘਾ ਕੀਤੀ