ਭਾਰਤ ਦੀ ਵਿਰਾਸਤ ਅਤੇ ਆਟੋਨੌਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨੌਮਸ ਕਾਲਜ ਅਤੇ ਟਾਪ ਨੈਸ਼ਨਲ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਂਵਿਦਿਆਲਾ, ਜਲੰਧਰ ਦੁਆਰਾ ਵਾਤਾਵਰਣ ਸੁਰੱਖਿਆ ਅਭਿਆਨ ਦਾ ਆਗਾਜ਼ ਕੀਤਾ ਗਿਆ।  ਸ੍ਰੀ ਕਰਨੇਸ਼ ਸ਼ਰਮਾ, ਕਮਿਸ਼ਨਰ, ਮਿਊਂਸਪਲ ਕਾਰਪੋਰੇਸ਼ਨ, ਜਲੰਧਰ ਨੇ ਇਸ ਆਯੋਜਨ ਵਿਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ। ਕੇ.ਐਮ. ਬੀ. ਦੀ ਵਾਟਰ ਵਾਰੀਅਰਜ਼ ਟੀਮ, ਐੱਨ.ਐੱਸ.ਐੱਸ. ਵਿਭਾਗ ਅਤੇ ਐੱਨ.ਸੀ.ਸੀ. ਕੈਡੇਟਸ ਨੇ ਸਮੂਹ ਫੈਕਲਟੀ ਮੈਂਬਰਾਂ ਨਾਲ ਇਸ ਪ੍ਰੋਗਰਾਮ ਵਿੱਚ ਪੂਰੇ ਜੋਸ਼ ਅਤੇ ਉਤਸ਼ਾਹ ਨਾਲ ਭਾਗ ਲਿਆ। ਮੁੱਖ ਮਹਿਮਾਨ ਦਾ ਸਵਾਗਤ ਕਰਦੇ ਹੋਏ ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕੰਨਿਆ ਮਹਾਂ ਵਿਦਿਆਲਾ ਵਾਤਾਵਰਣ ਦੀ ਸਾਂਭ-ਸੰਭਾਲ ਲਈ ਇਕ ਪੱਥ ਪ੍ਰਦਰਸ਼ਕ ਸੰਸਥਾ ਹੈ ਜਿਸ ਦੁਆਰਾ ਇਸ ਦਿਸ਼ਾ ਵੱਲ ਕਲੀਨ ਐਂਡ ਗ੍ਰੀਨ ਕੈਂਪਸ ਦੇ ਉਪਰਾਲਿਆਂ ਦੇ ਨਾਲ-ਨਾਲ  ਰੁੱਖ ਲਗਾਓ ਮੁਹਿੰਮ, ਸਫ਼ਾਈ ਰੈਲੀਆਂ ਅਤੇ ਅਭਿਆਨਾਂ, ਪੌਲੀਥੀਨ ਮੁਕਤ ਸ਼ਹਿਰ ਮੁਹਿੰਮ ਆਦਿ ਜਿਹੀਆਂ ਨਿਰੰਤਰ ਗਤੀਵਿਧੀਆਂ ਤੋਂ ਇਲਾਵਾ ਸਵੱਛ ਭਾਰਤ ਅਭਿਆਨ ਵਿੱਚ ਵੀ ਬਹੁਮੁੱਲਾ ਯੋਗਦਾਨ ਪਾਇਆ ਗਿਆ ਹੈ। ਅੱਗੇ ਗੱਲ ਕਰਦੇ ਹੋਏ ਉਨ੍ਹਾਂ ਕਿਹਾ ਕਿ ਇਹ ਅਭਿਆਨ ਪ੍ਰਦੂਸ਼ਣ ਦੀ ਰੋਕਥਾਮ, ਸ਼ੁੱਧ ਹਵਾ ਦੀ ਗੁਣਵੱਤਾ ਵਧਾਉਣ ਅਤੇ ਚੌਗਿਰਦੇ ਨੂੰ ਹਰਾ-ਭਰਾ ਤੇ ਸਾਫ਼-ਸੁਥਰਾ ਬਣਾਉਣ ਪ੍ਰਤੀ ਜਾਗਰੂਕਤਾ ਫੈਲਾਉਣ ਦੇ ਮਕਸਦ ਨਾਲ ਸ਼ੁਰੂ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਵਿਦਿਆਲਾ ਦੁਆਰਾ ਉੱਨਤ ਭਾਰਤ ਅਭਿਆਨ ਦੇ ਅੰਤਰਗਤ ਅਪਨਾਏ ਗਏ ਪਿੰਡਾਂ ਅਤੇ ਸਕੂਲਾਂ ਦੇ ਵਿੱਚ ਇਸ ਅਭਿਆਨ ਦੇ ਤਹਿਤ ਪੌਦੇ ਲਗਾਉਣ ਦੇ ਨਾਲ-ਨਾਲ ਸ਼ਹਿਰ ਦੇ ਵੱਖ-ਵੱਖ ਥਾਂਵਾਂ ਤੇ ਸਾਫ਼-ਸੁਥਰੇ ਵਾਤਾਵਰਣ ਨੂੰ ਯਕੀਨੀ ਬਣਾਉਣ ਲਈ ਵੀ ਕਦਮ ਚੁੱਕੇ ਜਾਣਗੇ।  ਮੁੱਖ ਮਹਿਮਾਨ ਸ੍ਰੀ ਕਰਨੇਸ਼ ਸ਼ਰਮਾ ਨੇ ਇਸ ਮੌਕੇ ਸੰਬੋਧਿਤ ਹੁੰਦੇ ਹੋਏ ਕਿਹਾ ਕਿ ਭਾਰਤ ਦੀ ਮਾਣਮੱਤੀ ਸੰਸਥਾ ਕੰਨਿਆ ਮਹਾਂਵਿਦਿਆਲਾ ਵਿਖੇ ਆਉਣਾ ਆਪਣੇ ਆਪ ਵਿੱਚ ਮਾਣ ਵਾਲੀ ਗੱਲ ਹੈ ਅਤੇ ਇਹ ਵੀ ਮਹੱਤਵਪੂਰਨ ਹੈ ਕਿ ਕੇ.ਐਮ.ਵੀ. ਜਿਹੀ ਸੰਸਥਾ ਵਾਤਾਵਰਣ ਦੀ ਸਾਂਭ-ਸੰਭਾਲ ਅਤੇ ਹੋਰ ਸੋਸ਼ਲ ਆਊਟਰੀਚ ਗਤੀਵਿਧੀਆਂ ਦੇ ਆਯੋਜਨ ਨਾਲ ਆਪਣਾ ਮਹੱਤਵਪੂਰਨ ਰੋਲ ਨਿਭਾ ਰਹੀ ਹੈ। ਇਸ ਤੋਂ ਇਲਾਵਾ ਸ੍ਰੀ ਕਰਨੇਸ਼ ਸ਼ਰਮਾ ਦੁਆਰਾ ਵਾਤਾਵਰਣ  ਦੀ ਸੰਭਾਲ ਲਈ ਵਿਦਿਆਰਥਣਾਂ ਨੂੰ  ਉਤਸ਼ਾਹਿਤ ਕਰਦੇ ਹੋਏ ਪੌਦਾ ਵੀ ਲਗਾਇਆ ਗਿਆ। ਮੈਡਮ ਪ੍ਰਿੰਸੀਪਲ ਨੇ ਇਸ ਸਫਲ ਆਯੋਜਨ ਦੇ ਲਈ ਡਾ. ਮਧੂਮੀਤ, ਡੀਨ, ਸਟੂਡੈਂਟ ਵੈੱਲਫੇਅਰ ਅਤੇ ਮੁਖੀ, ਅੰਗਰੇਜ਼ੀ ਵਿਭਾਗ, ਸ੍ਰੀਮਤੀ ਸਾਧਨਾ ਟੰਡਨ, ਮੁਖੀ, ਐਨਵਾਇਰਨਮੈਂਟ ਸਾਇੰਸ ਵਿਭਾਗ, ਲੈਫਟੀਨੈਂਟ ਸੀਮਾ ਅਰੋੜਾ, ਸ੍ਰੀਮਤੀ ਆਸ਼ਿਮਾ ਸਾਹਨੀ, ਡਾ. ਹਰਪ੍ਰੀਤ ਕੌਰ ਅਤੇ ਸਮੂਹ ਆਯੋਜਕ ਮੰਡਲ ਦੁਆਰਾ ਕੀਤੇ ਗਏ ਉਪਰਾਲਿਆਂ ਦੀ ਸ਼ਲਾਘਾ ਕੀਤੀ ।