ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਇੰਡੀਆ ਟੁਡੇ ਮੈਗਜ਼ੀਨ ਦੇ ਬੈੱਸਟ ਕਾਲਜਿਸ ਸਰਵੇਖਣ 2021 ਵਿੱਚੋਂ ਪੰਜਾਬ ਦੇ ਨੰਬਰ 1 ਆਟੋਨਾਮਸ ਕਾਲਜ ਅਤੇ ਆਊਟਲੁੱਕ ਮੈਗਜ਼ੀਨ ਦੇ ਨਾਲ-ਨਾਲ ਟਾਈਮਜ਼ ਆਫ ਇੰਡੀਆ ਦੇ ਸਰਵੇਖਣ 2021 ਵਿੱਚੋਂ ਟਾਪ ਨੈਸ਼ਨਲ ਅਤੇ ਸਟੇਟ ਰੈਂਕਿੰਗ ਪ੍ਰਾਪਤ, ਮਹਿਲਾ ਸਸ਼ਕਤੀਕਰਨ ਦੀ ਸੀਟ, ਕੰਨਿਆ ਮਹਾਵਿਦਿਆਲਾ, ਜਲੰਧਰ ਦੇ ਪੋਸਟ ਗਰੈਜੂਏਟ ਡਿਪਾਰਟਮੈਂਟ ਆਫ ਪਰਫਾਰਮਿੰਗ ਆਰਟਸ ਦੁਆਰਾ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਇੱਕ 114ਵੇਂ ਜਨਮ ਦਿਵਸ ਦੇ ਮੌਕੇ ਤੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਂਟ ਕਰਨ ਦੇ ਲਈ ਇਕ ਵਿਸ਼ੇਸ਼ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ। ਵਿਦਿਆਲਾ ਦੇ ਹੋਸਟਲ ਵਿਖੇ ਸਥਾਪਿਤ ਸ਼ਹੀਦ ਸਰਦਾਰ ਭਗਤ ਸਿੰਘ ਜੀ ਦੀ ਪ੍ਰਤਿਮਾ ‘ਤੇ ਸ਼ਰਧਾ ਦੇ ਫੁੱਲ ਅਰਪਿਤ ਕਰਨ ਦੇ ਨਾਲ-ਨਾਲ ਸੰਗੀਤ ਵਿਭਾਗ ਦੀਆਂ ਵਿਦਿਆਰਥਣਾਂ ਲਕਸ਼ਿਤਾ,ਅਰੁਨਾ, ਰਜਨੀ, ਮਿਹਰ,ਵੰਦਨਾ, ਪਵਿੱਤਰਾ ਆਦਿ ਨੇ ਦੇਸ਼ ਭਗਤੀ ਦੇ ਗੀਤਾਂ ਨਾਲ ਮਾਹੌਲ ਦੇ ਵਿੱਚ ਜੋਸ਼ ਭਰਿਆ। ਇਸ ਤੋਂ ਇਲਾਵਾ ਰੰਗ ਦੇ ਬਸੰਤੀ ਗੀਤ ਦੇ ਉੱਪਰ ਵਿਦਿਆਰਥਣਾਂ ਦੁਆਰਾ ਪੇਸ਼ ਕੀਤੇ ਗਏ ਨ੍ਰਿਤ ਨਾਲ ਸਮੁੱਚਾ ਕੈਂਪਸ ਦੇਸ਼ ਭਗਤੀ ਦੇ ਰੰਗ ਵਿੱਚ ਸਰਾਬੋਰ ਹੋ ਗਿਆ। ਇਸ ਤੋਂ ਇਲਾਵਾ ਸੰਗੀਤ ਵਿਭਾਗ ਤੋਂ ਪ੍ਰਾਧਿਆਪਕ ਸ੍ਰੀਮਤੀ ਦਲੇਰ ਕੌਰ ਦੁਆਰਾ ਭਗਤ ਸਿੰਘ ਨੂੰ ਸੰਬੋਧਿਤ ਹੁੰਦੇ ਗੀਤ ਕੁਰਬਾਨ ‘ਤੇਰੇ ਤੋਂ ਭੈਣਾਂ ਭਗਤ ਸਿੰਘ ਤੇਰੀ ਹਿੰਦੁਸਤਾਨ ਦੀਆਂ’ ਦੀ ਸਭ ਨੇ ਭਰਪੂਰ ਸ਼ਲਾਘਾ ਕੀਤੀ। ਵਿਦਿਆਲਾ ਪ੍ਰਿੰਸੀਪਲ ਪ੍ਰੋ. ਅਤਿਮਾ ਸ਼ਰਮਾ ਦਿਵੇਦੀ ਨੇ ਇਸ ਮੌਕੇ ਤੇ ਸੰਬੋਧਿਤ ਹੁੰਦੇ ਹੋਏ ਸਮੂਹ ਵਿਦਿਆਰਥਣਾਂ ਨੂੰ ਸ਼ਹੀਦ-ਏ-ਆਜ਼ਮ ਸ: ਭਗਤ ਸਿੰਘ ਦੇ ਜੀਵਨ ਅਤੇ ਫਲਸਫੇ ਤੋਂ ਪ੍ਰੇਰਨਾ ਲੈਣ ਦੇ ਲਈ ਉਤਸ਼ਾਹਿਤ ਕੀਤਾ। ਇਸ ਤੋਂ ਇਲਾਵਾ ਉਨ੍ਹਾਂ ਨੇ ਦੇਸ਼ ਭਗਤ ਸੰਸਥਾ ਕੰਨਿਆ ਮਹਾਂਵਿਦਿਆਲਾ ਦਾ ਦੇਸ਼ ਦੇ ਇਸ ਮਹਾਨ ਯੋਧੇ ਦੇ ਨਾਲ ਗਹਿਰੇ ਰਿਸ਼ਤੇ ਨੂੰ ਬਿਆਨਦੇ ਹੋਏ ਕਿਹਾ ਕਿ ਤਨਦੇਹੀ ਦੇ ਨਾਲ ਆਪਣੇ ਦੇਸ਼ ਦੀ ਸੇਵਾ ਕਰਨਾ ਅਤੇ ਜ਼ਿੰਮੇਵਾਰ ਸਮਾਜ ਦੀ ਸਿਰਜਣਾ ਕਰਨਾ ਸਾਡੇ ਵੱਲੋਂ ਉਨ੍ਹਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਦੇ ਨਾਲ ਹੀ ਉਨ੍ਹਾਂ ਨੇ ਇਸ ਪ੍ਰੋਗਰਾਮ ਦੇ ਸਫਲ ਆਯੋਜਨ ਦੇ ਲਈ ਡਾ.ਪੂਨਮ ਸ਼ਰਮਾ, ਡਾ. ਗੁਰਜੋਤ, ਡੀਨ, ਈ.ਸੀ.ਏ.,ਸ੍ਰੀ ਜੋਗੇਸ਼ਵਰ ਹੰਸ, ਸ੍ਰੀਮਤੀ ਰਿਤੂ ਅਤੇ ਸਮੂਹ ਸੰਗੀਤ ਵਿਭਾਗ ਦੁਆਰਾ ਕੀਤੇ ਗਏ ਯਤਨਾਂ ਦੀ ਸ਼ਲਾਘਾ ਕੀਤੀ ।