ਭਾਰਤ ਦੀ ਵਿਰਾਸਤ ਅਤੇ ਆਟੋਨਾਮਸ ਸੰਸਥਾ, ਕੰਨਿਆ ਮਹਾਂਵਿਦਿਆਲਾ, ਜਲੰਧਰ ਨੇ ਗੁਰੂ ਨਾਨਕ ਦੇਵ ਯੂਨੀਵਰਸਿਟੀ,
ਅੰਮ੍ਰਿਤਸਰ ਵੱਲੋਂ ਕਰਵਾਏ ਗਏ ਜ਼ੋਨਲ ਯੁਵਕ ਮੇਲੇ ਵਿੱਚ ਕੁਇਜ਼, ਡਿਬੇਟ ਅਤੇ ਈਲੋਕਿਉਸ਼ਨ ਮੁਕਾਬਲੇ ਵਿੱਚ ਪਹਿਲਾ ਸਥਾਨ
ਹਾਸਲ ਕਰਕੇ ਵਿਦਿਆਲਾ ਦਾ ਮਾਣ ਵਧਾਇਆ। ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਦਿਆਰਥਣਾਂ ਨੇ ਜ਼ੋਨਲ ਯੁਵਕ ਮੇਲੇ ਵਿੱਚ
ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈ ਕੇ ਆਪਣੀ ਕਲਾ ਦਾ ਪ੍ਰਦਰਸ਼ਨ ਕਰਦਿਆਂ ਵੱਖ-ਵੱਖ ਸਥਾਨਾਂ ਤੇ ਜਿੱਤਾ ਹਾਸਲ ਕੀਤੀਆਂ।
ਕੇਐਮਵੀ ਦੀਆਂ ਹੋਣਹਾਰ ਵਿਦਿਆਰਥਨਾਂ ਨੇ ਗਰੁੱਪ ਡਾਂਸ, ਫੁਲਕਾਰੀ, ਪੋਸਟਰ ਮੇਕਿੰਗ, ਕਲੇ ਮਾਡਲਿੰਗ ਅਤੇ ਆਨ ਦੀ ਸਪਾਟ
ਪੇਂਟਿੰਗ ਮੁਕਾਬਲੇ ਵਿੱਚ ਦੂਜਾ ਸਥਾਨ ਪ੍ਰਾਪਤ ਕੀਤਾ। ਵਿਦਿਆਲਾ ਪ੍ਰਿੰਸੀਪਲ ਪ੍ਰੋ: ਅਤਿਮਾ ਸ਼ਰਮਾ ਦਿਵੇਦੀ ਨੇ ਵਿਦਿਆਰਥੀਆਂ ਦੀ
ਕਲਾ ਅਤੇ ਉਨ੍ਹਾਂ ਵਿਚ ਮੌਜੂਦ ਲਗਨ ਅਤੇ ਨਿਸ਼ਠਾ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਕਿਹਾ ਕਿ ਯੁਵਕ ਮੇਲਿਆਂ ਜਿਹੀਆਂ
ਪ੍ਰਤੀਯੋਗਤਾਵਾਂ ਵਿਦਿਆਰਥੀਆਂ ਦੀ ਪ੍ਰਤੀਭਾ ਨੂੰ ਨਿਖਾਰਣ ਚ ਅਹਿਮ ਭੂਮਿਕਾ ਨਿਭਾਉਂਦੀਆਂ ਨੇ। ਇਸਦੇ ਨਾਲ ਹੀ ਮੈਡਮ
ਪ੍ਰਿੰਸੀਪਲ , ਡਾ. ਗੁਰਜੋਤ, ਡੀਨ, ਈ ਸੀ ਏ ਅਤੇ ਕਾਲਜ ਦੀ ਸਮੂਹ ਈ ਸੀ ਏ ਟੀਮ, ਵਿਦਿਆਰਥੀਆਂ ਦੇ ਨਾਲ ਨਾਲ ਉਨ੍ਹਾਂ ਦੇ
ਅਧਿਆਪਕਾਂ ਨੂੰ ਮਿਹਨਤ ਅਤੇ ਲਗਨ ਦੇ ਨਾਲ ਤਿਆਰੀ ਕਰਵਾਉਣ ਲਈ ਮੁਬਾਰਕਬਾਦ ਦਿੱਤੀ ਅਤੇ ਇਹ ਵੀ ਕਾਮਨਾ ਕੀਤੀ ਕਿ
ਕੇ ਐਮ ਵੀ ਭਵਿੱਖ ਵਿੱਚ ਵੀ ਆਪਣੀ ਜਿੱਤ ਦਾ ਸਿਲਸਿਲਾ ਇਸੇ ਤਰ੍ਹਾਂ ਜਾਰੀ ਰੱਖੇਗਾਂ।